ਚੰਡੀਗੜ੍ਹ, 10 ਜੁਲਾਈ 2020 – ਅਮਰੀਕਾ ਨੇ ਪਾਕਿਸਤਾਨ ਦੀ ਇੰਟਰਨੈਸ਼ਨਲ ਏਅਰਲਾਈਨਜ਼ ‘ਤੇ ਪਾਕਿਸਤਾਨੀ ਪਾਈਲਟਾਂ ਦੇ ਸਰਟੀਫਿਕੇਸ਼ਨ ਨੂੰ ਲੈ ਕੇ ਫੈਡਰਲ ਏਵੀਏਸ਼ਨ ਐਡਮਨਿਸਟ੍ਰੇਸ਼ਨ ਦੀਆਂ ਚਿੰਤਾਵਾਂ ਦਾ ਹਵਾਲਾ ਦਿੰਦੇ ਹੋਏ ਬੈਨ ਲਾ ਦਿੱਤਾ ਹੈ। ਅਮਰੀਕਾ ਦੇ ਡਿਪਾਰਟਮੈਂਟ ਆਫ ਟਰਾਂਸਪੋਰਟੈਸ਼ਨ ਨੇ ਪਹਿਲਾਂ ਫੈਸਲਾ ਲਿਆ ਸੀ ਕਿ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਅਮਰੀਕਾ ‘ਚ ਚਾਰਟਰ ਫਲਾਈਟਸ ਚਲਾ ਸਕਦੀ ਸੀ ਪਰ ਹੁਣ ਉਨ੍ਹਾਂ ਨੇ ਇਹ ਫ਼ੈਸਲਾ ਬਦਲ ਦਿੱਤਾ ਹੈ ਅਤੇ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਦੀਆਂ ਉਡਾਣਾਂ ‘ਤੇ ਪਾਬੰਦੀ ਲਾ ਦਿੱਤੀ ਗਈ ਹੈ।
ਉੱਥੇ ਹੀ, ਯੂਰਪੀਅਨ ਯੂਨੀਅਨ ਏਵੀਏਸ਼ਨ ਸੈਫਟੀ ਏਜੰਸੀ ਨੇ ਪੀ.ਆਈ.ਏ. ਦੇ ਅਥਰਾਈਜੇਸ਼ਨ ਨੂੰ ਸਸਪੈਂਡ ਕਰ ਦਿੱਤਾ ਹੈ। ਇਹ ਰੋਕ 6 ਮਹੀਨੇ ਲਈ ਲਗਾਈ ਗਈ ਹੈ। ਉਨ੍ਹਾਂ ਨੇ ਵੀ ਪਾਕਿਸਤਾਨੀ ਪਾਇਲਟਾਂ ਦੇ ਫਰਜ਼ੀ ਸਰਟੀਫਿਕੇਟਾਂ ਨੂੰ ਲੈ ਕੇ ਇਹ ਫੈਸਲਾ ਲਿਆ ਸੀ।