ਜੰਮੂ-ਕਸ਼ਮੀਰ : ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਦੇ ਹੀਰਾਨਗਰ ਸੈਕਟਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਸਾਨਿਆਲ ਪਿੰਡ ਵਿੱਚ ਤਲਾਸ਼ੀ ਮੁਹਿੰਮ ਤੋਂ ਬਾਅਦ ਐਤਵਾਰ ਸ਼ਾਮ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਹੋਇਆ। ਜੈਸ਼-ਏ-ਮੁਹੰਮਦ ਦੇ 4 ਤੋਂ 5 ਅੱਤਵਾਦੀਆਂ ਦੇ ਇੱਕ ਸਮੂਹ ਨੂੰ ਸੁਰੱਖਿਆ ਬਲਾਂ ਨੇ ਘੇਰ ਲਿਆ ਹੈ ਅਤੇ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਖ਼ਬਰ ਹੈ ਕਿ 4 ਤੋ 5 ਅਤਿਵਾਦੀ ਮਾਰੇ ਗਏ ਹਨ।
ਇਸ ਮੁਕਾਬਲੇ ਵਿੱਚ ਹੀਰਾਨਗਰ ਦੇ ਐਸਪੀ ਆਪ੍ਰੇਸ਼ਨ ਨਾਸਿਰ ਖਾਨ ਪੁਲਿਸ ਵਾਲਿਆਂ ਦੀ ਟੀਮ ਦੀ ਅਗਵਾਈ ਕਰ ਰਹੇ ਹਨ। ਇਸ ਦੇ ਨਾਲ ਹੀ, ਕਠੂਆ ਜ਼ਿਲ੍ਹੇ ਵਿੱਚ ਚੱਲ ਰਹੇ ਮੁਕਾਬਲੇ ਦੌਰਾਨ ਇੱਕ ਛੋਟੀ ਕੁੜੀ ਦੇ ਜ਼ਖਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਲੜਕੀ ਨੂੰ ਇਲਾਜ ਲਈ ਉਪ ਜ਼ਿਲ੍ਹਾ ਹਸਪਤਾਲ ਹੀਰਾਨਗਰ ਵਿੱਚ ਦਾਖਲ ਕਰਵਾਇਆ ਗਿਆ ਹੈ।