ਚੰਡੀਗੜ੍ਹ, 24 ਫਰਵਰੀ 2025- ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੁਪਹਿਰ ਸਾਢੇ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਅੱਜ ਸੈਸ਼ਨ ਦੇ ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਇਸ ਦੇ ਨਾਲ ਹੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਹੁਰਾਂ ਵੱਲੋਂ ਡਾ. ਮਨਮੋਹਨ ਸਿੰਘ (ਸਾਬਕਾ ਪ੍ਰਧਾਨ ਮੰਤਰੀ) ਨੂੰ ਭਾਰਤ ਰਤਨ ਦੇਣ ਦੀ ਮੰਗ ਕੀਤੀ ਗਈ ਹੈ।