ਅੰਮ੍ਰਿਤਸਰ, 3 ਮਾਰਚ 2026- ਸ਼੍ਰੋਮਣੀ ਅਕਾਲੀ ਦਲ ਵਿੱਚ ਚੱਲ ਰਹੀ ਸਿਆਸੀ ਉਥਲ-ਪੁਥਲ ਦਰਮਿਆਨ ‘ਅਕਾਲੀ ਦਲ ਪੁਨਰ ਸੁਰਜੀਤ’ ਦੀ ਸਟੇਜ ਤੋਂ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਅਕਾਲੀ ਦਲ ਬਾਦਲ ਵਿਰੁੱਧ ਜ਼ੋਰਦਾਰ ਹੱਲਾ ਬੋਲਿਆ ਹੈ। ਇੱਕ ਸਿਆਸੀ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਬਾਦਲ ਪਰਿਵਾਰ ਦੀਆਂ ਨੀਤੀਆਂ ਅਤੇ ਅਕਾਲ ਤਖ਼ਤ ਸਾਹਿਬ ਵਿਖੇ ਮੰਗੀ ਗਈ ਮੁਆਫ਼ੀ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ।















