ਚੇਨਈ, 7 ਅਕਤੂਬਰ, 2025: ਏਅਰ ਇੰਡੀਆ ਦੀ ਕੋਲੰਬੋ-ਚੇਨਈ ਫਲਾਈਟ ਮੰਗਲਵਾਰ ਨੂੰ ਇੱਕ ਵੱਡੇ ਹਾਦਸੇ ਦਾ ਸ਼ਿਕਾਰ ਹੋਣ ਤੋਂ ਵਾਲ-ਵਾਲ ਬਚ ਗਈ। ਦੱਸ ਦਈਏ ਕਿ ਚੇਨਈ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਤਰਦੇ ਸਮੇਂ ਜਹਾਜ਼ ਦੇ ਇੰਜਣ ਨਾਲ ਇੱਕ ਪੰਛੀ ਟਕਰਾ ਗਿਆ। ਇਸ ਘਟਨਾ ਤੋਂ ਬਾਅਦ ਪਾਇਲਟ ਨੇ ਸੂਝ-ਬੂਝ ਦਿਖਾਉਂਦੇ ਹੋਏ ਜਹਾਜ਼ ਨੂੰ ਸੁਰੱਖਿਅਤ ਲੈਂਡ ਕਰਵਾ ਲਿਆ। ਜਹਾਜ਼ ਵਿੱਚ ਸਵਾਰ ਸਾਰੇ 158 ਯਾਤਰੀ ਪੂਰੀ ਤਰ੍ਹਾਂ ਸੁਰੱਖਿਅਤ ਹਨ। ਹਾਲਾਂਕਿ, ਸੁਰੱਖਿਆ ਕਾਰਨਾਂ ਕਰਕੇ ਚੇਨਈ ਤੋਂ ਕੋਲੰਬੋ ਜਾਣ ਵਾਲੀ ਵਾਪਸੀ ਉਡਾਣ ਨੂੰ ਰੱਦ ਕਰਨਾ ਪਿਆ।
















