• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਸ੍ਰੀ ਹਰਿਮੰਦਰ ਸਾਹਿਬ ‘ਤੇ ਪਾਕਿ ਹਮਲੇ ਦੀ ਕੋਸਿਸ਼ ਦਾ ਵਿਵਾਦ: SGPC ਅਤੇ ਹੈੱਡ ਗ੍ਰੰਥੀ ਨੇ ਫ਼ੌਜ ਦੇ ਦਾਅਵੇ ‘ਤੇ ਚੁੱਕੇ ਸਵਾਲ

Asli Punjabi by Asli Punjabi
May 20, 2025
in Top Stories
0
ਸ੍ਰੀ ਹਰਿਮੰਦਰ ਸਾਹਿਬ ‘ਤੇ ਪਾਕਿ ਹਮਲੇ ਦੀ ਕੋਸਿਸ਼ ਦਾ ਵਿਵਾਦ: SGPC ਅਤੇ ਹੈੱਡ ਗ੍ਰੰਥੀ ਨੇ ਫ਼ੌਜ ਦੇ ਦਾਅਵੇ ‘ਤੇ ਚੁੱਕੇ ਸਵਾਲ
585
SHARES
3.3k
VIEWS
Share on FacebookShare on TwitterShare on Whatsapp

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਅੰਮ੍ਰਿਤਸਰ, 20 ਮਈ 2025- ਬੀਤੇ ਕੱਲ੍ਹ ਭਾਰਤੀ ਫ਼ੌਜ ਦੇ ਲੈਫ਼ਟੀਨੈਂਟ ਜਨਰਲ ਸੁਮੇਰ ਇਵਾਨ ਵੱਲੋਂ ਇੱਕ ਚੈਨਲ ਨਾਲ ਇੰਟਰਵੀਊ ਦੌਰਾਨ ਹਾਲੀਆ ਭਾਰਤ ਪਾਕਿਸਤਾਨ ਤਣਾਅ ਵਿਚਕਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੌਜ ਦੀਆਂ ਹਵਾਈ ਸੁਰੱਖਿਆ ਗੰਨਾਂ ਲਗਾਉਣ ਸਬੰਧੀ ਕੀਤੇ ਗਏ ਦਾਅਵੇ ਨੂੰ ਮੂਲੋਂ ਰੱਦ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਇਸ ਨੂੰ ਹੈਰਾਨੀਜਨਕ ਕਰਾਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਬੀਤੇ ਦਿਨੀਂ ਅੰਮ੍ਰਿਤਸਰ ਜਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਬਲੈਕਆਊਟ ਸਬੰਧੀ ਕੀਤੀਆਂ ਗਈਆਂ ਹਦਾਇਤਾਂ ਦੇ ਮੱਦੇਨਜ਼ਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧ ਵੱਲੋਂ ਸਹਿਯੋਗ ਕੀਤਾ ਗਿਆ, ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਸਮੂਹ ਦੀਆਂ ਬਾਹਰਲੀਆਂ ਤੇ ਉੱਪਰਲੀਆਂ ਲਾਈਟਾਂ ਤੈਅ ਸਮੇਂ ਸੀਮਾ ਅਨੁਸਾਰ ਬੰਦ ਕੀਤੀਆਂ ਗਈਆਂ ਪ੍ਰੰਤੂ ਜਿੱਥੇ-ਜਿੱਥੇ ਗੁਰੂ ਦਰਬਾਰ ਦੀ ਮਰਿਆਦਾ ਚਲਦੀ ਹੈ ਉਨ੍ਹਾਂ ਥਾਵਾਂ ਉੱਤੇ ਲਾਈਟਾਂ ਚੱਲਦੀਆਂ ਰੱਖ ਕੇ ਪੂਰੀ ਜਿੰਮੇਵਾਰੀ ਨਾਲ ਮਰਿਆਦਾ ਨਿਭਾਈ ਗਈ ਹੈ। ਗਿਆਨੀ ਅਮਰਜੀਤ ਸਿੰਘ ਨੇ ਕਿਹਾ ਕਿ ਭਾਰਤੀ ਫੌਜ ਦੇ ਲੈਫਟੀਨੈਂਟ ਜਨਰਲ ਵੱਲੋਂ ਇਹ ਦਾਅਵਾ ਕਰਨਾ ਕਿ ਆਪਰੇਸ਼ਨ ਸਿੰਧੂਰ ਦੌਰਾਨ ਹੈਡ ਗ੍ਰੰਥੀ ਵੱਲੋਂ ਫੌਜ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਪਣੀਆਂ ਹਵਾਈ ਸੁਰੱਖਿਆ ਗੰਨਾਂ ਲਗਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ, ਇਹ ਮੂਲੋਂ ਗਲਤ ਹੈ ਕਿਉਂਕਿ ਅਜਿਹੀ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ ਅਤੇ ਨਾ ਹੀ ਕੋਈ ਗੰਨਾਂ ਲਗਾਉਣ ਜਿਹਾ ਘਟਨਾਕ੍ਰਮ ਇਸ ਪਾਵਨ ਅਸਥਾਨ ਉੱਤੇ ਪ੍ਰਵਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸਮੂਹ, ਲੰਗਰ ਸ੍ਰੀ ਗੁਰੂ ਰਾਮਦਾਸ ਜੀ, ਸ੍ਰੀ ਅਖੰਡ ਪਾਠ ਸਾਹਿਬਾਨ ਵਾਲੇ ਅਸਥਾਨ ਅਤੇ ਹੋਰ ਸਬੰਧਤ ਗੁਰ ਅਸਥਾਨਾਂ ਦੀ ਰੋਜ਼ਾਨਾ ਚੱਲਣ ਵਾਲੀ ਮਰਿਆਦਾ ਲਾਜ਼ਮੀ ਹੁੰਦੀ ਹੈ ਜਿਸ ਵਿੱਚ ਕਿਸੇ ਕਿਸਮ ਦਾ ਵਿਘਨ ਪਾਉਣ ਦਾ ਅਧਿਕਾਰ ਕਿਸੇ ਨੂੰ ਨਹੀਂ ਹੈ ਅਤੇ ਬੀਤੇ ਦਿਨੀਂ ਬਣੇ ਹਾਲਾਤ ਦੇ ਚੱਲਦਿਆਂ ਵੀ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਗੁਰੂ ਦਰਬਾਰ ਦੀ ਸਮੁੱਚੀ ਮਰਿਆਦਾ ਪੂਰਨ ਸਮਰਪਣ ਭਾਵ ਅਤੇ ਦ੍ਰਿੜ੍ਹਤਾ ਨਾਲ ਜਾਰੀ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਬਲੈਕਆਊਟ ਦੇ ਸਮੇਂ ਕਿਸੇ ਵੀ ਗੁਰ ਅਸਥਾਨ ਜਿੱਥੇ ਮਰਿਆਦਾ ਚੱਲਦੀ ਹੋਵੇ ਉਸ ਦੀਆਂ ਲਾਈਟਾਂ ਬੰਦ ਨਹੀਂ ਕੀਤੀਆਂ ਗਈਆਂ। ਸਿੰਘ ਸਾਹਿਬ ਨੇ ਕਿਹਾ ਕਿ ਭਾਰਤੀ ਫ਼ੌਜ ਦੇ ਅਧਿਕਾਰੀ ਨੇ ਅਜਿਹਾ ਬਿਆਨ ਕਿਉਂ ਦਿੱਤਾ ਇਸ ਬਾਰੇ ਤਾਂ ਉਹ ਹੀ ਸਪੱਸ਼ਟ ਕਰ ਸਕਦੇ ਹਨ ਪਰੰਤੂ ਅਜਿਹੀ ਗੱਲ ਕਹੀ ਜਾਣੀ ਬਹੁਤ ਗ਼ਲਤ ਤੇ ਹੈਰਾਨੀਜਨਕ ਹੈ। ਉਨ੍ਹਾਂ ਕਿਹਾ ਕਿ ਬਤੌਰ ਐਡੀਸ਼ਨਲ ਮੁੱਖ ਗ੍ਰੰਥੀ ਉਹ ਇਹ ਗੱਲ ਦਾਅਵੇ ਨਾਲ ਕਹਿ ਰਹੇ ਹਨ ਕਿ ਗੰਨਾਂ ਲਗਾਉਣ ਸਬੰਧੀ ਕੋਈ ਪ੍ਰਵਾਨਗੀ ਫ਼ੌਜ ਨੂੰ ਨਹੀਂ ਦਿੱਤੀ ਗਈ।
ਫ਼ੌਜ ਦੇ ਅਧਿਕਾਰੀ ਵੱਲੋਂ ਇਸ ਬਿਆਨ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਉਨ੍ਹਾਂ ਨਾਲ ਬਲੈਕਆਊਟ ਦੇ ਸਮੇਂ ਲਾਈਟਾਂ ਬੰਦ ਕਰਵਾਉਣ ਸਬੰਧੀ ਸੰਪਰਕ ਕੀਤਾ ਗਿਆ ਸੀ, ਜਿਸ ਸਬੰਧੀ ਪ੍ਰਬੰਧਕੀ ਤੌਰ ਉੱਤੇ ਜ਼ਿੰਮੇਵਾਰੀ ਸਮਝਦਿਆਂ ਅਸੀਂ ਪੂਰਨ ਸਹਿਯੋਗ ਕੀਤਾ ਸੀ। ਉਨ੍ਹਾਂ ਕਿਹਾ ਕਿ ਭਾਰਤੀ ਫ਼ੌਜ ਦੇ ਅਧਿਕਾਰੀਆਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਵਾਈ ਸੁਰੱਖਿਆ ਗੰਨਾਂ ਲਗਾਉਣ ਸਬੰਧੀ ਕਿਸੇ ਕਿਸਮ ਦਾ ਸੰਪਰਕ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦਾ ਪਾਲਣ ਕਰਨ ਲਈ ਐਡੀਸ਼ਨਲ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨਾਲ ਸਲਾਹ ਕਰਕੇ ਬਾਹਰੀ ਲਾਈਟਾਂ ਹੀ ਬੰਦ ਕਰਵਾਈਆਂ ਗਈਆਂ ਸਨ। ਐਡਵੋਕੇਟ ਧਾਮੀ ਨੇ ਕਿਹਾ ਕਿ ਬਲੈਕਆਊਟ ਦੌਰਾਨ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਤੇ ਸੇਵਾ ਕਰਨ ਪੁੱਜਦੀ ਰਹੀ ਹੈ ਅਤੇ ਜੇਕਰ ਗੰਨਾਂ ਲਗਾਉਣ ਜਿਹੀ ਕੋਈ ਘਟਨਾ ਵਾਪਰੀ ਹੁੰਦੀ ਤਾਂ ਸੰਗਤ ਨੇ ਵੀ ਇਸ ਨੂੰ ਜ਼ਰੂਰ ਦੇਖਿਆ ਅਤੇ ਨੋਟਿਸ ਕੀਤਾ ਹੁੰਦਾ। ਉਨ੍ਹਾਂ ਕਿਹਾ ਕਿ ਫੌਜ ਦੇ ਇੱਕ ਅਧਿਕਾਰੀ ਵੱਲੋਂ ਅਜਿਹੀ ਗੱਲ ਨੂੰ ਅੱਗੇ ਵਧਾਉਣਾ ਹੈਰਾਨੀਜਨਕ ਹੈ। ਉਨ੍ਹਾਂ ਕਿਹਾ ਭਾਰਤ ਸਰਕਾਰ ਨੂੰ ਇਹ ਗੱਲ ਸਪੱਸ਼ਟ ਕਰਨੀ ਚਾਹੀਦੀ ਹੈ ਕਿ ਅਜਿਹੇ ਬਿਆਨ ਫੌਜ ਦੇ ਅਧਿਕਾਰੀਆਂ ਵੱਲੋਂ ਕਿਉਂ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਬਣੇ ਤਣਾਅਪੂਰਨ ਹਾਲਾਤ ਵਿੱਚ ਦੇਸ਼ ਅਤੇ ਫੌਜ ਵੱਲੋਂ ਨਿਭਾਈ ਭੂਮਿਕਾ ਸ਼ਲਾਘਾਯੋਗ ਹੈ ਪਰੰਤੂ ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਬਾਰੇ ਕਈ ਦਿਨਾਂ ਬਾਅਦ ਅਜਿਹੀ ਗਲਤ ਗੱਲ ਫੈਲਾਉਣੀ ਹੈਰਾਨੀਜਨਕ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹੋਣ ਵਜੋਂ ਐਡਵੋਕੇਟ ਧਾਮੀ ਨੇ ਸਪੱਸ਼ਟ ਕੀਤਾ ਕਿ ਗੰਨਾਂ ਲਗਾਉਣ ਜਿਹੀ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ।

Previous Post

ਜਥੇਦਾਰ ਅਕਾਲ ਤਖਤ ਦਾ ਵੀ ਫੌਜੀ ਦਾਅਵੇ ਬਾਰੇ ਆਇਆ ਬਿਆਨ

Next Post

ਇੰਡੀਗੋ ਫਲਾਈਟ ਦੀ ਤੂਫਾਨ ਕਾਰਨ ਐਮਰਜੈਂਸੀ ਲੈਂਡਿੰਗ, ਜਹਾਜ਼ ਦਾ ਅਗਲਾ ਹਿੱਸਾ ਟੁੱਟਿਆ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਇੰਡੀਗੋ ਫਲਾਈਟ ਦੀ ਤੂਫਾਨ ਕਾਰਨ ਐਮਰਜੈਂਸੀ ਲੈਂਡਿੰਗ, ਜਹਾਜ਼ ਦਾ ਅਗਲਾ ਹਿੱਸਾ ਟੁੱਟਿਆ

ਇੰਡੀਗੋ ਫਲਾਈਟ ਦੀ ਤੂਫਾਨ ਕਾਰਨ ਐਮਰਜੈਂਸੀ ਲੈਂਡਿੰਗ, ਜਹਾਜ਼ ਦਾ ਅਗਲਾ ਹਿੱਸਾ ਟੁੱਟਿਆ

Recommended

ਜ਼ਿਲੇ ਨੂੰ ਕੋਵਿਡ ਮੁਕਤ ਕਰਨ ਲਈ ਮਿਸ਼ਨ ਫ਼ਤਿਹ ’ਚ ਲੋਕਾਂ ਦੀ ਸ਼ਮੂਲੀਅਤ ਜ਼ਰੂਰੀ-ਡਿਪਟੀ ਕਮਿਸ਼ਨਰ

ਜ਼ਿਲੇ ਨੂੰ ਕੋਵਿਡ ਮੁਕਤ ਕਰਨ ਲਈ ਮਿਸ਼ਨ ਫ਼ਤਿਹ ’ਚ ਲੋਕਾਂ ਦੀ ਸ਼ਮੂਲੀਅਤ ਜ਼ਰੂਰੀ-ਡਿਪਟੀ ਕਮਿਸ਼ਨਰ

June 30, 2020
ਸਿਹਤ ਮੰਤਰੀ ਨੇ ਸੰਘਰਸ਼ ਕਮੇਟੀ ਨਾਲ ਸਿੱਧਾ ਰਾਬਤਾ ਕਰਕੇ ਸੁਲਝਾਇਆ ਮਸਲਾ

ਸਿਹਤ ਮੰਤਰੀ ਨੇ ਸੰਘਰਸ਼ ਕਮੇਟੀ ਨਾਲ ਸਿੱਧਾ ਰਾਬਤਾ ਕਰਕੇ ਸੁਲਝਾਇਆ ਮਸਲਾ

August 17, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In