• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

Asli Punjabi by Asli Punjabi
June 11, 2025
in Top Stories
0
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ
586
SHARES
3.3k
VIEWS
Share on FacebookShare on TwitterShare on Whatsapp

ਸ੍ਰੀ ਮੁਕਤਸਰ ਸਾਹਿਬ/ਮਲੋਟ, 11 ਜੂਨਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਅਤੇ ਹਲਕਾ ਮਲੋਟ ਤੋਂ ਵਿਧਾਇਕ ਡਾ. ਬਲਜੀਤ ਕੌਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦੀ ਅਗਵਾਈ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕੰਮਾਂ ਅਤੇ ਭਲਾਈ ਸਕੀਮਾਂ ਦੀ ਸਮੀਖਿਆ ਲਈ ਮੀਟਿੰਗ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਹਲਕੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਵੱਲੋਂ ਆਪੋ-ਆਪਣੇ ਇਲਾਕਿਆਂ ਦੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ ਗਈਆਂ ਜਿਨ੍ਹਾਂ ਵਿੱਚੋਂ ਬਹੁਤੇ ਮਸਲਿਆਂ ਦਾ ਮੌਕੇ ‘ਤੇ ਹੀ ਹੱਲ ਕਰਨ ਲਈ ਕੈਬਨਿਟ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤੀ ਗਈ।

ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਪਿਛਲੀ ਮੀਟਿੰਗ ਦੌਰਾਨ ਦਿੱਤੀਆਂ ਹਦਾਇਤਾਂ ‘ਤੇ ਕੀਤੇ ਗਏ ਅਮਲ ਸਬੰਧੀ ਵੀ ਫੀਡਬੈਕ ਲਈ ਅਤੇ ਅਧੂਰੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਹਲਕੇ ਅੰਦਰ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਤੇਜ਼ ਗਤੀ ਨਾਲ ਪੂਰਾ ਕਰਨ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਅਧਿਕਾਰੀ ਅਧੂਰੇ ਵਿਕਾਸ ਕਾਰਜਾਂ ਨੂੰ ਅਤੇ ਤੈਅ ਸਮਾਂ ਸੀਮਾ ਵਿੱਚ ਪੂਰਾ ਕਰਨ ਨੂੰ ਯਕੀਨੀ ਬਣਾਉਣ ਅਤੇ ਹਲਕੇ ਦੇ ਲੋਕਾਂ ਨੂੰ ਨਿਰਵਿਘਨ ਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਨ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਮਲੋਟ ਹਲਕੇ ਦੇ ਪਿੰਡਾਂ ਦੇ ਛੱਪੜਾਂ ਅਤੇ ਨਿਕਾਸੀ ਨਾਲਿਆਂ ਦੀ ਸਾਫ਼-ਸਫ਼ਾਈ ਸਬੰਧੀ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਕਿ ਜਲਦੀ ਤੋਂ ਜਲਦੀ ਛੱਪੜਾਂ ਦੀ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਪਿੰਡਾਂ ਦੇ ਸੁੰਦਰੀਕਰਨ ਵਿੱਚ ਵਾਧਾ ਹੋਣ ਦਾ ਨਾਲ-ਨਾਲ ਲੋਕਾਂ ਨੂੰ ਬਿਮਾਰੀਆਂ ਤੋਂ ਵੀ ਬਚਿਆ ਜਾ ਸਕੇ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਉਹਨਾਂ ਦਾ ਪੂਰਾ ਧਿਆਨ ਹਲਕਾ ਮਲੋਟ ਨੂੰ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਵਿਕਾਸ ਪੱਖੋਂ ਮੂਹਰਲੀਆਂ ਸਫਾਂ ਵਿੱਚ ਲਿਆਉਣ ‘ਤੇ ਕੇਂਦਰਿਤ ਹੈ। ਉਨ੍ਹਾਂ ਕਿਹਾ ਕਿ ਇਸੇ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਲਕਾ ਮਲੋਟ ਨੂੰ ਹਰ ਪੱਖੋਂ ਵਿਕਸਿਤ ਕਰਨ ਲਈ ਲਗਾਤਾਰ ਕਾਰਜਸ਼ੀਲ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਹਲਕੇ ਦੇ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਢਿੱਲ ਅਤੇ ਅਣਗਹਿਲੀ ਬਰਦਾਸ਼ਤ ਨਹੀ ਕੀਤੀ ਜਾਵੇਗੀ ਤੇ ਹਲਕਾ ਵਾਸੀਆਂ ਨੂੰ ਬਿਹਤਰੀਨ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਜ਼ਿਲ੍ਹਾ ਪ੍ਰਸ਼ਾਸਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰ ਵਰਗ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਮੂਹ ਅਧਿਕਾਰੀ ਅਤੇ ਕਰਮਚਾਰੀ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਦੇ ਨਾਲ-ਨਾਲ ਪ੍ਰਸ਼ਾਸਨਿਕ ਸੁਵਿਧਾਵਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣ ਲਈ ਪੂਰੀ ਤਨਦੇਹੀ ਨਾਲ ਕਾਰਜ਼ਸੀਲ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਢਿੱਲੋਂ, ਐਸ.ਡੀ.ਐਮ. ਮਲੋਟ ਜਸਪਾਲ ਸਿੰਘ ਬਰਾੜ, ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਬਲਜੀਤ ਕੌਰ, ਮੁੱਖ ਮੰਤਰੀ ਫੀਲਡ ਅਫ਼ਸਰ ਰੁਪਾਲੀ ਟੰਡਨ, ਮਾਰਕਿਟ ਕਮੇਟੀ ਮਲੋਟ ਦੇ ਚੇਅਰਮੈਨ ਜਸ਼ਨ ਬਰਾੜ, ਕੈਬਨਿਟ ਮੰਤਰੀ ਦੇ ਨਿੱਜੀ ਸਹਾਇਕ ਅਰਸ਼ਦੀਪ ਸਿੰਘ ਸਿੱਧੂ ਤੇ ਸ਼ਿੰਦਰਪਾਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਿੰਡਾਂ ਦੀਆਂ ਪੰਚਾਇਤਾਂ ਨੁਮਾਇੰਦੇ ਹਾਜ਼ਰ ਸਨ।

Previous Post

ਅਰੋੜਾ ਨੇ ਵੋਟਰਾਂ ਨੂੰ ਸ਼ਹਿਰ ਦੇ ਵਿਕਾਸ ਲਈ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ

Next Post

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

Recommended

ਰਾਜ ਸਰਕਾਰ ਮੁੱਢਲੀ ਸਹੂਲਤਾਂ ਉਪਲਬਧ ਕਰਵਾਉਣ ਦੇ ਲਈ ਵਚਨਬੱਧ – ਅਨਿਲ ਵਿਜ

ਰਾਜ ਸਰਕਾਰ ਮੁੱਢਲੀ ਸਹੂਲਤਾਂ ਉਪਲਬਧ ਕਰਵਾਉਣ ਦੇ ਲਈ ਵਚਨਬੱਧ – ਅਨਿਲ ਵਿਜ

August 17, 2021
ਆਪ ਸੰਸਦ ‘ਚ ਖੇਤੀਬਾੜੀ ਬਾਰੇ ਤਿੰਨ ਬਿੱਲਾਂ ਦੇ ਖਿਲਾਫ ਵੋਟ ਦੇਵੇਗੀ : ਕੇਜਰੀਵਾਲ

ਆਪ ਸੰਸਦ ‘ਚ ਖੇਤੀਬਾੜੀ ਬਾਰੇ ਤਿੰਨ ਬਿੱਲਾਂ ਦੇ ਖਿਲਾਫ ਵੋਟ ਦੇਵੇਗੀ : ਕੇਜਰੀਵਾਲ

September 17, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In