ਚੰਡੀਗੜ੍ਹ, 13 ਜੁਲਾਈ, 2020 : ਹਰਿਆਣਾ ਸਰਕਾਰ ਨੇ ਇਕ ਨਿਵੇਕਲੀ ਪਹਿਲ ਕਰਦਿਆਂ ਵਿਦਿਆਰਥੀਆਂ ਦਾ ਦਾਖਲਾ ਹੁਣ ਵਟਸਐਪ ਰਾਹੀਂ ਕਰਨ ਦੀ ਪ੍ਰਕਿਰਿਆਰ ਆਰੰਭੀ ਹੈ। ਮੁੱਖ ਮੰਤਰੀ ਹਰਿਆਣਾ ਦਫਤਰ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਜਿਹੜੇ ਵਿਦਿਆਰਥੀਆਂ ਨੇ ਹਰਿਆਣਾ ਦੇ ਸਿੱਖਿਆ ਬੋਰਡ ਤੋਂ 10ਵੀਂ ਪਾਸ ਕੀਤੀ ਹੈ ਤੇ ਉਹ ਸੂਬੇ ਵਿਚ ਸਰਕਾਰੀ ਸਕੂਲਾਂ ਵਿਚ ਦਾਖਲਾ ਲੈਣਾ ਚਾਹੁੰਦੇ ਹਾਂ, ਉਹ ਆਪਣਾ 10ਵੀਂ ਦਾ ਨਤੀਜਾ ਤੇ ਲੋੜੀਂਦੇ ਦਸਤਾਵੇਜ਼ ਸਬੰਧਤ ਸਕੂਲ ਦੇ ਪ੍ਰਿੰਸੀਪਲ ਨੂੰ ਵਟਸਐਪ ‘ਤੇ ਭੇਜ ਕੇ ਦਾਖਲਾ ਲੈ ਸਕਦੇ ਹਨ। ਉਹਨਾਂ ਨੂੰ ਫੀਸ ਵੀ ਭਰਨ ਦੀ ਕੋਈ ਜ਼ਰੂਰਤ ਨਹੀਂ ਹੋਵੇਗੀ।