ਬਟਾਲਾ, 17ਨਵੰਬਰ-ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਸੂਬੇ ਭਰ ਵਿੱਚ ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਖੋਲੇ ਗਏ ਮੁਹੱਲਾ ਕਲੀਨਿਕਾਂ ਵਿੱਚ ਮਰੀਜ਼ ਰੋਜਾਨਾ ਆਪਣਾ ਮੁਫ਼ਤ ਇਲਾਜ ਕਰਵਾ ਰਹੇ ਹਨ ਅਤੇ ਸਰਕਾਰ ਵਲੋਂ ਘਰਾਂ ਤੱਕ ਪੁਜਦਾ ਕੀਤੀਆਂ ਸਿਹਤ ਸੇਵਾਵਾਂ ਦੀ ਸ਼ਲਾਘਾ ਕਰ ਰਹੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ ਵਾਸੀਆਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਖੰਡਾ ਖੋਲਾ ਮੁਹੱਲਾ ਵਿਖ਼ੇ ਮੁਹੱਲਾ ਕਲੀਨਿਕ ਖੋਲ੍ਹਣ ਦਾ ਉਦਘਾਟਨ ਕਰਨ ਉਪਰੰਤ ਕੀਤਾ।
ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਲੋਕਾਂ ਨੂੰ ਹੋਰ ਮਿਆਰੀ ਸਿਹਤ ਸਹੂਲਤ ਦੇਣ ਵਾਲਾ ‘ਮੁਹੱਲਾ ਕਲੀਨਿਕ’ ਮਾਡਲ ਲਗਾਤਾਰ ਅੱਗੇ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਮੁਹੱਲਾ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਮੁਹੱਲਾ ਕਲੀਨਿਕ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ ਅਤੇ ਰੋਜਾਨਾਂ ਸੈਂਕੜਿਆਂ ਦੀ ਤਦਾਦ ਵਿੱਚ ਲੋਕ ਆਪਣਾ ਇਲਾਜ ਕਰਵਾ ਰਹੇ ਹਨ। ਉਨਾਂ ਕਿਹਾ ਕਿ ਮੁਹੱਲਾ ਕਲੀਨਿਕ ਆਪਣੀ ਕਾਰੁਜਗਾਰੀ ਤੇ ਖਰ੍ਹੇ ਉਤਰ ਰਹੇ ਹਨ ਅਤੇ ਇਥੇ ਡਾਕਟਰੀ ਸਲਾਹ ਦੇ ਨਾਲ-ਨਾਲ ਟੈਸਟ ਤੇ ਦਵਾਈਆਂ ਆਦਿ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ।
ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਮਹਿਜ ਕਰੀਬ ਸਾਢੇ ਤਿੰਨ ਸਾਲ ਦੇ ਕਾਰਜਕਾਲ ਦੌਰਾਨ ਇਤਿਹਾਸਕ ਲੋਕਪੱਖੀ ਫੈਸਲੇ ਲਏ ਹਨ, ਜਿਸ ਸਦਕਾ ਤਰਨਤਾਰਨ ਜਿਮਨੀ ਚੋਣ ਵਿੱਚ ਪਾਰਟੀ ਨੂੰ ਵੱਡੀ ਇਤਿਹਾਸਕ ਜਿੱਤ ਪ੍ਰਾਪਤ ਹੋਈ ਹੈ।
















