• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

Bathinda Big News ਇੰਸਟਗਰਾਮ ਤੇ ਅਸ਼ਲੀਲ ਵੀਡੀਓ ਪਾਉਣ ਕਾਰਨ ਹੋਇਆ ਭਾਬੀ ਕਮਲ ਕੌਰ ਦਾ ਕਤਲ

Asli Punjabi by Asli Punjabi
June 13, 2025
in Punjab
0
Bathinda Big News ਇੰਸਟਗਰਾਮ ਤੇ ਅਸ਼ਲੀਲ ਵੀਡੀਓ ਪਾਉਣ ਕਾਰਨ ਹੋਇਆ ਭਾਬੀ ਕਮਲ ਕੌਰ ਦਾ ਕਤਲ
586
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਬਠਿੰਡਾ, 13 ਜੂਨ 2025 :ਇੰਸਟਗਰਾਮ ਤੇ ਭਾਬੀ ਕਮਲ ਕੌਰ ਦੇ ਨਾਮ ਹੇਠ ਮਕਬੂਲ ਦੇ ਕਤਲ ਦਾ ਕਾਰਨ ਉਸ ਵੱਲੋਂ ਸੋਸ਼ਲ ਮੀਡੀਆ ਤੇ ਇਤਰਾਜਯੋਗ ਰੀਲਾਂ ਅਤੇ ਵੀਡੀਓ ਅਪਲੋਡ ਕਰਨਾ ਸਾਹਮਣੇ ਆਇਆ ਹੈ। ਇਸ ਕਤਲ ਮਾਮਲੇ ਵਿੱਚ ਗ੍ਰਿਫਤਾਰ ਮੁਲਜਮਾਂ ਨੇ ਪੁਲਿਸ ਕੋਲ ਕਬੂਲ ਕੀਤਾ ਹੈ ਕਿ ਇੰਨ੍ਹਾਂ ਅਸ਼ਲੀਲ ਵੀਡੀਓ ਕਾਰਨ ਹੀ ਕਮਲ ਕੌਰ ਦੀ ਹੱਤਿਆ ਕੀਤੀ ਗਈ ਹੈ ਕਿਉਂਕਿ ਇੰਨ੍ਹਾਂ ਕਾਰਨ ਪੰਜਾਬ ਦੀ ਜੁਆਨੀ ਤੇ ਬੇਹੱਦ ਮਾੜਾ ਪ੍ਰਭਾਵ ਪੈ ਰਿਹਾ ਸੀ। ਐਸਐਸਪੀ ਬਠਿੰਡਾ ਅਮਨੀਤ ਕੌਂਡਲ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਕਮਲ ਕੌਰ ਦੇ ਕਤਲ ਅਤੇ ਇਸ ਪਿਛਲੇ ਕਾਰਨਾਂ ਸਬੰਧੀ ਖੁਲਾਸਾ ਕਰਦਿਆਂ ਦੱਸਿਆ ਕਿ ਪੁਲਿਸ ਨੇ ਇਸ ਹੱਤਿਆ ਸਬੰਧੀ ਦੋ ਮੁਲਜਮ ਗ੍ਰਿਫਤਾਰ ਕੀਤੇ ਹਨ। ਮੁਲਜਮਾਂ ਦੀ ਪਛਾਣ ਜਸਪ੍ਰੀਤ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਮਹਿਰੋਂ ਜਿਲ੍ਹਾ ਮੋਗਾ ਅਤੇ ਨਿਮਰਜੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਹਰੀਕੇ ਪੱਤਣ ਜਿਲ੍ਹਾ ਤਰਨਤਾਰਨ ਵਜੋਂ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਸ ਮਾਮਲੇ ’ਚ ਮਾਸਟਰਮਾਈਡ ਅੰਮ੍ਰਿਤਪਾਲ ਸਿੰਘ ਮਹਿਰੋਂ ਪੁੱਤਰ ਬਲਜਿੰਦਰ ਸਿੰਘ ਦੀ ਗ੍ਰਿਫਤਾਰੀ ਹੋਣੀ ਹੈ ਜਿਸ ਦੀ ਤਲਾਸ਼ ’ਚ ਪੁਲਿਸ ਛਾਪੇ ਮਾਰ ਰਹੀ ਹੈ। ਮ੍ਰਿਤਕਾ ਭਾਬੀ ਕਮਲ ਕੌਰ ਦਾ ਅਸਲ ਨਾਮ ਕੰਚਨ ਕੁਮਾਰੀ ਹੈ ਜਿਸ ਦੀ ਲਾਸ਼ ਦੋ ਦਿਨ ਪਹਿਲਾਂ ਆਦੇਸ਼ ਹਸਪਤਾਲ ਦੀ ਪਾਰਕਿੰਗ ਵਿੱਚ ਖਲੋਤੀ ਕਾਰ ਚੋਂ ਮਿਲੀ ਸੀ। ਐਸਐਸਪੀ ਨੇ ਦੱਸਿਆ ਕਿ ਕੰਚਨ ਕੁਮਾਰੀ ਉਰਫ ਕਮਲ ਕੌਰ ਦੀ ਲਾਸ਼ ਮਿਲਣ ਉਪਰੰਤ ਮੁਕੱਦਮਾ ਦਰਜ ਕਰਕੇ ਪੁਲਿਸ ਨੇ ਤਫਤੀਸ਼ ਸ਼ੁਰੂ ਕੀਤੀ ਸੀ। ਇਸ ਦੌਰਾਨ ਕੋਮਲ ਕੌਰ ਦੀ ਮਾਂ ਗਿਰਜਾ ਦੇਵੀ ਨੇ ਦੱਸਿਆ ਕਿ ਉਸ ਦੀ ਲੜਕੀ ਕਮਲ ਕੌਰ ਭਾਬੀ ਨਾਂ ਦੀ ਆਈਡੀ ਤੇ ਵੀਡੀਓ ਅਤੇ ਰੀਲ੍ਹਾਂ ਆਦਿ ਪਾਉਂਦੀ ਹੁੰਦੀ ਸੀ। ਮ੍ਰਿਤਕਾ ਦੀ ਮਾਂ ਗਿਰਜਾ ਦੇਵੀ ਨੇ ਪੁਲਿਸ ਨੂੰ ਦੱਸਿਆ ਕਿ ਕੰਚਨ ਉਰਫ ਕਮਲ ਕੌਰ ਦਾ ਇਸ ਕੰਮ ਲਈ ਅਕਸਰ ਘਰੋਂ ਬਾਹਰ ਆਉਣਾ ਜਾਣਾ ਬਣਿਆ ਰਹਿੰਦਾ ਸੀ।
ਉਨ੍ਹਾਂ ਦੱਸਿਆ ਕਿ ਮਾਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ 8 ਜੂਨ ਨੂੰ ਉਨ੍ਹਾਂ ਦੇ ਘਰ ਇੱਕ ਵਿਅਕਤੀ ਆਇਆ ਸੀ ਜਿਸ ਨੇ ਆਪਣਾ ਨਾਮ ਅੰਮ੍ਰਿਤਪਾਲ ਸਿੰਘ ਦੱਸਿਆ ਸੀ। ਉਸ ਨੇ ਕੰਚਨ ਨੂੰ ਬਠਿੰਡਾ ਵਿਖੇ ਗੱਡੀਆਂ ਦੀ ਪ੍ਰਮੋਸ਼ਨ ਲਈ ਲਿਜਾਣ ਬਾਰੇ ਕਿਹਾ ਪਰ ਕੰਚਨ ਨੇ ਉਸ ਨੂੰ ਜਵਾਬ ਦੇ ਦਿੱਤਾ ਸੀ। ਇਸੇ ਦੌਰਾਨ ਅਗਲੇ ਦਿਨ 9 ਜੂਨ ਨੂੰ ਅੰਮ੍ਰਿਤਪਾਲ ਵੱਲੋਂ ਦੁਬਾਰਾ ਫੋਨ ਕਰਨ ਤੇ ਕੰਚਨ ਤਕਰੀਬਨ ਸਾਢੇ ਤਿੰਨ ਵਜੇ ਆਪਣੀ ਮਾਂ ਨੂੰ ਬਠਿੰਡਾ ਜਾਣ ਦਾ ਕਹਿਕੇ ਆਪਣੀ ਕਾਰ ਲੈਕੇ ਚਲੀ ਗਈ ਅਤੇ ਕੰਮ ਖਤਮ ਹੋਣ ਪਿੱਛੋਂ ਸ਼ਾਮ ਤੱਕ ਵਾਪਿਸ ਆਉਣ ਬਾਰੇ ਕਿਹਾ ਸੀ ਉਨ੍ਹਾਂ ਦੱਸਿਆ ਕਿ ਮਾਂ ਦੀ 11 ਵਜੇ ਤੋਂ ਬਾਅਦ ਕੰਚਨ ਨਾਲ ਕੋਈ ਗੱਲ ਨਹੀਂ ਹੋਈ। ਐਸਐਸਪੀ ਨੇ ਦੱਸਿਆ ਕਿ ਕਾਰ ਪ੍ਰਮੋਸ਼ਨ ਬਹਾਨੇ ਜਸਪ੍ਰੀਤ ਸਿੰਘ ਅਤੇ ਨਿਮਰਜੀਤ ਸਿੰਘ ਆਪਣੀ ਸਕਾਰਪੀਓ ਤੇ ਕਮਲ ਕੌਰ ਨੂੰ ਨਾਲ ਲੈਕੇ ਬਠਿੰਡਾ ਆ ਗਏ।
ਐਸਐਸਪੀ ਨੇ ਦੱਸਿਆ ਕਿ ਬਠਿੰਡਾ ਪੁੱਜਣ ਤੇ ਕੰਚਨ ਦੀ ਕਾਰ ਮੁਰੰਮਤ ਲਈ ਇੱਕ ਗੈਰਾਜ ਵਿੱਚ ਲਾ ਦਿੱਤੀ। ਉਨ੍ਹਾਂ ਦੱਸਿਆ ਕਿ ਗੱਡੀ ਠੀਕ ਹੋਣ ਤੋਂ ਬਾਅਦ ਉਹ ਕੰਚਨ ਨੂੰ ਆਪਣੇ ਨਾਲ ਲੈ ਗਏ ਅਤੇ ਸੁੰਨਸਾਨ ਥਾਂ ਤੇ ਲਿਜਾਕੇ ਉਸ ਦਾਾ ਗਲ ਘੁੱਟ ਦਿੱਤਾ ਜਿਸ ਨਾਲ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮੁਲਾਜਮ ਲਾਸ਼ ਨੂੰ ਕੰਚਨ ਦੀ ਕਾਰ ਵਿੱਚ ਰੱਖਕੇ ਕਾਰ ਨੂੰ ਆਦੇਸ਼ ਹਸਪਤਾਲ ਕੋਲ ਖੜ੍ਹੀ ਕਰਕੇ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਤਫਤੀਸ਼ ਦੌਰਾਨ ਜਸਪ੍ਰੀਤ ਸਿੰਘ ਅਤੇ ਨਿਮਰਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਏਗਾ ਜਿਸ ਦੌਰਾਨ ਹੋਰ ਵੀ ਖੁਲਾਸਿਆਂ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਇਸ ਕਤਲ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਪੁੱਤਰ ਬਲਜਿੰਦਰ ਸਿੰਘ ਵਾਸੀ ਮਹਿਰੋਂ ਜਿਲ੍ਹਾ ਮੋਗਾ ਨੂੰ ਗ੍ਰਿਫਤਾਰ ਕਰਨਾ ਬਾਕੀ ਹੈ।
ਅਸ਼ਲੀਲ ਵੀਡੀਓ ਕਾਰਨ ਕਤਲ
ਐਸਐਸਪੀ ਨੇ ਦੱਸਿਆ ਕਿ ਮੁਲਜਮਾਂ ਨੇ ਮੰਨਿਆ ਹੈ ਕਿ ਕਮਲ ਕੌਰ ਦੇ ਨਾਮ ਹੇਠ ਵੀਡੀਓ ਪਾਉਣ ਕਾਰਨ ਇਹ ਕਤਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਿਮਰਜੀਤ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਮਹਿਰੋਂ ਖਿਲਾਫ ਥਾਣਾ ਧਨੌਲਾ ’ਚ ਮੁਕੱਦਮਾ ਦਰਜ ਹੈ ਜਿਸ ਦਾ ਕਾਰਨ ਵੀ ਅਜਿਹਾ ਹੀ ਸਾਹਮਣੇ ਆਇਆ ਸੀ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਮਹਿਰੋਂ ਖਿਲਾਫ ਅੰਮ੍ਰਿਤਸਰ ਦੇ ਥਾਣਾ ਈ ਡਿਵੀਜਨ ’ਚ ਇਰਾਦਾ ਕਤਲ ਸਮੇਤ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਹੈ। ਜਿਕਰਯੋਗ ਹੈ ਕਿ ਨਹਿੰਗ ਬਾਣੇ ’ਚ ਰਹਿਣ ਵਾਲਾ ਅੰਮ੍ਰਿਤਪਾਲ ਸਿੰਘ ਮਹਿਰੋਂ ਆਪਣੀ ਬੋਲਬਾਣੀ ਕਾਰਨ ਅਕਸਰ ਚਰਚਾ ਵਿੱਚ ਰਹਿੰਦਾ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਇੰਸਟਗਰਾਮ ਅਕਾਊਂਟ ਤੇ ਭਾਰਤ ਵਿੱਚ ਪਾਬੰਦੀ ਲੱਗੀ ਹੋਈ ਹੈ।

Previous Post

ਭੂਮੀ ਚੌਹਾਨ ਦੀ ਅਹਿਮਦਾਬਾਦ ਹਵਾਈ ਹਾਦਸੇ ਵਿਚ ਇਸ ਤਰ੍ਹਾਂ ਬਚੀ ਜਾਨ ?

Next Post

ਲੋਕਾਂ ਨੂੰ ਹੁਣ ਵਟਸਐਪ ’ਤੇ ਮਿਲੇਗੀ ਜਮ੍ਹਾਂਬੰਦੀ : MLA ਸ਼ੈਰੀ ਕਲਸੀ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਲੋਕਾਂ ਨੂੰ ਹੁਣ ਵਟਸਐਪ ’ਤੇ ਮਿਲੇਗੀ ਜਮ੍ਹਾਂਬੰਦੀ : MLA ਸ਼ੈਰੀ ਕਲਸੀ

ਲੋਕਾਂ ਨੂੰ ਹੁਣ ਵਟਸਐਪ ’ਤੇ ਮਿਲੇਗੀ ਜਮ੍ਹਾਂਬੰਦੀ : MLA ਸ਼ੈਰੀ ਕਲਸੀ

Recommended

ਅਮਰੀਕਾ ਦੇ 3 ਅਰਥ ਸ਼ਾਸਤਰੀਆਂ ਨੂੰ ਮਿਲਿਆ ਨੋਬਲ ਪੁਰਸਕਾਰ

ਅਮਰੀਕਾ ਦੇ 3 ਅਰਥ ਸ਼ਾਸਤਰੀਆਂ ਨੂੰ ਮਿਲਿਆ ਨੋਬਲ ਪੁਰਸਕਾਰ

October 13, 2021
ਟੈਸਟਿੰਗ ਮੁਕੰਮਲ ਹੋਣ ਉਪਰੰਤ ਨੰਗਲ ਫਲਾਈ ਓਵਰ ਹੋਵੇਗਾ ਲੋਕ ਅਰਪਣ- ਕੈਬਨਿਟ ਮੰਤਰੀ

ਟੈਸਟਿੰਗ ਮੁਕੰਮਲ ਹੋਣ ਉਪਰੰਤ ਨੰਗਲ ਫਲਾਈ ਓਵਰ ਹੋਵੇਗਾ ਲੋਕ ਅਰਪਣ- ਕੈਬਨਿਟ ਮੰਤਰੀ

September 8, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In