ਲੁਧਿਆਣਾ, 12 ਜੁਲਾਈ, 2020 : ਲੁਧਿਆਣਾ ਦੇ ਪੌਸ਼ ਇਲਾਕੇ ਦੀ ਜਿੱਥੇ ਨੈਸ਼ਨਲ ਪ੍ਰਾਪਰਟੀ ਡੀਲਰ ਦੇ ਮਾਲਕ ਸ਼ਮਸ਼ੇਰ ਸਿੰਘ ਅਟਵਾਲ ਦਾ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ । ਮੌਕੇ ਤੇ ਪਹੁੰਚੀ ਥਾਣਾ ਡਵੀਜ਼ਨ ਨੰਬਰ 5 ਦੀ ਟੀਮ ਦੇ ਮੁਤਾਬਕ ਇਸ ਪੂਰੀ ਵਾਰਦਾਤ ਨੂੰ ਅੰਜਾਮ ਮ੍ਰਿਤਕ ਦੇ ਨੌਕਰ ਨੇ ਹੀ ਦਿੱਤਾ ਹੈ ਜਿਸ ਨੂੰ ਕੁਝ ਦੇਰ ਪਹਿਲਾਂ ਹੀ ਨੌਕਰੀ ਤੇ ਰੱਖਿਆ ਗਿਆ ਸੀ। ਇਸ ਪੂਰੀ ਵਾਰਦਾਤ ਸਬੰਧੀ ਜਾਣਕਾਰੀ ਦਿੰਦਿਆਂ ਏਸੀਪੀ ਜਤਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਦੇਰ ਸ਼ਾਮ ਹੇਸ ਬਾਰੇ ਤਲਾਬ ਮਿਲੀ ਸੀ ਜਿਸ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਗਈ ।ਉਨ੍ਹਾਂ ਕਿਹਾ ਕਿ ਸ਼ਮਸ਼ੇਰ ਜੋ ਕਿ ਪ੍ਰਾਪਰਟੀ ਡੀਲਰ ਦਾ ਕੰਮ ਕਰਦਾ ਸੀ, ਉਸ ਨੂੰ ਬੇਸਬਾਲ ਦੇ ਬੈਟ ਦੇ ਨਾਲ ਗੁੱਸੇ ਦੇ ਨੌਕਰ ਨੇ ਕੁੱਟ ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ।ਪੁਲਿਸ ਨੂੰ ਇਹ ਜਾਣਕਾਰੀ ਮਿਲੀ ਹੈ ਕਿ ਉਹ ਇਸ ਤੋਂ ਬਾਅਦ ਕਿਸੇ ਨਿੱਜੀ ਹਸਪਤਾਲ ਚ ਜਾ ਕੇ ਦਾਖਲ ਹੋ ਗਿਆ ਜਿੱਥੋਂ ਉਸ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਉਧਰ ਮ੍ਰਿਤਕ ਦੇ ਜਾਣਕਾਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਵੀ ਪੁਲਿਸ ਦੇ ਆਉਣ ਤੋਂ ਬਾਅਦ ਹੀ ਜਾਣਕਾਰੀ ਮਿਲੀ। ਮੁਲਜ਼ਮ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਉਸ ਦੇ ਦਫਤਰ ਦੇ ਵਿੱਚ ਹੀ ਬਾਹਰੋਂ ਬੰਦ ਕਰ ਦਿੱਤਾ ਗਿਆ।