ਚੰਡੀਗੜ੍ਹ, 1 ਅਪ੍ਰੈਲ, 2025: ਪੰਜਾਬ ਵਿਚ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਅੱਜ 1 ਅਪ੍ਰੈਲ ਤੋਂ ਕੀਤੀ ਜਾ ਰਹੀ ਹੈ। ਇਸ ਵਾਰ ਪੰਜਾਬ ਦੀਆਂ ਮੰਡੀਆਂ ਵਿਚ 124 ਲੱਖ ਮੀਟਰਿਕ ਟਨ ਕਣਕ ਦੇ ਆਉਣ ਦੀ ਸੰਭਾਵਨਾ ਹੈ। ਸੂਬਾ ਸਰਕਾਰ ਵੱਲੋਂ 2500 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ ਜਿਹਨਾਂ ਵਿਚ ਇਹ ਖਰੀਦ ਹੋਵੇਗੀ। ਕੇਂਦਰ ਸਰਕਾਰ ਨੇ ਕਣਕ ਦੀ ਖਰੀਦ ਲਈ ਪੰਜਾਬ ਨੂੰ 28 ਹਜ਼ਾਰ ਕਰੋੜ ਰੁਪਏ ਦੀ ਸੀ ਸੀ ਐਲ ਲਿਮਟ ਜਾਰੀ ਕੀਤੀ ਹੈ।