ਚੰਡੀਗੜ੍ਹ 12 ਮਾਰਚ 2026: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਅੱਜ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਿਲਾਂ ਉਸ ਵੇਲੇ ਵਧ ਗਈਆਂ ਜਦੋਂ ਸਦਨ ਵਿੱਚ ਉਨ੍ਹਾਂ ਦੇ ਖ਼ਿਲਾਫ਼ ਇੱਕ ਅਹਿਮ ਮਤਾ ਪਾਸ ਕੀਤਾ ਗਿਆ। ਖਹਿਰਾ ਵੱਲੋਂ ਮਹਿਲਾਵਾਂ ਨੂੰ ਮਿਲਣ ਵਾਲੀ 1,000 ਰੁਪਏ ਦੀ ਵਿੱਤੀ ਸਹਾਇਤਾ ਅਤੇ ਬੰਧੂਆ ਮਜ਼ਦੂਰਾਂ ਸਬੰਧੀ ਦਿੱਤੇ ਗਏ ਕਥਿਤ ਬਿਆਨਾਂ ਨੂੰ ਲੈ ਕੇ ਸੱਤਾਧਿਰ ਨੇ ਸਖ਼ਤ ਰੁਖ਼ ਅਪਣਾਇਆ ਹੈ। ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਮਤੇ ਅਨੁਸਾਰ, ਸੁਖਪਾਲ ਸਿੰਘ ਖਹਿਰਾ ਦੇ ਮਾਮਲੇ ਨੂੰ ਹੁਣ ‘ਵਿਸ਼ੇਸ਼ ਅਧਿਕਾਰ ਕਮੇਟੀ’ (Privileges Committee) ਕੋਲ ਭੇਜ ਦਿੱਤਾ ਗਿਆ ਹੈ।
















