• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

Asli Punjabi by Asli Punjabi
June 11, 2025
in Punjab
0
‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ
586
SHARES
3.3k
VIEWS
Share on FacebookShare on TwitterShare on Whatsapp

ਗੁਰਦਾਸਪੁਰ, 11 ਜੂਨ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਪੰਜਾਬ ਉਦਯੋਗ ਕ੍ਰਾਂਤੀ ਤਹਿਤ ‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਵਿਸ਼ਵਾਸ, ਪਾਰਦਰਸ਼ੀ ਪਹੁੰਚ ਅਤੇ ਤਬਦੀਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ। ਇਹ ਪੋਰਟਲ ਨਿਵੇਸ਼ਕਾਂ ਨੂੰ ਅਰਜ਼ੀ ਦੇਣ ਦੇ 45 ਦਿਨਾਂ ਦੇ ਅੰਦਰ ਸਾਰੀਆਂ ਪ੍ਰਵਾਨਗੀਆਂ ਯਕੀਨੀ ਬਣਾਏਗਾ।

ਪੰਜਾਬ ਸਰਕਾਰ ਵੱਲੋਂ ਲਏ ਉਦਯੋਗ ਪੱਖੀ ਅਤੇ ਪੰਜਾਬ ਪੱਖੀ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਇਹ ਹਰੇਕ ਨਿਵੇਸ਼ਕ ਲਈ ਇਕ ਦਲੇਰਾਨਾ ਐਲਾਨ ਹੈ ਕਿ ਪੰਜਾਬ ਆਪਣੀਆਂ ਸ਼ਰਤਾਂ ‘ਤੇ ਪੂਰੀ ਵਚਨਬੱਧਤਾ ਨਾਲ ਕਾਰੋਬਾਰ ਲਈ ਖੁੱਲ੍ਹਾ ਹੈ। ਉਨ੍ਹਾਂ ਕਿਹਾ ਕਿ ਫਾਸਟ ਟਰੈਕ ਪੰਜਾਬ ਪੋਰਟਲ ਇਕ ਤਕਨੀਕੀ ਅਪਗ੍ਰੇਡ ਤੋਂ ਵਧ ਕੇ ਨਵੇਂ ਸਿਰੇ ਤੋਂ ਵਿਉਂਤੇ ਉਦਯੋਗਿਕ ਸ਼ਾਸਨ ਮਾਡਲ ਦੀ ਰੀੜ੍ਹ ਦੀ ਹੱਡੀ ਹੈ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਸੂਬਾ ਸਰਕਾਰ ਵਿਵੇਕ ਨੂੰ ਅਨੁਸ਼ਾਸਨ, ਦੇਰੀ ਨੂੰ ਡਿਜੀਟਲ ਅਤੇ ਉਲਝਣ ਨੂੰ ਸਪਸ਼ਟਤਾ ਵਿੱਚ ਤਬਦੀਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ 45 ਦਿਨਾਂ ਵਿੱਚ ਪ੍ਰਵਾਨਗੀਆਂ ਪ੍ਰਾਪਤ ਕਰਨ ਤੋਂ ਲੈ ਕੇ ਲਾਲ ਫੀਤਾਸ਼ਾਹੀ ਨੂੰ ਖ਼ਤਮ ਕਰਨ ਤੱਕ ਪੰਜਾਬ ਦਾ ਸਿਸਟਮ ਹੁਣ ਪਹਿਲਾਂ ਵਾਂਗ ਸਧਾਰਨ ਨਹੀਂ ਹੈ, ਸਗੋਂ ਇਹ ਕਿਰਿਆਸ਼ੀਲ, ਸਟੀਕ ਅਤੇ ਪੇਸ਼ੇਵਰ ਹੈ। ਉਨ੍ਹਾਂ ਕਿਹਾ ਕਿ ਉਦਯੋਗਪਤੀ ਇਕ ਸਟਾਰਟਅੱਪ ਸੰਸਥਾਪਕ ਹਨ, ਇਕ ਗਲੋਬਲ ਸਮੂਹ ਜਾਂ ਉੱਦਮੀ ਹਨ, ਪੰਜਾਬ ਜਿੱਥੇ ਆਪਣੀਆਂ ਵਿੱਤੀ ਰਿਆਇਤਾਂ ਨਾਲ ਉਨ੍ਹਾਂ ਦਾ ਸਵਾਗਤ ਕਰਦਾ ਹੈ, ਸਗੋਂ ਇਮਾਨਦਾਰੀ ਅਤੇ ਇਰਾਦੇ ਨਾਲ ਜੀ ਆਇਆ ਕਹਿੰਦਾ ਹੈ।

ਸ੍ਰੀ ਬਹਿਲ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਧਿਕਾਰੀ ਹੁਣ ਸਿਰਫ਼ ਰੈਗੂਲੇਟਰ ਨਹੀਂ ਹਨ ਸਗੋਂ ਉਹ ਸਹਾਇਕ ਵਜੋਂ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਵਿਵਸਥਾ ਨੂੰ ਹੋਰ ਤੇਜ਼ ਕਰਨ ਦੀ ਵਿਧੀ ਇਹ ਯਕੀਨੀ ਬਣਾਉਂਦੀ ਹੈ ਕਿ ਜਦੋਂ ਸ਼ਾਂਤੀ ਬਣੀ ਹੋਵੇ ਤਾਂ ਸਮਝੋ ਕੰਮ ਠੀਕ ਚੱਲ ਰਿਹਾ ਹੈ। ਇਸ ਕਰਕੇ ਕਿਸੇ ਵੀ ਨਿਵੇਸ਼ਕ ਨੂੰ ਇਹ ਨਹੀਂ ਸਮਝਣਾ ਚਾਹੀਦਾ ਕਿ ਉਸ ਦੀ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਨਵੇਂ ਪ੍ਰਾਜੈਕਟਾਂ ਲਈ ਅਪਲਾਈ ਕਰਨ ਦੀ ਪਾਲਣਾ ਨੂੰ ਚੁਸਤ-ਦਰੁਸਤ ਬਣਾਉਣਾ, ਸਵੈ-ਘੋਸ਼ਣਾ ਰਾਹੀਂ ਸਮਰੱਥ ਬਣਾਉਣਾ, ਡਿਜੀਟਲ ਪੜਤਾਲ ਰਾਹੀਂ ਯੋਗ ਬਣਾਉਣਾ ਅਤੇ ਕਾਨੂੰਨੀ ਤੌਰ ਉੱਤੇ ਪੁਖ਼ਤਾ ਬਣਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਦਯੋਗਿਕ ਪਾਰਕਾਂ ਵਿੱਚ ਨਿਵੇਸ਼ ਕਰ ਰਹੀ ਹੈ, ਜ਼ਮੀਨ ਦੀ ਸੰਭਾਵਨਾ ਤਲਾਸ਼ ਰਹੀ ਹੈ, ਲੀਜ-ਟੂ-ਫ੍ਰੀਹੋਲਡ ਨੀਤੀ ਨੂੰ ਸਮਰੱਥ ਬਣਾ ਰਹੀ ਹੈ ਅਤੇ ਉਦਯੋਗਿਕ ਸੰਪਤੀਆਂ ਦੇ ਮੁਦਰੀਕਰਨ ਲਈ ਨਵੇਂ ਮੌਕੇ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ 200 ਕਰੋੜ ਰੁਪਏ ਦਾ ਬੁਨਿਆਦੀ ਢਾਂਚਾ ਫ਼ੰਡ ਸਥਾਪਤ ਕੀਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਦਯੋਗਿਕ ਫੋਕਲ ਪੁਆਇੰਟਾਂ ਅੰਦਰ ਕਿਸੇ ਕਿਸਮ ਦੀਆਂ ਕਮੀਆਂ-ਪੇਸ਼ੀਆਂ ਉਦਯੋਗਪਤੀਆਂ ਨੂੰ ਆਪਣਾ ਕਾਰੋਬਾਰ ਵਧਾਉਣ ਵਿੱਚ ਰੁਕਾਵਟ ਨਾ ਬਣਨ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਇਹ ਨਵਾਂ ਪੰਜਾਬ ਹੈ ਜਿੱਥੇ ਸਿਰਫ਼ ਵਾਅਦੇ ਕੀਤੇ ਨਹੀਂ ਜਾਂਦੇ, ਸਗੋਂ 100 ਫ਼ੀਸਦੀ ਪੂਰੇ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਨੇੜਲੇ ਭਵਿੱਖ ਵਿੱਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉੱਭਰੇਗਾ। ਪੰਜਾਬ ਅਜਿਹਾ ਸੂਬਾ ਹੋਵੇਗਾ ਜਿੱਥੇ ਉਦਯੋਗਿਕ ਨੀਤੀ, ਬੁਨਿਆਦੀ ਢਾਂਚੇ ਅਤੇ ਜਵਾਬਦੇਹੀ ਵਾਲੀ ਸਰਕਾਰ ਰਾਹੀਂ ਹਰ ਪਾਸਿਉਂ ਸਮਰੱਥ ਸੂਬਾ ਹੋਵੇਗਾ।

Previous Post

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

Next Post

ਟਰੰਪ ਨੂੰ ਅਦਾਲਤ ਤੋਂ ਝਟਕਾ, ਲੱਗ ਗਈ ਪਾਬੰਦੀ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਟਰੰਪ ਨੂੰ ਅਦਾਲਤ ਤੋਂ ਝਟਕਾ, ਲੱਗ ਗਈ ਪਾਬੰਦੀ

ਟਰੰਪ ਨੂੰ ਅਦਾਲਤ ਤੋਂ ਝਟਕਾ, ਲੱਗ ਗਈ ਪਾਬੰਦੀ

Recommended

ਕੈਨੇਡਾ ‘ਚ ਦਸੰਬਰ ਮਹੀਨੇ ‘ਚ ਹੀ ਮਿਲੇਗੀ ਕੋਵਿਡ-19 ਦੀ ਵੈਕਸੀਨ

ਕੈਨੇਡਾ ‘ਚ ਦਸੰਬਰ ਮਹੀਨੇ ‘ਚ ਹੀ ਮਿਲੇਗੀ ਕੋਵਿਡ-19 ਦੀ ਵੈਕਸੀਨ

December 8, 2020
ਡਿਪਟੀ ਮੁੱਖ ਮੰਤਰੀ ਨੇ ਹੱਜ ਯਾਤਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਡਿਪਟੀ ਮੁੱਖ ਮੰਤਰੀ ਨੇ ਹੱਜ ਯਾਤਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

June 1, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In