ਲੁਧਿਆਣਾ 9 ਮਾਰਚ 2026-ਕਮਿਸ਼ਨਰ ਪੁਲਿਸ ਲੁਧਿਆਣਾ ਸਵਪਨ ਸ਼ਰਮਾ (IPS) ਦੇ ਦਿਸ਼ਾ-ਨਿਰਦੇਸ਼ਾਂ ਅਤੇ ਉੱਚ ਅਧਿਕਾਰੀਆਂ ਦੀ ਅਗਵਾਈ ਹੇਠ ਵਿੱਢੀ ਗਈ ‘ਨਸ਼ਾ ਵਿਰੋਧੀ ਮੁਹਿੰਮ’ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਥਾਣਾ ਲਾਡੋਵਾਲ ਦੀ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਭਾਰੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫਤਾਰ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਗਰੇਵਾਲ (ਮੁੱਖ ਅਫਸਰ ਥਾਣਾ ਲਾਡੋਵਾਲ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ:ਥ ਟਹਿਲ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਲਾਡੋਵਾਲ ਟੋਲ ਪਲਾਜ਼ਾ ਨੇੜੇ ਗਸ਼ਤ ‘ਤੇ ਸੀ। ਪੰਜ ਢੇਰਾ ਵੱਲ ਜਾਂਦੇ ਕੱਚੇ ਰਸਤੇ ‘ਤੇ ਇੱਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਗਈ, ਤਾਂ ਉਸ ਪਾਸੋਂ 130 ਨਸ਼ੀਲੀਆਂ ਗੋਲੀਆਂ (ALPRAZOLAM 0.5 Mg) ਬਰਾਮਦ ਹੋਈਆਂ।
ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਰਜਿੰਦਰ ਸਿੰਘ ਉਰਫ ਜਿੰਦਰ ਪਿੰਡ ਤਲਵੰਡੀ ਕਲਾਂ, ਲੁਧਿਆਣਾ ਵਜੋਂ ਹੋਈ। ਪੁਲਿਸ ਅਨੁਸਾਰ ਫੜਿਆ ਗਿਆ ਮੁਲਜ਼ਮ ਪੁਰਾਣਾ ਅਪਰਾਧੀ ਹੈ। ਉਸ ਦੇ ਖ਼ਿਲਾਫ਼ ਪਹਿਲਾਂ ਹੀ ਗੰਭੀਰ ਮਾਮਲੇ ਦਰਜ ਹਨ।
















