• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਸ਼੍ਰੋਮਣੀ ਅਕਾਲੀ ਦਲ ਨੇ ਕੋਰੋਨਾ ਰਿਪੋਰਟ ਘੁਟਾਲੇ ਦੀ ਨਿਰਪੱਖ ਜਾਂਚ ਮੰਗੀ

Asli Punjabi by Asli Punjabi
July 11, 2020
in Top Stories
0
ਸ਼੍ਰੋਮਣੀ ਅਕਾਲੀ ਦਲ ਨੇ ਕੋਰੋਨਾ ਰਿਪੋਰਟ ਘੁਟਾਲੇ ਦੀ ਨਿਰਪੱਖ ਜਾਂਚ ਮੰਗੀ
587
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ, 10 ਜੁਲਾਈ 2020: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੋਰੋਨਾ ਦੀ ਝੂਠੀਆਂ ਰਿਪੋਰਟਾਂ ਬਣਾਉਣ ਦੇ ਮਾਮਲੇ ਦੀ ਕਿਸੇ ਕੇਂਦਰੀ ਏਜੰਸੀ ਜਾਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਤੇ ਕਿਹਾ ਕਿ ਸੂਬੇ ਦੇ ਮੁੱਖ ਸਕੱਤਰ ਵੱਲੋਂ ਵਿਜੀਲੈਂਸ ਵਿਭਾਗ ਤੋਂ ਇਹ ਜਾਂਚ ਵਾਪਸ ਲੈ ਕੇ ਮੁੜ ਅੰਮ੍ਰਿਤਸਰ ਪੁਲਿਸ ਹਵਾਲੇ ਕੀਤੇ ਜਾਣ ਨੇ ਕਾਂਗਰਸ ਸਰਕਾਰ ਵਿਚ ਲੋਕਾਂ ਦਾ ਵਿਸ਼ਵਾਸ ਭੰਗ ਕਰ ਦਿੱਤਾ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਕਾਂਗਸੀਆਂ ਵੱਲੋਂ ਤੁਲੀ ਡਾਇਗਨੋਸਟਿਸ ਸੈਂਟਰ ਤੇ ਈ ਐਮ ਸੀ ਹਸਪਤਾਲ, ਜਿਹਨਾਂ ਨੇ ਕੋਰੋਨਾ ਨੈਗੇਟਿਵ ਮਰੀਜ਼ਾਂ ਨੂੰ ਪਾਜ਼ੀਟਿਵ ਐਲਾਨਿਆ, ਨੂੰ ਬਚਾਉਣ ਲਈ ਰਲ ਮਿਲ ਕੇ ਯਤਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪਾਜ਼ੀਟਿਵ ਐਲਾਨੇ ਗਏ ਮਰੀਜ਼ਾਂ ਨੂੰ ਆਈਸੋਲੇਸ਼ਨ ਸੈਂਟਰਾਂ ਵਿਚ ਰੱਖਿਆ ਗਿਆ ਜਿਸਦਾ ਮਕਸਦ ਉਹਨਾਂ ਤੋਂ ਲੱਖਾਂ ਰੁਪਏ ਉਗਰਾਹੁਣਾ ਸੀ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਉਹਨਾਂ ਕਿਹਾ ਕਿ ਇਸ ਅਪਰਾਧੀ ਕਾਰਵਾਈ ਨੇ ਅੰਮ੍ਰਿਤਸਰ ਦੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ ਕਿਉਂਕਿ ਲੋਕ ਇਸ ਭਿਆਨਕ ਗੁਨਾਹ ਕਰਨ ਵਾਲੇ ਦੋਸ਼ੀ ਨੂੰ ਮਿਸਾਲੀ ਸਜ਼ਾ ਦਿੱਤੇ ਜਾਣ ਦੀ ਆਸ ਕਰ ਰਹੇ ਸਨ। ਉਹਨਾਂ ਕਿਹਾ ਕਿ ਵਿਜੀਲੈਂਸ ਵਿਭਾਗ ਨੂੰ ਮਾਮਲੇ ਦੀ ਜਾਂਚ ਇਸ ਕਰ ਕੇ ਸੌਂਪੀ ਗਈ ਸੀ ਕਿਉਂਕਿ ਅੰਮ੍ਰਿਤਸਰ ਪੁਲਿਸ ਸਿਆਸੀ ਦਬਾਅ ਕਾਰਨ ਕੇਸ ਵਿਚ ਅੱਗੇ ਨਹੀਂ ਵੱਧ ਪਾਈ ਸੀ। ਉਹਨਾਂ ਕਿਹਾ ਕਿ ਤੁਲੀ ਡਾਇਗਨੋਸਟਿਯ ਸੈਂਟਰ ਅਤੇ ਇਸ ਨਾਲ ਜੁੜੇ ਦੋ ਟੈਕਨੀਸ਼ੀਅਨਾਂ ਦੇ ਖਿਲਾਫ ਇਰਾਦਾ ਕਤਲ ਦਾ ਕੇਸ ਦਰਜ ਹੋਣਾ ਚਾਹੀਦਾ ਹੈ ਤੇ ਮਾਲਕ ਤੇ ਈ ਐਮ ਸੀ ਹਸਪਤਾਲ ਦੇ ਡਾਕਟਰ ਖਿਲਾਫ ਧੋਖਾਧੜੀ ਦਾ ਕੇਸ ਦਰਜ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਭਿਅਕ ਸਮਾਜ ਇਸ ਗੱਲੋਂ ਹੈਰਾਨ ਹੈ ਕਿ ਮਾਮਲੇ ਨੂੰ ਉਸਦੇ ਤਰਕਸੰਗਤ ਨਤੀਜੇ ਤੱਕ ਲੈ ਕੇ ਜਾਣ ਦੀ ਥਾਂ ਇਸਨੂੰ ਖੁਰਦ ਬੁਰਦ ਕਰਨ ਤੇ ਦੋਸ਼ੀਆਂ ਨੂੰ ਕਲੀਨ ਚਿੱਟ ਦੇਣ ਦੇ ਯਤਨ ਸ਼ੁਰ ਹੋ ਗਏ ਹਨ। ਉਹਨਾਂ ਕਿਹਾ ਕਿ ਅਜਿਹਾ ਉਹਨਾਂ ਕਾਂਗਰਸੀ ਆਗੂਆਂ ਦੇ ਕਹਿਣ ‘ਤੇ ਕੀਤਾ ਜਾ ਿਰਹਾ ਹੈ ਜਿਹਨਾਂ ਨੇ ਤੁਲੀ ਲੈਬ ਤੇ ਈ ਐਮ ਸੀ ਹਸਪਤਾਲ ਦੇ ਮਾਲਕਾਂ ਨੂੰ ਸਿਆਸੀ ਸ਼ਰਣ ਦਿੱਤੀ ਹੈ ਤੇ ਹੁਣ ਤੱਕ ਕੇਸ ਵਿਚ ਕਿਸੇ ਦੀ ਵੀ ਗ੍ਰਿਫਤਾਰੀ ਨਹੀਂ ਹੋਣ ਦਿੱਤੀ।

ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੇਸ ਵਿਚ ਵਾਪਸੀ ਮੋੜਾ ਇਸ ਕਰਕੇ ਹੋਇਆ ਹੈ ਕਿ ਈ ਐਮ ਸੀ ਹਸਪਤਾਲ ਦੇ ਮਾਲਕ ਪੰਕਜ ਸੋਨੀ ਨੇ ਦੋ ਦਿਨ ਪਹਿਲਾਂ ਉਚ ਪੱਧਰੀ ਅਫਸਰਾਂ ਨਾਲ ਮੀਟਿੰਗ ਕੀਤੀ ਸੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਦੇ ਓ ਐਸ ਡੀ ਸੰਦੀਪ ਬਾਵਾ ਸੰਧੂ ਨੇ ਇਸ ਜਾਂਚ ਨੂੰ ਮੋੜਾ ਪਾਉਣ ਵਿਚ ਅਹਿਮ ਰੋਲ ਅਦਾ ਕੀਤਾ ਹੈ ਤੇ ਤੁਲੀ ਲੈਬਾਰਟਰੀ ਲਈ ਸੇਲਜ਼ ਪਰਸਨ ਦਾ ਕੰਮ ਕੀਤਾ ਹੈ।

ਮੁੱਖ ਮੰਤਰੀ ਤੋਂ ਮਾਮਲੇ ਵਿਚ ਦਖਲ ਮੰਗਦਿਆਂ ਸ੍ਰੀ ਮਜੀਠੀਆ ਨੇ ਕਿਹਾ ਕਿ ਤੁਲੀ ਲੈਬ ਤੇ ਈ ਐਮ ਸੀ ਹਸਪਤਾਲ ਵੱਲੋਂ ਮਾਸੂਮ ਮਰੀਜ਼ਾਂ ਨੂੰ ਪਰੇਸ਼ਾਨ ਕਰਨ ਦਾ ਅੰਦਾਜ਼ਾ ਲਾਇਆ ਵੀ ਨਹੀਂ ਜਾ ਸਕਦਾ ਤੇ ਇਹਨਾਂ ਨੂੰ ਕਿਸੇ ਵੀ ਹਾਲਤ ਵਿਚ ਛੱਡਿਆ ਨਹੀਂ ਜਾਣਾ ਚਾਹੀਦਾ। ਉਹਨਾਂ ਕਿਹਾ ਕਿ 9 ਮਹੀਨਿਆਂ ਦੀ ਗਰਭਵਤੀ ਇਕ ਮਹਿਲਾ ਡਾ. ਅਨਮ ਖੁਲ•ਰ ਨੂੰ ਤੁਲੀ ਲੈਬ ਨੇ ਗਲਤ ਤਰੀਕੇ ਨਾਲ ਕੋਰੋਨਾ ਪਾਜ਼ੀਟਿਵ ਦੰਸ ਦਿੱਤਾ ਤੇ ਉਸਨੁੰ ਪਾਜ਼ੀਟਿਵ ਮਰੀਜ਼ਾਂ ਨਾਲ ਆਈਸੋਲੇਸ਼ਨ ਵਾਰਡ ਵਿਚ ਰੱਖ ਕੇ ਉਸਦੇ ਜੀਵਨ ਲਈ ਖਤਰਾ ਖੜ•ਾ ਕਰ ਦਿੱਤਾ। ਉਹਨਾਂ ਕਿਹਾ ਕਿ ਇਸ ਉਪਰੰਤ ਗੁਰੂ ਨਾਨਕ ਦੇਵ ਮੈਡੀਕਲ ਕਾਲਜ ਲੈਬ ਨੇ ਦੋ ਵਾਰ ਉਸਦਾ ਟੈਸਟ ਕੀਤਾ ਜਿਸਨੇ ਸਾਬਤ ਕੀਤਾ ਕਿ ਉਹ ਕੋਰੋਨਾ ਨੈਗੇਟਿਵ ਹੈ। ਉਹਨਾਂ ਕਿਹਾ ਕਿ ਇਕ ਹੋਰ ਮਾਮਲੇ ਵਿਚ ਪ੍ਰੀਤੀ ਦੱਤਾ ਨਾਂ ਦੀ ਮਹਿਲਾ ਨੂੰ ਤੁਲੀ ਲੈਬ ਨੇ ਪਾਜ਼ੀਟਿਵ ਦੱਸ ਕੇ ਪਾਜ਼ੀਟਿਵ ਮਰੀਜ਼ਾਂ ਨਾਲ ਰੱਖਿਆ। ਉਹਨਾਂ ਕਿਹਾ ਕਿ ਇੰਗਲੀਡ ਤੋਂ ਤਨੇਜਾ ਪਰਿਵਾਰ ਦੇ ਦੋ ਮੈਂਬਰਾਂ ਨੂੰ ਵੀ ਝੁਠੀਆਂ ਰਿਪੋਰਟਾਂ ਕਾਰਨ ਈ ਐਮ ਸੀ ਹਸਪਤਾਲ ਵਿਚ ਰੱਖਣਾ ਪਿਆ।

ਅਕਾਲੀ ਆਗੂ ਨੇ ਕਿਹਾ ਕਿ ਤਿੰਨ ਕੇਸਾਂ ਵਿਚ ਵਿਜੀਲੈਂਸ ਵਿਭਾਗ ਨੇ ਦਸਤਾਵੇਜ਼ ਤਿਆਰ ਕੀਤੇ ਹਨ ਪਰ ਅਜਿਹਾ ਜਾਪਦਾ ਹੈ ਕਿ ਤੁਲੀ ਲੈਬ ਤੇ ਈ ਐਮ ਸੀ ਹਸਪਤਾਲ ਰਲ ਮਿਲ ਕੇ ਲੋਕਾਂ ਨੂੰ ਕੋਰੋਨਾ ਪਾਜ਼ੀਟਿਵ ਦੇ ਦੱਸ ਕੇ ਲੱਖਾਂ ਰੁਪਏ ਉਗਰਾਹੁਣ ਦੇ ਚੱਕਰ ਵਿਚ ਪਏ ਹਨ। ਉਹਨਾਂ ਕਿਹਾ ਕਿ ਅਸੀਂ ਇਹਨਾਂ ਗੁਨਾਹਗਾਰਾਂ ਨੂੰ ਲੰਬੇ ਸਮੇਂ ਤੱਕ ਕਾਨੂੰਨ ਦੀ ਪਕੜ ਤੋਂ ਬਚਣ ਦੀ ਆਗਿਆ ਨਹੀਂ ਦੇਵਾਂਗੇ ਤੇ ਸਭਿਅਕ ਸਮਾਜ ਨਾਲ ਮਿਲ ਕੇ ਇਹਨਾਂ ਖਿਲਾਫ ਕੇਸ ਦਰਜ ਕਰਵਾਵੁਣ ਵਾਸਤੇ ਲੋੜੀਂਦੇ ਕਦਮ ਚੁੱਕਾਂਗੇ।

Previous Post

ਜੰਮੂ ਕਸ਼ਮੀਰ ਗੁਰਦੁਆਰਾ ਕਮੇਟੀਆਂ ਦੇ ਕਾਰਜਕਾਲ ‘ਚ ਹੋਇਆ ਵਾਧਾ – ਸੁਖਬੀਰ ਨੇ ਅਮਿਤ ਸ਼ਾਹ ਨੂੰ ਕਿਹਾ ‘ਥੈਂਕਿਊ’

Next Post

ਸ਼੍ਰੋਮਣੀ ਕਮੇਟੀ ਵਲੋਂ ਬਣਾਈ ਪੜਤਾਲੀਆ ਕਮੇਟੀ ਫੈਡਰੇਸ਼ਨ ਨੇ ਕੀਤੀ ਰੱਦ, ਦੋਸ਼ੀ ਜੱਜ ਦੀ ਭੂਮਿਕਾ ਨਹੀਂ ਨਿਭਾ ਸਕਦੇ – ਭੋਮਾਂ/ਜੰਮੂ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਸ਼੍ਰੋਮਣੀ ਕਮੇਟੀ ਵਲੋਂ ਬਣਾਈ ਪੜਤਾਲੀਆ ਕਮੇਟੀ ਫੈਡਰੇਸ਼ਨ ਨੇ ਕੀਤੀ ਰੱਦ, ਦੋਸ਼ੀ ਜੱਜ ਦੀ ਭੂਮਿਕਾ ਨਹੀਂ ਨਿਭਾ ਸਕਦੇ – ਭੋਮਾਂ/ਜੰਮੂ

ਸ਼੍ਰੋਮਣੀ ਕਮੇਟੀ ਵਲੋਂ ਬਣਾਈ ਪੜਤਾਲੀਆ ਕਮੇਟੀ ਫੈਡਰੇਸ਼ਨ ਨੇ ਕੀਤੀ ਰੱਦ, ਦੋਸ਼ੀ ਜੱਜ ਦੀ ਭੂਮਿਕਾ ਨਹੀਂ ਨਿਭਾ ਸਕਦੇ - ਭੋਮਾਂ/ਜੰਮੂ

Recommended

ਉੱਤਰ ਪ੍ਰਦੇਸ਼ ਵਿੱਚ ਮਕਾਨ ਦੀ ਛੱਤ ਡਿੱਗਣ ਕਾਰਨ 3 ਵਿਅਕਤੀਆਂ ਦੀ ਮੌਤ

ਉੱਤਰ ਪ੍ਰਦੇਸ਼ ਵਿੱਚ ਮਕਾਨ ਦੀ ਛੱਤ ਡਿੱਗਣ ਕਾਰਨ 3 ਵਿਅਕਤੀਆਂ ਦੀ ਮੌਤ

August 26, 2021
ਅਰਵਿੰਦ ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਵਿਅਕਤੀ ਗ੍ਰਿਫ਼ਤਾਰ

ਅਰਵਿੰਦ ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਵਿਅਕਤੀ ਗ੍ਰਿਫ਼ਤਾਰ

May 22, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In