ਮਲੇਰਕੋਟਲਾ 5 ਮਾਰਚ 2025, ਮਾਰਕੀਟ ਕਮੇਟੀ ਮਲੇਰਕੋਟਲਾ ਦੇ ਨਵ ਨਿਯੁਕਤ ਚੇਅਰਮੈਨ ਜਾਫਰ ਅਲੀ ਦਾ ਮਲੇਰਕੋਟਲਾ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਦੀ ਅਗਵਾਈ ਹੇਠ ਦਫਤਰ ਵਿਖੇ ਸਨਮਾਨ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸ.ਰਣਜੋਤ ਸਿੰਘ ਹਿਡਾਨਾ ਚੇਅਰਮੈਨ ਪੀ.ਆਰ.ਟੀ.ਸੀ.,ਮਹਿੰਦਰ ਸਿੰਘ ਸਿੱਧੂ ਲੋਕ ਸਭਾ ਇੰਚਾਰਜ ਸੰਗਰੂਰ ਵਿਸ਼ੇਸ਼ ਤੌਰ ਤੇ ਪਹੁੰਚੇ। ਮਲੇਰਕੋਟਲਾ ਦਫਤਰ ਪਹੁੰਚਣ ਤੇ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਵੱਲੋ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਤੇ ਸ੍ਰੀ ਰਣਜੋਤ ਸਿੰਘ ਹਿਡਾਨਾ ਚੇਅਰਮੈਨ ਪੀ.ਆਰ.ਟੀ.ਸੀ. ਅਤੇ ਮਹਿੰਦਰ ਸਿੰਘ ਸਿੱਧੂ ਨੇ ਨਵ ਨਿਯੁਕਤ ਪ੍ਰਧਾਨ ਜਨਾਬ ਜਾਫਰ ਅਲੀ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪਾਰਟੀ ਵੱਲੋਂ ਮਿਹਨਤੀ ਵਰਕਰਾਂ ਦਾ ਹਰ ਸਮੇਂ ਮਾਣ ਸਨਮਾਨ ਕੀਤਾ ਜਾਂਦਾ ਹੈ ਇਸੇ ਘੜੀ ਵਜੋਂ ਜਾਫਰ ਅਲੀ ਨੂੰ ਮਾਰਕੀਟ ਕਮੇਟੀ ਮਲੇਰਕੋਟਲਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਸਮਾਗਮ ਦੌਰਾਨ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਤੋਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਵੀ ਵਿਸ਼ੇਸ਼ ਤੌਰ ਤੇ ਪਹੁੰਚੇ। ਆਈਆਂ ਸ਼ਖਸੀਅਤਾਂ ਵੱਲੋਂ ਮਾਰਕੀਟ ਕਮੇਟੀ ਮਾਲੇਰਕੋਟਲਾ ਦੇ ਨਵ ਨਿਯੁਕਤ ਚੇਅਰਮੈਨ ਜਾਫਰ ਅਲੀ ਕੰਬੋਜ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਜਿੱਥੇ ਨਵ ਨਿਯੁਕਤ ਪ੍ਰਧਾਨ ਜਨਾਬ ਜਾਫਰ ਅਲੀ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਜੋ ਇਹ ਸਨਮਾਨ ਉਹਨਾਂ ਨੂੰ ਦਿੱਤਾ ਗਿਆ ਹੈ ਉਸ ਨੂੰ ਉਹਨਾਂ ਵੱਲੋਂ ਬਾਖੂਬੀ ਨਿਭਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਮੌਕੇ ਵਿਧਾਇਕ ਰਹਿਮਾਨ ਦੇ ਪੀ.ਏ ਗੁਰਮੁੱਖ ਸਿੰਘ ਸਰਪੰਚ ਪਿੰਡ ਖਾਨਪੁਰ, ਕੇਵਲ ਸਿੰਘ ਜਾਗੋਵਾਲ ਜ਼ਿਲ੍ਹਾ ਸੈਕਟਰੀ ,ਸਾਬਰ ਅਲੀ ਬਲਾਕ ਪ੍ਰਧਾਨ, ਸਕਿਬ ਅਲੀ ਜ਼ਿਲ੍ਹਾ ਪ੍ਰਧਾਨ ,ਅਬਦਲ ਹਲੀਮ ਬਲਾਕ ਪ੍ਰਧਾਨ ,ਅਸਲਮ ਭੱਟੀ ਬਲਾਕ ਪ੍ਰਧਾਨ, ਦਰਸਨ ਸਿੰਘ ਦਰਦੀ ਬਲਾਕ ਪ੍ਰਧਾਨ ,ਕਰਮਜੀਤ ਸਿੰਘ ਬਲਾਕ ਪ੍ਰਧਾਨ ,ਚਰਨਜੀਤ ਸਿੰਘ ਬਲਾਕ ਪ੍ਰਧਾਨ ,ਜਗਜੀਤ ਸਿੰਘ ਬਲਾਕ ਪ੍ਰਧਾਨ ,ਜਰਨੈਲ ਸਿੰਘ ਬਲਾਕ ਪ੍ਰਧਾਨ,ਰਮਨਦੀਪ ਸਿੰਘ ਬਲਾਕ ਪ੍ਰਧਾਨ ,ਯਾਸਰ ਅਰਾਫਾਤ ਅਤੇ ਯਾਸੀਨ ਨੇਸਤੀ ਆਦਿ ਮੌਜੂਦ ਸਨ।