• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Entertainment

ਈਡੀਅਟ ਕਲੱਬ ਦਾ ਜਸਪਾਲ ਭੱਟੀ ਐਵਾਰਡ ਸਮਾਰੋਹ ਅਗਲੇ ਸਾਲ ਫਿਰ ਮਿਲਣ ਦੇ ਵਾਅਦੇ ਨਾਲ ਹੋਇਆ ਸੰਪੰਨ

Asli Punjabi by Asli Punjabi
March 5, 2025
in Entertainment, Punjab
0
ਈਡੀਅਟ ਕਲੱਬ ਦਾ ਜਸਪਾਲ ਭੱਟੀ ਐਵਾਰਡ ਸਮਾਰੋਹ ਅਗਲੇ ਸਾਲ ਫਿਰ ਮਿਲਣ ਦੇ ਵਾਅਦੇ ਨਾਲ ਹੋਇਆ ਸੰਪੰਨ
593
SHARES
3.3k
VIEWS
Share on FacebookShare on TwitterShare on Whatsapp

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਬਿਆਸ:ਈਡੀਅਟ ਕਲੱਬ ਪੰਜਾਬ ਵਲੋਂ ਆਪਣਾ ਸਲਾਨਾ ਜਸਪਾਲ ਭੱਟੀ ਐਵਾਰਡ ਸਮਾਰੋਹ ਪੰਜਾਬ ਨਾਟਸ਼ਾਲਾ ਅੰਮ੍ਰਿਤਸਰ ਦੇ ਸਹਿਯੋਗ ਨਾਲ ਕਰਵਾਇਆ ਗਿਆ।ਈਡੀਅਟ ਕਲੱਬ ਦੇ ਪ੍ਰਧਾਨ ਅਤੇ ਫ਼ਿਲਮੀ ਅਦਾਕਾਰ ਡਾ.ਰਾਜਿੰਦਰ ਰਿਖੀ ਅਤੇ ਸੀਨੀਅਰ ਮੀਤ ਪ੍ਰਧਾਨ ਧਵਨੀ ਮਹਿਰਾ ਵੱਲੋਂ ਬਹੁਤ ਵਧੀਆ ਤਰੀਕੇ ਨਾਲ ਆਯੋਜਿਤ ਕੀਤੇ ਪਦਮ ਭੂਸ਼ਣ ਜਸਪਾਲ ਭੱਟੀ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਇਸ ਅਵਾਰਡ ਸਮਾਰੋਹ ਵਿੱਚ ਵੱਖ-ਵੱਖ ਖੇਤਰਾਂ ਵਿਚ ਵਧੀਆ ਸੇਵਾਵਾਂ ਦੇਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇੰਗਲੈਂਡ ਤੋਂ ਵਿਸ਼ੇਸ਼ ਤੌਰ ਤੇ ਪ੍ਰੋਗਰਾਮ ‘ਚ ਪਹੁੰਚੇ ਮੁੱਖ ਮਹਿਮਾਨ ਮੇਜਰ ਇਕਬਾਲ ਸਿੰਘ, ਕਲੱਬ ਦੇ ਚੇਅਰਮੈਨ ਡਾ.ਕੇ.ਐਸ.ਪਾਰਸ ਅਤੇ ਪੈਟਰਨ ਸ਼ੰਮੀ ਚੌਧਰੀ ਵੱਲੋਂ ਅਵਾਰਡੀਆਂ ਵਿੱਚੋਂ ਲਾਈਫ ਟਾਈਮ ਅਚੀਵਮੈਂਟ ਅਵਾਰਡ ਫ਼ਿਲਮੀ ਅਦਾਕਾਰ ਅਤੇ ਜਸਪਾਲ ਭੱਟੀ ਜੀ ਦੇ ਦੋਸਤ ਪ੍ਰੇਮ ਕਾਕੜੀਆ, ਸੁਰ ਸੰਗਮ ਅਵਾਰਡ ਪ੍ਰਸਿੱਧ ਗਾਇਕ ਅਸ਼ੋਕ ਮਸਤੀ, ਆਇਰਨ ਲੇਡੀ ਅਵਾਰਡ ਕੌਮਾਂਤਰੀ ਵੇਟ ਲਿਫਟਰ ਇੰਸਪੈਕਟਰ ਮੀਨਾ ਕੇ ਪਵਾਰ, ਰੰਗਾਂ ਦਾ ਜਾਦੂਗਰ ਕੁਲਵਿੰਦਰ ਸਿੰਘ ਸੰਧੂ, ਸੁਰਜੀਤ ਪਾਤਰ ਅਵਾਰਡ ਪ੍ਰਸਿੱਧ ਗੀਤਕਾਰ ਨਿੰਮਾ ਲੋਹਰਕਾ, ਹਰਫਨਮੌਲਾ ਅਦਾਕਾਰ ਫ਼ਿਲਮੀ ਅਦਾਕਾਰ ਪ੍ਰਿਤਪਾਲ ਪਾਲੀ, ਮਾਨਵਤਾ ਦੇ ਸੇਵਕ ਅਵਾਰਡ ਉਪਾਸਨਾ ਭਾਰਦਵਾਜ, ਬੈਸਟ ਪ੍ਰਿੰਸੀਪਲ ਅਵਾਰਡ ਅਮਰਪ੍ਰੀਤ ਕੌਰ, ਮਸਖਰੇ ਪੰਜਾਬ ਦੇ ਅਵਾਰਡ ਕਰਨਵੀਰ ਕੈਂਡੀ, ਸਮਰਾਟ ਏ ਜੋਤਿਸ਼ ਅਵਾਰਡ ਡਾ. ਰਾਜਨ ਸ਼ਰਮਾ ਨੂੰ ਦਿੱਤਾ ਗਿਆ। ਅਵਾਰਡ ਸਮਾਰੋਹ ਦਾ ਸਟੇਜ ਸੰਚਾਲਨ ਕਲੱਬ ਦੇ ਪ੍ਰਧਾਨ ਅਤੇ ਫਿਲਮੀ ਅਦਾਕਾਰ ਡਾ.ਰਾਜਿੰਦਰ ਰਿਖੀ ਨੇ ਕਰਦਿਆਂ ਕਲੱਬ ਵੱਲੋਂ ਕੀਤੇ ਜਾਂਦੇ ਕੰਮਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਲਾਈਫ ਟਾਈਮ ਅਚੀਵਮੈਂਟ ਅਵਾਰਡ ਨਾਲ ਸਨਮਾਨਤ ਕੀਤੇ ਗਏ ਫਿਲ਼ਮੀ ਅਦਾਕਾਰ ਅਤੇ ਜਸਪਾਲ ਭੱਟੀ ਜੀ ਦੇ ਪਰਮ ਮਿੱਤਰ ਪ੍ਰੇਮ ਕਾਕੜੀਆ ਨੇ ਜਸਪਾਲ ਭੱਟੀ ਨਾਲ ਬਿਤਾਏ ਸਮੇਂ ਦੀਆਂ ਯਾਦਾਂ ਤਾਜਾ ਕੀਤੀਆਂ। ਵਿਸ਼ਵ ਪ੍ਰਸਿੱਧ ਪੰਜਾਬੀ ਗਾਇਕ ਅਸ਼ੋਕ ਮਸਤੀ ਅਤੇ ਉਹਨਾਂ ਦੀ ਪਤਨੀ ਨੇਹਾ ਨੇ ਆਪਣੇ ਗੀਤਾਂ ਨਾਲ ਵਧੀਆ ਸਮਾਂ ਬੰਨ੍ਹਿਆਂ। ਅੱਜ ਕਲ੍ਹ ਸੋਸ਼ਲ ਮੀਡੀਆ ਉਪਰ ਆਪਣੀਆਂ ਰੀਲਾਂ ਨਾਲ ਛਾਏ ਹੋਏ ਕਰਨਵੀਰ ਕੈਂਡੀ ਨੇ ਵੀ ਲੋਕਾਂ ਨੂੰ ਖੂਬ ਹਸਾਇਆ। ਜਗਦੀਪ ਥਿੰਦ, ਮਨਪ੍ਰੀਤ ਸ਼ੇਰਗਿੱਲ, ਇੰਦਰ ਸੰਧੂ ਨੇ ਆਪਣੇ ਗੀਤਾਂ ਨਾਲ ਲੋਕਾਂ ਦਾ ਖੂਬ ਮਨੋਰੰਜਨ ਕੀਤਾ। ਛੋਟੀ ਬੱਚੀ ਭਕਤੀ ਅਰੋੜਾ ਨੇ ਇਕ ਡਾਂਸ ਆਈਟਮ ਨਾਲ ਸਭ ਦਾ ਮਨ ਮੋਹ ਲਿਆ। ਆਰ.ਐਸ ਪਬਲਿਕ ਸਕੂਲ ਦੇ ਛੋਟੇ ਬੱਚਿਆਂ ਵੱਲੋਂ ਗਿੱਧੇ ਦੀ ਬਹੁਤ ਹੀ ਵਧੀਆ ਅਦਾਕਾਰੀ ਨਾਲ ਸਾਰੇ ਦਰਸ਼ਕਾਂ ਨੂੰ ਝੂਮਣ ਲਈ ਮਜਬੂਰ ਕਰ ਦਿੱਤਾ। ਇਸ ਮੌਕੇ ਫਿਲਮੀ ਅਦਾਕਾਰ ਅਰਵਿੰਦਰ ਭੱਟੀ, ਸ਼ਿਵਰਾਜ ਸਿੰਘ, ਸੰੰਜੀਵ ਭੰਡਾਰੀ, ਪਰਦੀਪ ਰਮਪਾਲ, ਪ੍ਰਿੰਸ ਬਾਵਾ, ਸੁਮੀਤ ਕਾਲੀਆ, ਸੂਬੇਦਾਰ ਸਰਬਜੀਤ ਸਿੰਘ, ਦੀਪਕ ਮਹਿਰਾ, ਦਲਜੀਤ ਸਿੰਘ ਅਰੋੜਾ, ਅਗਮ ਖੰਨਾ, ਧੈਰਿਆ ਮਹਿਰਾ, ਕਾਰਤਿਕ ਰਿਖੀ, ਜੰਮੂ ਤੋਂ ਸੰਧਿਆ ਗੁਪਤਾ, ਦਿਨੇਸ਼ ਬਜਾਜ, ਕੁਲਵੰਤ ਰਾਏ ਕਾਕਾ ਅਤੇ ਧਰੁਵ ਰਿਖੀ ਵੀ ਮੌਜੂਦ ਸਨ।

Previous Post

ਮਾਰਕੀਟ ਕਮੇਟੀ ਮਾਲੇਰਕੋਟਲਾ ਦੇ ਨਿਯੁਕਤ ਹੋਏ ਚੇਅਰਮੈਨ ਜਾਫਰ ਅਲੀ ਦਾ ਮੂੰਹ ਮਿੱਠਾ ਕਰਵਾ ਕੇ ਕੀਤਾ ਆਪ ਆਗੂਆਂ ਨੇ ਪਾਰਟੀ ਦਾ ਧੰਨਵਾਦ

Next Post

ਭਾਰਤ ਵਿੱਚ ਅੱਤਵਾਦ ਦੇ ਦੋਸ਼ਾਂ ਤੋਂ ਜਗਤਾਰ ਸਿੰਘ ਜੌਹਲ ਬਰੀ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਭਾਰਤ ਵਿੱਚ ਅੱਤਵਾਦ ਦੇ ਦੋਸ਼ਾਂ ਤੋਂ ਜਗਤਾਰ ਸਿੰਘ ਜੌਹਲ ਬਰੀ

ਭਾਰਤ ਵਿੱਚ ਅੱਤਵਾਦ ਦੇ ਦੋਸ਼ਾਂ ਤੋਂ ਜਗਤਾਰ ਸਿੰਘ ਜੌਹਲ ਬਰੀ

Recommended

ਸਪੀਕਰ ਸੰਧਵਾਂ ਨੇ ਵਿਸ਼ਵਕਰਮਾ ਦਿਵਸ ਤੇ ਕਿਰਤੀਆਂ ਨੂੰ ਦਿੱਤੀਆਂ ਵਧਾਈਆਂ

ਸਪੀਕਰ ਸੰਧਵਾਂ ਨੇ ਵਿਸ਼ਵਕਰਮਾ ਦਿਵਸ ਤੇ ਕਿਰਤੀਆਂ ਨੂੰ ਦਿੱਤੀਆਂ ਵਧਾਈਆਂ

November 14, 2023
Breaking News: ਕੇਜਰੀਵਾਲ ਹੀ ਰਹਿਣਗੇ CM, ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਖਾਰਜ

Breaking News: ਕੇਜਰੀਵਾਲ ਹੀ ਰਹਿਣਗੇ CM, ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਖਾਰਜ

April 4, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In