• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Uncategorized

ਲਾਕਡਾਊਨ ਤੋਂ ਬਾਅਦ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਦੇਸ਼ ਦੇ 21 ਸੂਬਿਆਂ ‘ਚ ‘ਕਰੀਅਰ ਕਾਊਂਸਲਿੰਗ’ ਸਬੰਧੀ ਸੇਵਾਵਾਂ ਦਾ ਮੁੜ ਤੋਂ ਆਗ਼ਾਜ਼

Asli Punjabi by Asli Punjabi
July 13, 2020
in Uncategorized
0
ਲਾਕਡਾਊਨ ਤੋਂ ਬਾਅਦ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਦੇਸ਼ ਦੇ 21 ਸੂਬਿਆਂ ‘ਚ ‘ਕਰੀਅਰ ਕਾਊਂਸਲਿੰਗ’ ਸਬੰਧੀ ਸੇਵਾਵਾਂ ਦਾ ਮੁੜ ਤੋਂ ਆਗ਼ਾਜ਼
587
SHARES
3.3k
VIEWS
Share on FacebookShare on TwitterShare on Whatsapp

You might also like

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ

USA ਵਿਚ ਫਿਰ ਚੱਲੀਆਂ ਗੋਲੀਆਂ, 2 ਦੀ ਗਈ ਜਾਨ

ਲੰਡਨ ਲਿਊਟਨ ਏਅਰਪੋਰਟ ਦੀ ਕਾਰ ਪਾਰਕਿੰਗ ਵਿੱਚ ਅੱਗ ਲੱਗਣ ਕਾਰਨ ਕਈ ਉਡਾਣਾਂ ਮੁਲਤਵੀ

ਸੋਸ਼ਲ ਡਿਸਟੈਂਸਟਿੰਗ ਨੂੰ ਧਿਆਨ ‘ਚ ਰੱਖਦਿਆਂ ਵਿਦਿਆਰਥੀ ‘ਕਰੀਅਰ ਕਾਊਂਸਲਿੰਗ’ ਲਈ ਆਨਲਾਈਨ ਲੈ ਸਕਣਗੇ ਅਪੁਆਇੰਟਮੈਂਟ
ਬਾਰ੍ਹਵੀਂ ਦੇ ਨਤੀਜਿਆਂ ਦਾ ਐਲਾਨ: ਵਿਦਿਆਰਥੀਆਂ ਦਾ ਰੁਚੀ ਅਤੇ ਕੁਸ਼ਲਤਾ ਅਨੁਸਾਰ ਯੋਗ ਮਾਰਗ ਦਰਸ਼ਨ ਹੋਣਾ ਜ਼ਰੂਰੀ: ਡਾ. ਬਾਵਾ
ਸਕੂਲੀ ਸਿੱਖਿਆ ਤੋਂ ਬਾਅਦ ਉੱਚ ਸਿੱਖਿਆ ਲਈ ਵਿਦਿਆਰਥੀ ਜੀਵਨ ‘ਚ ਸਹੀ ਮਾਰਗ ਦਰਸ਼ਨ ਦੀ ਡੂੰਘੀ ਮਹੱਤਤਾ ਹੈ। ਵਿਦਿਆਰਥੀਆਂ ਲਈ ਸੈਕੰਡਰੀ ਸਿੱਖਿਆ ਤੋਂ ਬਾਅਦ ਅਜਿਹਾ ਪੜਾਅ ਹੁੰਦਾ ਹੈ, ਜਿਸ ਦੌਰਾਨ ਕਰੀਅਰ ਗਾਈਡੈਂਸ ਅਤੇ ਕਾਊਂਸਲਿੰਗ ਅਹਿਮ ਭੂਮਿਕਾ ਅਦਾ ਕਰਦੀ ਹੈ। ਅਜਿਹੇ ‘ਚ ਵਿਦਿਆਰਥੀਆਂ ਦੇ ਵਿਆਪਕ ਮਾਰਗ ਦਰਸ਼ਨ ਲਈ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵੱਲੋਂ ਮੁਹੱਈਆ ਕਰਵਾਈ ਜਾਂਦੀਆਂ ‘ਕਰੀਅਰ ਕਾਊਂਸਲਿੰਗ’ ਸੇਵਾਵਾਂ ਲਾਕਡਾਊਨ ਤੋਂ ਬਾਅਦ ਮੁੜ ਤੋਂ ਜਾਰੀ ਕੀਤੀਆਂ ਗਈਆਂ ਹਨ। ਜਿਸ ਲਈ ‘ਵਰਸਿਟੀ ਪ੍ਰਸ਼ਾਸਨ ਵੱਲੋਂ ਰਾਸ਼ਟਰੀ ਪੱਧਰ ‘ਤੇ 21 ਸੂਬਿਆਂ ਅਤੇ ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ ‘ਚ ‘ਕਾਊਂਸਲਿੰਗ ਸੈਂਟਰ’ ਸਥਾਪਿਤ ਕੀਤੇ ਗਏ ਹਨ। ਜਿਥੇ ਵਿਦਿਆਰਥੀਆਂ ਨੂੰ ਸਿੱਖਿਆ ਦਾ ਸਹੀ ਖੇਤਰ ਅਤੇ ਕੋਰਸ ਚੁਣਨ ਸਬੰਧੀ ਵਿਆਪਕ ਰੋਡਮੈਪ ਤਿਆਰ ਕਰਨ ‘ਚ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਚੰਡੀਗੜ੍ਹ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਡਾ. ਆਰ. ਐਸ ਬਾਵਾ ਨੇ ਪੱਤਰਕਾਰਾਂ ਨਾਲ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਵਿਦਿਆਰਥੀ ਲਾਕਡਾਊਨ ਸਬੰਧੀ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਅਤੇ ਸਮਾਜਿਕ ਦੂਰੀ ਬਰਕਰਾਰ ਰੱਖਦੇ ਹੋਏ ‘ਵਰਸਿਟੀ ਦੇ ਕਾਊਂਸਲਿੰਗ ਸੈਂਟਰਾਂ ਵਿਖੇ ਆਨਲਾਈਨ ਅਪੁਆਇੰਟਮੈਂਟ ਲੈ ਕੇ ‘ਕਰੀਅਰ ਕਾਊਂਸਲਿੰਗ’ ਸੇਵਾਵਾਂ ਦਾ ਲਾਭ ਲੈ ਸਕਦੇ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ. ਬਾਵਾ ਨੇ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਨੇ ਵਿਦਿਆਰਥੀਆਂ ਨੂੰ ਬਤੌਰ ਮਾਰਗ ਦਰਸ਼ਕ ਸੇਵਾਵਾਂ ਨਿਭਾਉਣ ਲਈ ਦੇਸ਼ ਵਿਆਪੀ ਪੱਧਰ ‘ਤੇ ਵੱਖ-ਵੱਖ 21 ਸੂਬਿਆਂ ‘ਚ ‘ਕਾਊਂਸਲਿੰਗ ਸੈਂਟਰ’ ਸਥਾਪਿਤ ਕੀਤੇ ਹਨ। ਜਿਨ੍ਹਾਂ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਰੁਚੀ, ਸਮਰੱਥਾ, ਕੁਸ਼ਲਤਾ ਅਤੇ ਯੋਗਤਾ ਅਨੁਸਾਰ ਸਹੀ ਅਕਾਦਮਿਕ ਮਾਰਗ ਦੀ ਚੋਣ ਕਰਨ ਸਬੰਧੀ ਸਹਿਯੋਗ ਮੁਹੱਈਆ ਕਰਵਾਇਆ ਜਾਵੇਗਾ। ਡਾ. ਬਾਵਾ ਨੇ ਕਿਹਾ ਕਿ ਸੀ.ਬੀ.ਐਸ.ਈ ਵੱਲੋਂ 12ਵੀਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ, ਅਜਿਹੇ ਵਿੱਚ ਵਿਦਿਆਰਥੀਆਂ ਨੂੰ ਅਗਲੇਰੀ ਪੜ੍ਹਾਈ ਲਈ ਜਾਣਕਾਰੀ ਹੋਣਾ ਬਹੁਤ ਅਹਿਮ ਹੈ।ਉਨ੍ਹਾਂ ਦੱਸਿਆ ਕਿ ‘ਵਰਸਿਟੀ ਵੱਲੋਂ ਪੰਜਾਬ, ਚੰਡੀਗੜ੍ਹ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ, ਜੰਮੂ ਕਸ਼ਮੀਰ, ਰਾਜਸਥਾਨ, ਆਂਧਰਾ ਪ੍ਰਦੇਸ਼, ਯੂਪੀ, ਮੱਧ ਪ੍ਰਦੇਸ਼, ਪੱਛਮੀ ਬੰਗਾਲ, ਉੱਤਰਾਖੰਡ, ਮਨੀਪੁਰ, ਤੇਲੰਗਾਨਾ, ਬਿਹਾਰ, ਝਾਰਖੰਡ, ਆਸਾਮ, ਛੱਤੀਸ਼ਗੜ੍ਹ, ਗੁਜਰਾਤ, ਉੜੀਸ਼ਾ ਅਤੇ ਕੇਰਲਾ ਆਦਿ ਸੂਬਿਆਂ ‘ਚ ‘ਕਾਊਂਸਲਿੰਗ ਸੈਂਟਰ’ ਖੋਲ੍ਹੇ ਗਏ ਹਨ। ਉਨ੍ਹਾਂ ਦੱਸਿਆ ਸੂਬੇ ‘ਚ ਲੁਧਿਆਣਾ, ਚੰਡੀਗੜ੍ਹ, ਬਠਿੰਡਾ ਅਤੇ ਅੰਮ੍ਰਿਤਸਰ ਵਿਖੇ ‘ਕਾਊਂਸਲਿੰਗ ਸੈਂਟਰ’ ਮੌਜੂਦ ਹਨ।
ਡਾ. ਬਾਵਾ ਨੇ ਦੱਸਿਆ ਕਿ ‘ਵਰਸਿਟੀ ਵੱਲੋਂ ਸਥਾਪਿਤ ਕੀਤੇ ‘ਕਾਊਂਸਲਿੰਗ ਸੈਂਟਰਾਂ’ ‘ਚ ਵਿਦਿਆਰਥੀਆਂ ਦੀ ਰੁਚੀ ਅਤੇ ਕੁਸ਼ਲਤਾ ਦੀ ਪਛਾਣ ਕਰਨ ਲਈ ‘ਸਾਈਕੋਮ੍ਰੈਟਿਕ ਟੈਸਟ’ ਦਾ ਪ੍ਰਬੰਧ ਕੀਤਾ ਗਿਆ ਹੈ, ਜਿਸ ਦੇ ਮਾਧਿਅਮ ਰਾਹੀਂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰੁਚੀ ਅਤੇ ਸਮੱਰਥਾ ਅਨੁਸਾਰ ਢੁੱਕਵੇਂ ਅਕਾਦਮਿਕ ਪੱਧਰ ‘ਤੇ ਜਾਣ ਲਈ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੀ ਕਾਊਂਸਲਿੰਗ ਲਈ ਯੋਗਤਾ ਭਰਪੂਰ, ਤਜ਼ਰਬੇਕਾਰ ਅਤੇ ਸਿਖਲਾਈ ਪ੍ਰਾਪਤ 40 ਤੋਂ ਵੱਧ ਕਾਊਂਸਲਰਾਂ ਨੂੰ ਨਿਯੁਕਤ ਕੀਤਾ ਗਿਆ ਹੈ। ਡਾ. ਬਾਵਾ ਨੇ ਦੱਸਿਆ ਕਿ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ‘ਚ 109 ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੁਏਟ ਕੋਰਸਾਂ ਦੀ ਪੇਸ਼ਕਸ਼ ਕੀਤੀ ਜਾਂਦੀ ਹੈ ਅਤੇ ਹੁਣ ਤੱਕ ਇਕੱਲੇ ਪੰਜਾਬ ਤੋਂ 28000 ਦੇ ਕਰੀਬ ਵਿਦਿਆਰਥੀ ‘ਵਰਸਿਟੀ ਦੇ ‘ਕਾਊਂਸਲਿੰਗ ਸੈਂਟਰਾਂ’ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੈ ਚੁੱਕੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਵਿਦਿਆਰਥੀ ਯੂਨੀਵਰਸਿਟੀ ਦੀ ਵੈਬਸਾਈਟ www.cuchd.in ਜਾਂ ਟੋਲ ਫਰੀ ਨੰਬਰ 1800 1212 88800 ‘ਤੇ ਸੰਪਰਕ ਕਰ ਸਕਦੇ ਹਨ।
ਇਸ ਸਬੰਧੀ ਗੱਲਬਾਤ ਕਰਦਿਆਂ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਉਦਯੋਗ ਦੇ ਹੋ ਰਹੇ ਨਿਰੰਤਰ ਵਿਕਾਸ ਅਤੇ ਤਕਨੀਕੀਆਂ ਤਬਦੀਲੀਆਂ ਕਾਰਨ ਹਮੇਸ਼ਾ ਨਵੇਂ ਖੇਤਰਾਂ ਦਾ ਨਿਰੰਤਰ ਉਭਾਰ ਹੋਇਆ ਹੈ, ਜਿਥੇ ਪੇਸ਼ਵਰਾਂ ਦੀ ਮੰਗ ਵੀ ਬਦਲਦੇ ਸਮੇਂ ਨਾਲ ਵਧੇਰੇ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਸਥਿਤੀਆਂ ‘ਚ ਸਕੂਲੀ ਸਿੱਖਿਆ ਤੋਂ ਬਾਅਦ ਵਿਦਿਆਰਥੀਆਂ ਦਾ ਸਹੀ ਸਹੀ ਮਾਰਗ ਦਰਸ਼ਨ ਹੋਣਾ ਲਾਜ਼ਮੀ ਹੈ, ਜਿਸ ਨੂੰ ਮੁੱਖ ਰੱਖਦਿਆਂ ਚੰਡੀਗੜ੍ਹ ਯੂਨੀਵਰਸਿਟੀ ਨੇ ਕਰੀਅਰ ਕਾਊਂਸਲਿੰਗ ਸੈਂਟਰਾਂ ਦੇ ਮਾਧਿਅਮ ਰਾਹੀਂ ਪਹਿਲਕਦਮੀ ਕੀਤੀ ਹੈ। ਜਿਸ ਦੇ ਸਹਿਯੋਗ ਨਾਲ ਵਿਦਿਆਰਥੀ ਆਪਣੇ ਭਵਿੱਖ ਸਬੰਧੀ ਸਹੀ ਮਾਰਗ ਦੀ ਚੋਣ ਕਰ ਸਕਣਗੇ ਅਤੇ ਆਪਣੇ ਪਸੰਦੀਦਾ ਖੇਤਰ ‘ਚ ਕਰੀਅਰ ਦੀਆਂ ਸੰਭਾਵਨਾਵਾਂ ਨੂੰ ਭਲੀਭਾਂਤ ਸਮਝ ਸਕਣਗੇ।

Previous Post

ਫਾਜ਼ਿਲਕਾ , ਤਿੰਨ ਹੋਰ ਵਿਅਕਤੀਆਂ ਦੀ ਮੈਡੀਕਲ ਰਿਪੋਰਟ ਕੋਰੋਨਾ ਪਾਜ਼ੀਟਿਵ

Next Post

ਰਾਜ ਸਰਕਾਰ ਦੇ ਦਫਤਰਾਂ/ਅਦਾਰਿਆਂ ਦੇ ਬੋਰਡ ਗੁਰਮੁਖੀ ਲਿੱਪੀ ਵਿਚ ਨਾ ਲਿਖਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ: ਤਿ੍ਰਪਤ ਬਾਜਵਾ

Asli Punjabi

Asli Punjabi

Related Posts

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ
Uncategorized

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ

by Asli Punjabi
June 4, 2025
USA ਵਿਚ ਫਿਰ ਚੱਲੀਆਂ ਗੋਲੀਆਂ, 2 ਦੀ ਗਈ ਜਾਨ
Uncategorized

USA ਵਿਚ ਫਿਰ ਚੱਲੀਆਂ ਗੋਲੀਆਂ, 2 ਦੀ ਗਈ ਜਾਨ

by Asli Punjabi
April 18, 2025
ਲੰਡਨ ਲਿਊਟਨ ਏਅਰਪੋਰਟ ਦੀ ਕਾਰ ਪਾਰਕਿੰਗ ਵਿੱਚ ਅੱਗ ਲੱਗਣ ਕਾਰਨ ਕਈ ਉਡਾਣਾਂ ਮੁਲਤਵੀ
Uncategorized

ਲੰਡਨ ਲਿਊਟਨ ਏਅਰਪੋਰਟ ਦੀ ਕਾਰ ਪਾਰਕਿੰਗ ਵਿੱਚ ਅੱਗ ਲੱਗਣ ਕਾਰਨ ਕਈ ਉਡਾਣਾਂ ਮੁਲਤਵੀ

by Asli Punjabi
October 11, 2023
ਦੇਸ਼ ਦੀ ਅਜਾਦੀ ਦੇ ਸੰਘਰਸ਼ ਵਿੱਚ 80 ਪ੍ਰਤੀਸ਼ਤ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ-ਮਨੀਸ਼ਾ ਰਾਣਾ
Uncategorized

ਦੇਸ਼ ਦੀ ਅਜਾਦੀ ਦੇ ਸੰਘਰਸ਼ ਵਿੱਚ 80 ਪ੍ਰਤੀਸ਼ਤ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ-ਮਨੀਸ਼ਾ ਰਾਣਾ

by Asli Punjabi
August 15, 2023
ਕੈਨੇਡਾ: ਗੁਰਪ੍ਰੀਤ ਸਿੰਘ ਦੀ ਸਿੱਖ ਨਸਲਕੁਸ਼ੀ 1984 ਬਾਰੇ ਕਿਤਾਬ 20 ਦਸੰਬਰ ਨੂੰ ਸਰੀ ‘ਚ ਲੋਕ ਅਰਪਣ
Uncategorized

ਕੈਨੇਡਾ: ਗੁਰਪ੍ਰੀਤ ਸਿੰਘ ਦੀ ਸਿੱਖ ਨਸਲਕੁਸ਼ੀ 1984 ਬਾਰੇ ਕਿਤਾਬ 20 ਦਸੰਬਰ ਨੂੰ ਸਰੀ ‘ਚ ਲੋਕ ਅਰਪਣ

by Asli Punjabi
December 15, 2021
Next Post
ਰਾਜ ਸਰਕਾਰ ਦੇ ਦਫਤਰਾਂ/ਅਦਾਰਿਆਂ ਦੇ ਬੋਰਡ ਗੁਰਮੁਖੀ ਲਿੱਪੀ ਵਿਚ ਨਾ ਲਿਖਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ: ਤਿ੍ਰਪਤ ਬਾਜਵਾ

ਰਾਜ ਸਰਕਾਰ ਦੇ ਦਫਤਰਾਂ/ਅਦਾਰਿਆਂ ਦੇ ਬੋਰਡ ਗੁਰਮੁਖੀ ਲਿੱਪੀ ਵਿਚ ਨਾ ਲਿਖਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ: ਤਿ੍ਰਪਤ ਬਾਜਵਾ

Recommended

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਦੇ ਪ੍ਰਬੰਧਾਂ ਸਬੰਧੀ ਹੋਈ ਇਕੱਤਰਤਾ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਦੇ ਪ੍ਰਬੰਧਾਂ ਸਬੰਧੀ ਹੋਈ ਇਕੱਤਰਤਾ

October 21, 2020
ਸਮਰਾਲਾ ਵਿਚ ਤੜਕਸਾਰ ਵਾਪਰਿਆ ਭਿਆਨਕ ਸੜਕ ਹਾਦਸਾ, ਚਾਲਕ ਦੀ ਮੌਤ

ਸਮਰਾਲਾ ਵਿਚ ਤੜਕਸਾਰ ਵਾਪਰਿਆ ਭਿਆਨਕ ਸੜਕ ਹਾਦਸਾ, ਚਾਲਕ ਦੀ ਮੌਤ

November 17, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In