• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕਿਸਾਨ ਝੋਨੇ ਦੀ ਫ਼ਸਲ ਦੀ ਕਟਾਈ ਪੂਰੀ ਤਰਾਂ ਪੱਕਣ ‘ਤੇ ਹੀ ਕਰਵਾਉਣ : ਮੁੱਖ ਖੇਤੀਬਾੜੀ ਅਫ਼ਸਰ

Asli Punjabi by Asli Punjabi
August 21, 2025
in Punjab
0
ਕਿਸਾਨ ਝੋਨੇ ਦੀ ਫ਼ਸਲ ਦੀ ਕਟਾਈ ਪੂਰੀ ਤਰਾਂ ਪੱਕਣ ‘ਤੇ ਹੀ ਕਰਵਾਉਣ : ਮੁੱਖ ਖੇਤੀਬਾੜੀ ਅਫ਼ਸਰ
586
SHARES
3.3k
VIEWS
Share on FacebookShare on TwitterShare on Whatsapp

ਗੁਰਦਾਸਪੁਰ, 21 ਅਗਸਤ — ਜ਼ਿਲ੍ਹਾ ਗੁਰਦਾਸਪੁਰ ਵਿਚ ਚਾਲੂ ਸੀਜ਼ਨ ਦੌਰਾਨ ਤਕਰੀਬਨ ਇੱਕ ਲੱਖ ਬਹੱਤਰ ਹਜ਼ਾਰ ਹੈੱਕ ਰਕਬੇ ਵਿੱਚ ਝੋਨੇ ਅਤੇ ਬਾਸਮਤੀ ਦੀ ਕਾਸ਼ਤ ਕੀਤੀ ਗਈ ਹੈ ਅਤੇ ਸਮੇਂ ਸਿਰ ਇਕਸਾਰ ਬਰਸਾਤ ਹੋਣ ਨਾਲ ਝੋਨੇ ਦੀ ਫ਼ਸਲ ਬਹੁਤ ਵਧੀਆ ਹੈ ਅਤੇ ਉਮੀਦ ਹੈ ਪ੍ਰਤੀ ਹੈਕਟੇਅਰ ਪੈਦਾਵਾਰ ਪਿਛਲੇ ਸਾਲ ਨਾਲੋਂ ਬਿਹਤਰ ਰਹੇਗੀ।ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾਕਟਰ ਅਮਰੀਕ ਸਿੰਘ ਨੇ ਦੱਸਿਆ ਕਿ ਝੋਨੇ ਦੀ ਫ਼ਸਲ ਉੱਪਰ ਫ਼ਿਲਹਾਲ ਕਿਸੇ ਵੀ ਕੀੜੇ ਜਾਂ ਬਿਮਾਰੀ ਦਾ ਹਮਲਾ ਨਹੀਂ ਦੇਖਿਆ ਗਿਆ । ਉਨ੍ਹਾਂ ਦੱਸਿਆ ਕਿ ਕੁਝ ਜਗਾ ਤੇ ਝੋਨੇ ਦੇ ਬੌਣੇ ਬੂਟਿਆਂ ਦੇ ਵਿਸ਼ਾ ਨੂੰ ਰੋਗ ਦਾ ਹਮਲਾ ਦੇਖਿਆ ਗਿਆ ਸੀ ਪਰ ਸਮੇਂ ਸਿਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਤਕਨੀਕੀ ਅਗਵਾਈ ਦੇਣ ਕਾਰਨ ਹਾਲਤ ਕਾਬੂ ਹੇਠ ਹਨ । ਉਨ੍ਹਾਂ ਕਿਹਾ ਕਿ ਝੋਨੇ ਦੀ ਫ਼ਸਲ ਵਿਚ ਫੋਕ ਦੀ ਮਾਤਰਾ ਘਟਾਉਣ ਲਈ ਗੱਬ ਭਰਨ ਦੀ ਅਵਸਥਾ ਤੇ 3 ਕਿੱਲੋ ਪੋਟਾਸ਼ੀਅਮ ਨਾਈਟ੍ਰੇਟ (13:0:45) ਨੂੰ 200 ਲੀਟਰ ਪਾਣੀ ਦੇ ਘੋਲ ਵਿਚ ਪ੍ਰਤੀ ਏਕੜ ਛਿੜਕਾਅ ਕਰ ਦੇਣਾ ਚਾਹੀਦਾ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਇਸ ਵਾਰ ਝੋਨੇ ਦੀ ਫ਼ਸਲ ਦਾ ਘੱਟੋ ਘੱਟ ਖ਼ਰੀਦ ਸਮਰਥਨ ਮੁੱਲ 2389/- ਰੁਪਏ ਪ੍ਰਤੀ ਕੁਇੰਟਲ ਮੁਕੱਰਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਝੋਨੇ ਅਤੇ ਬਾਸਮਤੀ ਦੀ ਕਟਾਈ ਫ਼ਸਲ ਦੇ ਪੂਰੀ ਤਰਾਂ ਪੱਕਣ ਤੇ ਹੀ ਕਰਨੀ ਚਾਹੀਦੀ ਹੈ ਕਿਉਂਕਿ ਜੇਕਰ ਫ਼ਸਲ ਦੀ ਕਟਾਈ ਪੱਕਣ ਤੋਂ ਪਹਿਲਾਂ ਹੀ ਕਰ ਲਈ ਜਾਵੇ ਤਾਂ ਅਣਪੱਕੇ ਅਤੇ ਹਰੇ ਦਾਣੇ ਉਪਜ ਦੇ ਮਿਆਰੀਪਣ ‘ਤੇ ਅਸਰ ਪਾਉਂਦੇ ਹਨ । ਇਸ ਤਰਾਂ ਕਿਸਾਨ ਨੂੰ ਕਈ ਵਾਰ ਜਿਨਸ ਦਾ ਘੱਟ ਭਾਅ ਮਿਲਦਾ ਹੈ। ਉਨ੍ਹਾਂ ਕਿਹਾ ਕਿ ਚੰਗਾ ਅਤੇ ਪੂਰਾ ਭਾਅ ਲੈਣ ਲਈ ਉਪਜ ਵਿੱਚ ਨਮੀਂ ਦੀ ਮਾਤਰਾ ਨਿਰਧਾਰਿਤ ਮਾਪਦੰਡ 17 ਫ਼ੀਸਦੀ ਅਨੁਸਾਰ ਹੀ ਹੋਣੀ ਚਾਹੀਦੀ ਕਿਉਂਕਿ ਨਮੀ ਦੀ ਮਾਤਰਾ ਦੇ ਆਧਾਰ ਤੇ ਹੀ ਉਪਜ ਦਾ ਮੰਡੀਕਰਨ ਹੁੰਦਾ ਹੈ, ਬਿਹਤਰ ਹੋਵੇਗਾ ਜੇਕਰ ਕਿਸਾਨ ਖੜੀ ਫ਼ਸਲ ਨੂੰ ਚੰਗੀ ਤਰਾਂ ਪੱਕਣ ਤੇ ਹੀ ਕਟਾਈ ਕਰਕੇ ਘਰੋਂ ਸੁਕਾ ਕੇ ਲਿਆਵੇ ਤਾਂ ਜੋ ਕਿਸਾਨ ਫ਼ਸਲ ਵੇਚ ਕੇ ਸਮੇਂ ਸਿਰ ਘਰ ਵਾਪਸ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਉਪਜ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਹੋਵੇਗੀ ਤਾਂ ਮੰਡੀ ਵਿੱਚ ਖਲਾਰ ਕੇ ਸੁਕਾਉਣੀ ਪੈਂਦੀ ਹੈ ਅਤੇ ਮੰਡੀਆਂ ਵਿੱਚ ਜਗਾ ਸੀਮਤ ਹੋਣ ਕਾਰਨ ਸੁਕਾਉਣ ਵੇਲੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਦਾ ਹੈ। ਉਨ੍ਹਾਂ ਕਿਹਾ ਕਿ ਸਵੇਰੇ ਅਤੇ ਦੇਰ ਸ਼ਾਮ ਨੂੰ ਤਰੇਲ ਪੈਣ ਕਰਨ ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਬਾਅਦ ਅਤੇ ਸ਼ਾਮ 6 ਵਜੇ ਤੋਂ ਪਹਿਲਾਂ ਹੀ ਕਰਨੀ ਚਾਹੀਦੀ ਹੈ ਤਾਂ ਜੋ ਨਮੀ ਨਿਰਧਾਰਿਤ ਮਾਪਦੰਡਾਂ ਅਨੁਸਾਰ ਹੀ ਰਹੇ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਉਨ੍ਹਾਂ ਕਿਹਾ ਕਿ ਕਦੇ ਵੀ ਛਾਂ ਹੇਠੋਂ,ਬਿਮਾਰੀ ਨਾਲ ਪ੍ਰਭਾਵਿਤ ਝੋਨੇ ਦੀ ਕਟਾਈ,ਪੱਕੇ ਹੋਏ ਝੋਨੇ ਦੀ ਕਟਾਈ ਦੇ ਨਾਲ ਨਾਂ ਕਰੋ ਕਿਉਂਕਿ ਇਹ ਵੀ ਉਪਜ ਦੇ ਮਿਆਰੀਪਣ ਤੇ ਅਸਰ ਪਾਉਂਦੀ ਹੈ। ਉਨ੍ਹਾਂ ਕਿਹਾ ਕਿ ਟਰਾਲੀਆਂ ਜਾਂ ਹੋਰ ਵਹੀਕਲਾਂ ਦੇ ਪਿੱਛੇ ਰਿਫ਼ਲੈਕਟਰ ਜ਼ਰੂਰ ਲਗਾਓ ਤਾਂ ਜੋ ਹਾਦਸਿਆਂ ਤੋਂ ਬਚਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਕਿਸਾਨ ਨੇ ਮੰਡੀ ਵਿੱਚ ਸਫ਼ਾਈ ਅਤੇ ਉਤਰਾਈ ਦਾ ਹੀ ਖਰਚਾ ਦੇਣਾ ਹੁੰਦਾ ਅਤੇ ਫ਼ਸਲਾਂ ਦੀ ਖ਼ਰੀਦ ਤੇ ਹੋਰ ਖ਼ਰਚੇ ਜਿਵੇਂ ਮਾਰਕੀਟ ਫ਼ੀਸ 3 ਫ਼ੀਸਦੀ, ਆੜ੍ਹਤ 2.5 ਫ਼ੀਸਦੀ, ਪੇਂਡੂ ਵਿਕਾਸ ਫ਼ੰਡ 3 ਫ਼ੀਸਦੀ, ਬੁਨਿਆਦੀ ਢਾਂਚਾ ਵਿਕਾਸ ਫ਼ੰਡ ਖ਼ਰੀਦਦਾਰ ਨੇ ਦੇਣੇ ਹੁੰਦੇ ਹਨ, ਨਾ ਕਿ ਜ਼ਿਮੀਂਦਾਰ ਨੇ। ਉਨ੍ਹਾਂ ਕਿਹਾ ਕਿ ਕਿਸਾਨ ਨੂੰ ਜਿਣਸ ਦੀ ਬੋਲੀ ਮੌਕੇ ਹਮੇਸ਼ਾਂ ਢੇਰੀ ਦੇ ਕੋਲ ਰਹਿਣਾ ਚਾਹੀਦਾ ਤਾਂ ਜੋ ਢੇਰੀ ਦੇ ਲੱਗੇ ਭਾਅ ਦਾ ਪਤਾ ਲੱਗ ਸਕੇ। ਉਨ੍ਹਾਂਕਿਹਾਕਿ ਕਿਸਾਨ ਨੂੰ ਆਪਣੀ ਜਿਨਸ ਦੀ ਤੁਲਾਈ ਆਪਣੀ ਨਿਗਰਾਨੀ ਹੇਠ ਕਰਵਾਉਣੀ ਚਾਹੀਦੀ ਹੈ, ਜੇਕਰ ਕਿਸਾਨ ਨੂੰ ਲੱਗੇ ਕਿ ਤੁਲਾਈ ਵੱਧ ਹੋ ਰਹੀ ਹੈ ਤਾਂ ਉਹ ਆਪਣੀ ਤੋਲੀ ਜਿਨਸ ਦੀ 10 ਫ਼ੀਸਦੀ ਦੀ ਤੁਲਾਈ ਬਿਨਾਂ ਕਿਸੇ ਫ਼ੀਸ ਤੋਂ ‘ਪਰਖ ਤੁਲਾਈ’ ਕਰਵਾ ਸਕਦਾ ਹੈ ਅਤੇ ਇਹ ਤੁਲਵਾਈ ਮਾਰਕੀਟ ਕਮੇਟੀ ਦੇ ਕਰਮਚਾਰੀ ਜਾਂ ਸਹਾਇਕ ਮੰਡੀਕਰਨ ਅਫ਼ਸਰ ਦੀ ਹਾਜ਼ਰੀ ਵਿੱਚ ਹੋਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਫ਼ਸਲ ਦੀ ਵਿੱਕਰੀ ਉਪਰੰਤ ਪੱਕੀ ਪਰਚੀ ਭਾਵ “ਜੇ” ਫਾਰਮ ਜ਼ਰੂਰ ਲਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਉਪਰੋਕਤ ਗੱਲਾਂ ਦਾ ਖ਼ਿਆਲ ਰੱਖਣ ਤਾਂ ਕਈ ਮੁਸ਼ਕਲਾਂ ਤੋਂ ਬਚਿਆ ਜਾ ਸਕਦਾ ਹੈ

Previous Post

Big Breaking : ਪੰਜਾਬ ਵਿੱਚ ਸਿਆਸੀ ਉਥਲ-ਪੁਥਲ, ਪੁਲਿਸ ਨੇ ਕਈ ਵੱਡੇ BJP ਆਗੂਆਂ ਨੂੰ ਹਿਰਾਸਤ ਵਿੱਚ ਲਿਆ! ਜਾਣੋ ਪੂਰਾ ਮਾਮਲਾ

Next Post

ਵੱਡੀ ਖ਼ਬਰ: MLA ਪਠਾਣਮਾਜਰਾ ਪੁਲਿਸ ਹਿਰਾਸਤ ‘ਚੋਂ ਫਰਾਰ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਵੱਡੀ ਖ਼ਬਰ: MLA ਪਠਾਣਮਾਜਰਾ ਪੁਲਿਸ ਹਿਰਾਸਤ ‘ਚੋਂ ਫਰਾਰ

ਵੱਡੀ ਖ਼ਬਰ: MLA ਪਠਾਣਮਾਜਰਾ ਪੁਲਿਸ ਹਿਰਾਸਤ 'ਚੋਂ ਫਰਾਰ

Recommended

ਮਕਾਨ ਦੀ ਛੱਤ ਗਿਰਨ ਨਾਲ ਪਤੀ-ਪਤਨੀ ਤੇ ਬੇਟੇ ਦੀ ਮੌਤ

ਮਕਾਨ ਦੀ ਛੱਤ ਗਿਰਨ ਨਾਲ ਪਤੀ-ਪਤਨੀ ਤੇ ਬੇਟੇ ਦੀ ਮੌਤ

July 12, 2023
ਜੇ ਪੀ ਨੱਡਾ ਨੂੰ ਹੋਇਆ ਕੋਰੋਨਾ

ਜੇ ਪੀ ਨੱਡਾ ਨੂੰ ਹੋਇਆ ਕੋਰੋਨਾ

December 14, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In