• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

Asli Punjabi by Asli Punjabi
March 3, 2026
in Punjab
0
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
586
SHARES
3.3k
VIEWS
Share on FacebookShare on TwitterShare on Whatsapp

ਨਵਾਂਸ਼ਹਿਰ 03 ਮਾਰਚ 2026 : ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਨੇ ਅਮਰੀਕਾ-ਇਜ਼ਰਾਇਲ ਵਲੋਂ ਸਾਂਝੇ ਤੌਰ ’ਤੇ ਇਰਾਨ ਉੱਪਰ ਕੀਤੇ ਹਮਲੇ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕਰਕੇ ਸਥਾਨਕ ਚੰਡੀਗੜ ਚੌਂਕ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਦੇ ਪੁਤਲੇ ਫੂਕੇ।ਇਸਤੋਂ ਪਹਿਲਾਂ ਬਾਰਾਦਰੀ ਬਾਗ਼ ਵਿਚ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਪਾਰਟੀ ਆਗੂਆਂ ਕੁਲਵਿੰਦਰ ਸਿੰਘ ਵੜੈਚ ਅਤੇ ਦਲਜੀਤ ਸਿੰਘ ਐਡਵਕੇਟ ਨੇ ਕਿਹਾ ਕਿ ਇਹ ਸਾਂਝਾ ਹਮਲਾ ਇਰਾਨ ਤੋਂ ਸੰਭਾਵਤ ਖਤਰੇ ਨੂੰ ਬਹਾਨਾ ਬਣਾ ਕੇ ਕੀਤਾ ਗਿਆ ਹੈ। ਅਮਰੀਕਾ ਵਲੋਂ ਇਸ ਹਮਲੇ ’ਚ ਇਰਾਨ ਦਾ ਸੁਪਰੀਮ ਲੀਡਰ ਆਇਤ ਉਲ ਅਲੀ ਖੁਮੇਨੇਈ, ਰੱਖਿਆ ਮੰਤਰੀ, ਰੈਵੋਲੂਸ਼ਨਰੀ ਗਾਰਡ, ਕਮਾਂਡਰ ਅਤੇ ਸੈਂਕੜੇ ਲੋਕ ਮਾਰੇ ਗਏ ਹਨ ।ਅਮਰੀਕਾ ਇਹ ਸਾਰੀ ਗੁੰਡਾਗਰਦੀ ਇਰਾਨ ਦੇ ਤੇਲ ਭੰਡਾਰਾਂ ਅਤੇ ਰੂਟਾਂ ਉੱਪਰ ਕਬਜਾ ਕਰਨ ਲਈ ਕਰ ਰਿਹਾ ਹੈ। ਅਮਰੀਕਾ ਸੰਸਾਰ ਚੌਧਰ ਮੁੜ ਸਥਾਪਿਤ ਕਰਨ ਲਈ ਵੱਖਰੇ-ਵੱਖਰੇ ਦੇਸ਼ਾਂ ਨੂੰ ਡਰਾਉਣ ਧਮਕਾਉਣ, ਰਾਜ ਪਲਟੇ ਕਰਵਾਉਣ ਅਤੇ ਲੋਕਾਂ ਵੱਲੋਂ ਚੁਣੇ ਗਏ ਮੁਖੀਆਂ ਨੂੰ ਮਾਰਨ ਜਾਂ ਗਿ੍ਰਫਤਾਰ ਕਰਨ ਦੀ ਮੁਹਿੰਮ ਵਿੱਚ ਜੁਟਿਆ ਹੋਇਆ ਹੈ। ਪਿਛਲੇ ਸਮੇਂ ਵਿੱਚ ਟਰੰਪ ਵੱਲੋਂ ਵੈਨੇਜ਼ੁਵੇਲਾ ਦੇ ਰਾਸ਼ਟਰਪਤੀ ਮਾਦੁਰੋ ਨੂੰ ਪਤਨੀ ਸਮੇਤ ਹੱਥਕੜੀਆਂ ਵਿੱਚ ਜਕੜ ਕੇ ਅਮਰੀਕਾ ਲਿਜਾਇਆ ਗਿਆ ਅਤੇ ਆਪਣੇ ਆਪ ਨੂੰ ਵੈਨਜ਼ੁਵੇਲਾ ਦਾ ਕਾਰਜਕਾਰੀ ਰਾਸ਼ਟਰਪਤੀ ਹੋਣ ਦਾ ਐਲਾਨ ਕਰਕੇ ਉਥੋਂ ਦੇ ਤੇਲ ਭੰਡਾਰ ਵੇਚਣ ਦਾ ਅਧਿਕਾਰ ਆਪਣੇ ਹੱਥ ਵਿੱਚ ਲੈਣ ਦਾ ਐਲਾਨ ਕਰ ਦਿੱਤਾ। ਇਸ ਤੋਂ ਪਹਿਲਾਂ ਵੀ ਇਰਾਕ ਵਿੱਚ ਜਨਤਕ ਤਬਾਹੀ ਦੇ ਹਥਿਆਰ ਜਮ੍ਹਾਂ ਕਰਨ ਦਾ ਇਲਜ਼ਾਮ ਲਾ ਕੇ ਇਰਾਕ ਉੱਪਰ ਹਮਲਾ ਕੀਤਾ ਗਿਆ ਅਤੇ ਇਰਾਕ ਦੇ ਰਾਸ਼ਟਰਪਤੀ ਸੱਦਾਮ ਹੁਸੈਨ ਨੂੰ ਫਾਂਸੀ ਲਾਇਆ ਗਿਆ। ਲਿਬੀਆ ਵਿੱਚ ਰਾਜ ਪਲਟਾ ਕਰਵਾ ਕੇ ਕਰਨਲ ਗੱਦਾਫੀ ਨੂੰ ਮਾਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇੱਕ ਪਾਸੇ ਅਮਰੀਕਾ, ਇਰਾਨ ਨਾਲ ਪ੍ਰਮਾਣੂ ਪ੍ਰੋਗਰਾਮ ਸਬੰਧੀ ਗੱਲਬਾਤ ਕਰ ਰਿਹਾ ਸੀ ਅਤੇ ਦੂਜੇ ਪਾਸੇ ਬਿਨਾਂ ਭੜਕਾਹਟ ਤੋਂ ਇਰਾਨ ਉੱਪਰ ਹਮਲਾ ਕਰਕੇ ਸੰਸਾਰ ਅਮਨ ਲਈ ਖਤਰਾ ਪੈਦਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਦੋਸ਼ ਮੜ੍ਹ ਰਿਹਾ ਕਿ ਇਰਾਨ ਅਜਿਹੀਆਂ ਮਿਜ਼ਾਇਲ ਪ੍ਰਣਾਲੀਆਂ ਅਤੇ ਪ੍ਰਮਾਣੂ ਹਥਿਆਰ ਵਿਕਸਤ ਕਰ ਰਿਹਾ ਸੀ, ਜਿਨ੍ਹਾਂ ਦੀ ਪਹੁੰਚ ਅਮਰੀਕਾ ਤੱਕ ਹੋ ਸਕਦੀ ਸੀ। ਇਸਨੂੰ ਖਤਰਾ ਦਰਸਾ ਕੇ ਇਹ ਹਮਲਾ ਕੀਤਾ ਗਿਆ ਹੈ। ਅਸਲ ਵਿੱਚ ਪੱਛਮੀ ਏਸ਼ੀਆ ਵਿੱਚ ਆਪਣੀ ਚੌਧਰ ਸਥਾਪਤ ਕਰਨ ਅਤੇ ਆਪਣੇ ਸਾਮਰਾਜੀ ਪ੍ਰਬੰਧ ਦੇ ਸੰਕਟ ਨੂੰ ਹੱਲ ਕਰਨ ਲਈ ਅਜਿਹੇ ਹਮਲੇ ਆਪਣੇ ਪੱਖੀ ਸਰਕਾਰਾਂ ਬਣਾਉਣ ਖ਼ਾਤਰ ਕਰ ਰਿਹਾ ਹੈ।

ਉਹਨਾਂ ਨੇ ਲੋਕਾਂ ਨੂੰ ਅਮਰੀਕਾ ਦੇ ਚੌਧਰ ਸਥਾਪਤੀ ਲਈ ਕੀਤੇ ਇਹਨਾਂ ਹਮਲਿਆਂ ਦਾ ਜ਼ੋਰਦਾਰ ਵਿਰੋਧ ਕਰਨ ਦਾ ਸੱਦਾ ਦਿੱਤਾ ਹੈ। ਉਹਨਾਂ ਨੇ ਭਾਰਤ ਸਰਕਾਰ ਤੋਂ ਅਰਬ ਦੇਸ਼ਾਂ ਵਿੱਚ ਫ਼ਸੇ ਭਾਰਤੀਆਂ ਨੂੰ ਸੁਰੱਖਿਅਤ ਵਾਪਸ ਬੁਲਾਉਣ ਦਾ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ।ਇਸ ਮੌਕੇ ਸਜ਼ਾਦ ਅਤੇ ਸ਼ਾਹਿਦ ਆਗੂਆਂ ਨੇ ਵੀ ਸੰਬੋਧਨ ਕੀਤਾ।ਇਸ ਮੁਜ਼ਾਹਰੇ ਵਿਚ ਮੁਸਲਿਮ ਸੰਗਠਨ ਪੰਜਾਬ ਨੇ ਵੀ ਸ਼ਮੂਲੀਅਤ ਕੀਤੀ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

Previous Post

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

Next Post

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
ਲਾਲੜੂ -ਹੰਡੇਸਰਾ ਸੜ੍ਹਕ ਦੇ ਨਵੀਨੀਕਰਨ ਦੇ ਕੰਮ ਦੀ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਰਵਾਈ ਸ਼ੁਰੂਆਤ
Punjab

ਲਾਲੜੂ -ਹੰਡੇਸਰਾ ਸੜ੍ਹਕ ਦੇ ਨਵੀਨੀਕਰਨ ਦੇ ਕੰਮ ਦੀ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਰਵਾਈ ਸ਼ੁਰੂਆਤ

by Asli Punjabi
November 26, 2025
Next Post
ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

Recommended

ਕੈਨੇਡਾ: ਸਰਹੱਦਾਂ ਬੰਦ ਕਰਨ ਚ ਤੇਜ਼ੀ ਨਾਲ ਕਾਰਵਾਈ ਨਹੀਂ ਹੋਈ- ਡਾ. ਥੈਰੇਸਾ

ਕੈਨੇਡਾ: ਸਰਹੱਦਾਂ ਬੰਦ ਕਰਨ ਚ ਤੇਜ਼ੀ ਨਾਲ ਕਾਰਵਾਈ ਨਹੀਂ ਹੋਈ- ਡਾ. ਥੈਰੇਸਾ

May 24, 2020
ਰਾਜਸਥਾਨ ਵਿੱਚ 15 ਦਿਨਾਂ ਦੇ ਲਾਕਡਾਊਨ ਦਾ ਐਲਾਨ

ਰਾਜਸਥਾਨ ਵਿੱਚ 15 ਦਿਨਾਂ ਦੇ ਲਾਕਡਾਊਨ ਦਾ ਐਲਾਨ

April 20, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In