• About
  • Contact
  • Hindi News
  • English News
Tuesday, June 10, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਵਿਆਹ ਅਤੇ ਹੋਰ ਸਮਾਜਿਕ ਸਮਾਗਮਾਂ ਵਿੱਚ ਜਿਆਦਾ ਇਕੱਠ ਕਰਨ ਤੇ ਹੋਵੇਗੀ ਕਾਰਵਾਈ

Asli Punjabi by Asli Punjabi
July 14, 2020
in Top Stories
0
ਵਿਆਹ ਅਤੇ ਹੋਰ ਸਮਾਜਿਕ ਸਮਾਗਮਾਂ ਵਿੱਚ ਜਿਆਦਾ ਇਕੱਠ ਕਰਨ ਤੇ ਹੋਵੇਗੀ ਕਾਰਵਾਈ
586
SHARES
3.3k
VIEWS
Share on FacebookShare on TwitterShare on Whatsapp

You might also like

ਪੰਜਾਬ ਕੈਬਨਿਟ ਨੇ ਦੁਕਾਨਾਂ ਦੇ ਕਰਮੀਆਂ ਦੇ ਘੰਟਿਆਂ ‘ਚ ਸੋਧ ਨੂੰ ਦਿੱਤੀ ਮਨਜ਼ੂਰੀ

ਪੰਜਾਬ ਦੇ ਧੀਆਂ ਤੇ ਪੁੱਤਰਾਂ ਨੇ ਜੇ.ਈ.ਈ ਐਡਵਾਂਸਡ ਪ੍ਰੀਖਿਆ ਵਿੱਚ ਰਚਿਆ ਇਤਿਹਾਸ- ਵਿਧਾਇਕ ਸ਼ੈਰੀ ਕਲਸੀ

ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਫਾਜਿਲਕਾ, 14 ਜੁਲਾਈ-ਜ਼ਿਲ੍ਹਾ ਮੈਜਿਸਟਰੇਟ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਤਹਿਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਕ ਜ਼ਿਲ੍ਹੇ ਅੰਦਰ 5 ਵਿਅਕਤੀਆਂ ਤੋਂ ਵਧੇਰੇ ਜਨਤਕ ਇਕੱਠ ਕਰਨ ‘ਤੇ ਮੁਕੰਮਲ ਰੋਕ ਲਾ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਵਿਆਹ ਅਤੇ ਹੋਰ ਸਮਾਜਿਕ ਸਮਾਗਮਾਂ ਵਿੱਚ 50 ਦੀ ਬਜਾਏ 30 ਵਿਅਕਤੀਆਂ ਅਤੇ ਅੰਤਮ ਸੰਸਕਾਰ ਦੀ ਇਕੱਤਰਤਾ 20 ਵਿਅਕਤੀਆਂ ਤੱਕ ਸੀਮਿਤ ਰਹੇਗੀ। ਹੁਕਮ ਜਾਰੀ ਕਰਦਿਆਂ ਜ਼ਿਲਾ ਮੈਜਿਸਟਰੇਟ ਨੇ ਪੁਲੀਸ ਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਸਮਾਜਿਕ ਇਕੱਤਰਤਾ ਦੇ ਨਾਲ-ਨਾਲ ਵਿਆਹਾਂ ਅਤੇ ਸਮਾਜਿਕ ਸਮਾਗਮਾਂ ‘ਤੇ ਰੋਕਾਂ ਦੀ ਸਖਤੀ ਨਾਲ ਪਾਲਣਾ ਕਰਵਾਉਣਗੀਆਂ। ਉਨ੍ਹਾਂ ਕਿਹਾ ਕਿ ਜਨਤਕ ਇਕੱਠ ਕਰਨ ‘ਤੇ ਲਾਈਆਂ ਰੋਕਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਐਫ.ਆਈ.ਆਰ. ਲਾਜ਼ਮੀ ਦਰਜ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਮੈਰਿਜ ਪੈਲੇਸਾਂ/ਹੋਟਲਾਂ ਦੇ ਪ੍ਰਬੰਧਕਾਂ ਨੂੰ ਉਲੰਘਣਾ ਕਰਨ ‘ਤੇ ਜ਼ਿੰਮੇਵਾਰ ਠਹਿਰਾਇਆ ਜਾਵੇਗਾ ਅਤੇ ਨਾਰਮਾਂ ਦੀ ਉਲੰਘਣਾ ਹੋਣ ਦੀ ਸੂਰਤ ਵਿੱਚ ਲਾਇਸੰਸ ਦੀ ਮੁਅੱਤਲੀ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਮੈਰਿਜ ਪੈਲੇਸਾਂ/ਹੋਟਲਾਂ/ਹੋਰ ਵਪਾਰਕ ਸਥਾਨਾਂ ਦੇ ਪ੍ਰਬੰਧਕਾਂ ਨੂੰ ਇਹ ਪ੍ਰਮਾਣਿਤ ਕਰਨਾ ਹੋਵੇਗਾ ਕਿ ਅੰਦਰੂਨੀ ਥਾਵਾਂ ਤੋਂ ਹਵਾ ਦੀ ਨਿਕਾਸੀ ਲਈ ਢੁਕਵੇਂ ਬੰਦੋਬਸਤ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਕੰਮ ਵਾਲੀਆਂ ਥਾਵਾਂ/ਦਫਤਰਾਂ ਅਤੇ ਹੋਰ ਥਾਵਾਂ ਵਿੱਚ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਏਅਰ ਕੰਡੀਸ਼ਨਿੰਗ ਅਤੇ ਹਵਾਦਾਰੀ/ਹਵਾ ਦੇ ਗੇੜ ‘ਤੇ ਸਿਹਤ ਵਿਭਾਗ ਦੀ ਐਡਵਾਈਜ਼ਰੀ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਦਫ਼ਤਰਾਂ ਵਿੱਚ ਜਨਤਕ ਕੰਮਕਾਜ ਨੂੰ ਲੋੜ ਅਧਾਰਿਤ ਅਤੇ ਹੰਗਾਮੀ ਮਸਲਿਆਂ ਨੂੰ ਨਿਪਟਾਉਣ ਤੱਕ ਸੀਮਿਤ ਕੀਤਾ ਜਾ ਸਕਦਾ ਹੈ ਅਤੇ ਮੰਤਰੀ ਮੰਡਲ ਵੱਲੋਂ ਹਾਲ ਹੀ ਪ੍ਰਵਾਨਿਤ ਆਨਲਾਈਨ ਜਨਤਕ ਸ਼ਿਕਾਇਤ ਨਿਪਟਾਰਾ ਪ੍ਰਣਾਲੀ ਨੂੰ ਹੋਰ ਵਧੇਰੇ ਪ੍ਰਸਿੱਧ ਅਤੇ ਵਰਤੋਂ ਵਿੱਚ ਲਿਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੋਵਿਡ ਲਈ ਸੋਧੇ ਹੋਏ ਪ੍ਰਬੰਧਨ ਅਤੇ ਸੀਮਿਤ ਰਣਨੀਤੀ ਦੇ ਮੁਤਾਬਕ ਐਸੋਸੀਏਸ਼ਨਾਂ ਦੇ ਮੰਗ ਪੱਤਰਾਂ ਦੀ ਵਿਵਹਾਰਕ ਪੇਸ਼ਕਾਰੀ ਨਹੀਂ ਹੋਵੇਗੀ, ਚਾਹ ਵਰਤਾਉਣ ਆਦਿ ਤੋਂ ਗੁਰੇਜ਼ ਕੀਤਾ ਜਾਵੇਗਾ ਅਤੇ ਕੰਮ ਵਾਲੀ ਥਾਂ ‘ਤੇ ਪੰਜ ਤੋਂ ਵੱਧ ਵਿਅਕਤੀਆਂ ਦਾ ਮੀਟਿੰਗ ਕਰਨਾ ਵੀ ਵਰਜਿਤ ਹੋਵੇਗਾ।
ਉਨ੍ਹਾਂ ਕਿਹਾ ਕਿ ਸਿਹਤ ਦੇ ਬੁਨਿਆਦੀ ਢਾਂਚੇ ਦੀ ਪੂਰੀ ਸਮਰੱਥਾ ਅਨੁਸਰ ਵਰਤੋਂ ਨੂੰ ਯਕੀਨੀ ਬਣਾਉਣ ਲਈ ਬਿਨਾਂ ਲੱਛਣ ਵਾਲੇ/ਘੱਟ ਪ੍ਰਭਾਵਿਤ ਮਰੀਜ਼ਾਂ, ਜਿਨ੍ਹਾਂ ਨੂੰ ਹੋਰ ਗੰਭੀਰ ਬਿਮਾਰੀਆਂ/ਸਮੱਸਿਆਵਾਂ ਨਾ ਹੋਣ, ਉਨ੍ਹਾਂ ਨੂੰ ਲੋੜ ਅਨੁਸਾਰ ਕੋਵਿਡ ਇਲਾਜ ਕੇਂਦਰਾਂ/ਘਰੇਲੂ ਇਕਾਂਤਵਾਸ ਵਿੱਚ ਰੱਖਿਆ ਜਾਵੇਗਾ। ਦੂਜੇ ਅਤੇ ਤੀਜੇ ਦਰਜੇ ਦੀਆਂ ਸੁਵਿਧਾਵਾਂ ਵਿਚਲੇ ਬੈੱਡ ਅਜਿਹੇ ਮਰੀਜ਼ਾਂ ਦੇ ਇਲਾਜ ਲਈ ਨਹੀਂ ਵਰਤੇ ਜਾਣਗੇ। ਇਸ ਤੋਂ ਅੱਗੇ, ਦੂਜੇ ਅਤੇ ਤੀਜੇ ਦਰਜੇ ਦੀ ਸੁਵਿਧਾ ਵਿਚਲੇ ਵਿਅਕਤੀ, ਜਿਸ ਨੂੰ ਇਸ ਦੀ ਹੋਰ ਜ਼ਰੂਰਤ ਨਾ ਹੋਵੇ, ਨੂੰ ਇਸ ਤੋਂ ਹੇਠਲੇ ਪੱਧਰ ਦੀ ਇਲਾਜ ਸੁਵਿਧਾ ਲਈ ਰੈਫਰ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਨਿੱਜੀ ਇਲਾਜ ਕੇਂਦਰਾਂ ਨਾਲ ਸਮਝੌਤੇ ਦਾ ਇਹ ਮਤਲਬ ਨਹੀਂ ਕਿ ਸਰਕਾਰ ਦੁਆਰਾ ਬਾਅਦ ਦੇ ਪੜਾਅ ‘ਤੇ ਰੈਫਰ ਕੀਤੇ ਜਾਣ ਵਾਲੇ ਮਰੀਜ਼ਾਂ ਲਈ ਹੁਣ ਤੋਂ ਹੀ ਬੈੱਡ ਰੋਕ ਲਏ ਜਾਣ, ਇਸ ਤਹਿਤ ਸਰਕਾਰ ਵੱਲੋਂ ਸਿਰਫ ਰੈਫਰ ਕੀਤੇ ਗਏ ਮਰੀਜ਼ਾਂ ਲਈ ਅਦਾਇਗੀਯੋਗ ਚਾਰਜ ਹੀ ਮੁਹੱਈਆ ਕਰਵਾਏ ਜਾਣਗੇ।
ਉਨ੍ਹਾਂ ਸਿਵਲ ਸਰਜਨ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਯਕੀਨੀ ਬਣਾ ਲੈਣ ਕਿ ਸਾਰੇ ਹਸਪਤਾਲ ਜੋ ਕੋਵਿਡ ਤੋਂ ਪ੍ਰਭਾਵਿਤ ਮਰੀਜ਼ਾਂ ਦਾ ਇਲਾਜ ਕਰ ਸਕਦੇ ਹੋਣ, ਬੈੱਡਾਂ ਦੀ ਉਪਲੱਬਧਤਾ ਬਾਰੇ ਜਾਣਕਾਰੀ ਮੁਹੱਈਆ ਕਰਵਾਉਣ ਅਤੇ ਕਿਸੇ ਵੀ ਕੋਵਿਡ ਪਾਜ਼ੇਟਿਵ ਮਰੀਜ਼ ਨੂੰ ਇਲਾਜ ਤੋਂ ਮਨ੍ਹਾ ਨਹੀਂ ਕਰਨਗੇ। ਉਨ੍ਹਾਂ ਜਿਲ੍ਹੇ ਦੀਆਂ ਨਗਰ ਕੌਂਸਲਾਂ ਤੇ ਪੰਚਾਇਤ ਵਿਭਾਗ ਨੂੰ ਮੌਨਸੂਨ ਸੀਜ਼ਨ ਦੌਰਾਨ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਖਤਰੇ ਨੂੰ ਧਿਆਨ ਵਿੱਚ ਰੱਖਦਿਆਂ ਸਾਫ-ਸਫਾਈ ਦੀ ਮੁਹਿੰਮ ਚਲਾਉਣ ਲਈ ਕਿਹਾ ਤਾਂ ਜੋ ਡੇਂਗੂ/ਵੈਕਟਰ ਬਾਰਨ ਬਿਮਾਰੀਆਂ ਨੂੰ ਰੋਕਿਆ ਜਾ ਸਕੇ।

Previous Post

ਐਂਕਰ ਤੋਂ ਗਾਇਕ ਬਣਿਆ ਗੈਰੀ ਢਿੱਲੋਂ ‘ਪਤੰਦਰ’ ਗੀਤ ਨਾਲ ਚਰਚਾ ‘ਚ ਹੈ

Next Post

ਸੁਤੰਤਰਤਾ ਦਿਵਸ ਪੰਜਾਬ ਸਰਕਾਰ ਦੀ ਅਗਲੇਰੀ ਹਦਾਇਤ ਦੇ ਮਦੇਨਜਰ ਹੀ ਮਨਾਇਆ ਜਾਵੇਗਾ

Asli Punjabi

Asli Punjabi

Related Posts

ਪੰਜਾਬ ਕੈਬਨਿਟ ਨੇ ਦੁਕਾਨਾਂ ਦੇ ਕਰਮੀਆਂ ਦੇ ਘੰਟਿਆਂ ‘ਚ ਸੋਧ ਨੂੰ ਦਿੱਤੀ ਮਨਜ਼ੂਰੀ
Top Stories

ਪੰਜਾਬ ਕੈਬਨਿਟ ਨੇ ਦੁਕਾਨਾਂ ਦੇ ਕਰਮੀਆਂ ਦੇ ਘੰਟਿਆਂ ‘ਚ ਸੋਧ ਨੂੰ ਦਿੱਤੀ ਮਨਜ਼ੂਰੀ

by Asli Punjabi
June 4, 2025
ਪੰਜਾਬ ਦੇ ਧੀਆਂ ਤੇ ਪੁੱਤਰਾਂ ਨੇ ਜੇ.ਈ.ਈ ਐਡਵਾਂਸਡ ਪ੍ਰੀਖਿਆ ਵਿੱਚ ਰਚਿਆ ਇਤਿਹਾਸ- ਵਿਧਾਇਕ ਸ਼ੈਰੀ ਕਲਸੀ
Top Stories

ਪੰਜਾਬ ਦੇ ਧੀਆਂ ਤੇ ਪੁੱਤਰਾਂ ਨੇ ਜੇ.ਈ.ਈ ਐਡਵਾਂਸਡ ਪ੍ਰੀਖਿਆ ਵਿੱਚ ਰਚਿਆ ਇਤਿਹਾਸ- ਵਿਧਾਇਕ ਸ਼ੈਰੀ ਕਲਸੀ

by Asli Punjabi
June 4, 2025
ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
Top Stories

ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

by Asli Punjabi
June 4, 2025
ਪੰਜਾਬ ਵਿੱਚ ਜਾਸੂਸੀ ਨੈੱਟਵਰਕ ਦਾ ਖੁਲਾਸਾ: ਯੂਟਿਊਬਰ ਜਸਬੀਰ ਸਿੰਘ ਰਡਾਰ ‘ਤੇ
Top Stories

ਪੰਜਾਬ ਵਿੱਚ ਜਾਸੂਸੀ ਨੈੱਟਵਰਕ ਦਾ ਖੁਲਾਸਾ: ਯੂਟਿਊਬਰ ਜਸਬੀਰ ਸਿੰਘ ਰਡਾਰ ‘ਤੇ

by Asli Punjabi
June 4, 2025
ਸਿੱਖਾਂ ਨੂੰ ਮੋਦੀ ਸਰਕਾਰ ਦੇਵੇਗੀ ਇਕ ਹੋਰ ਵੱਡਾ ਤੋਹਫਾ,
Top Stories

ਸਿੱਖਾਂ ਨੂੰ ਮੋਦੀ ਸਰਕਾਰ ਦੇਵੇਗੀ ਇਕ ਹੋਰ ਵੱਡਾ ਤੋਹਫਾ,

by Asli Punjabi
May 28, 2025
Next Post
ਸੁਤੰਤਰਤਾ ਦਿਵਸ ਪੰਜਾਬ ਸਰਕਾਰ ਦੀ ਅਗਲੇਰੀ ਹਦਾਇਤ ਦੇ ਮਦੇਨਜਰ ਹੀ ਮਨਾਇਆ ਜਾਵੇਗਾ

ਸੁਤੰਤਰਤਾ ਦਿਵਸ ਪੰਜਾਬ ਸਰਕਾਰ ਦੀ ਅਗਲੇਰੀ ਹਦਾਇਤ ਦੇ ਮਦੇਨਜਰ ਹੀ ਮਨਾਇਆ ਜਾਵੇਗਾ

Recommended

ਕੈਸੀ ਭਾਵਨਾ: ਪਿਆਰ, ਪ੍ਰੇਮਿਕਾ, ਪਰਿਵਾਰ, ਈਰਖਾ ਦੇ ਚੱਕਰ ਵਿਚ- ਕਿਸੇ ਬੇਕਸੂਰ ਬੇਗਾਨੇ ਦੀ ਗਈ ਜਾਨ

ਕੈਸੀ ਭਾਵਨਾ: ਪਿਆਰ, ਪ੍ਰੇਮਿਕਾ, ਪਰਿਵਾਰ, ਈਰਖਾ ਦੇ ਚੱਕਰ ਵਿਚ- ਕਿਸੇ ਬੇਕਸੂਰ ਬੇਗਾਨੇ ਦੀ ਗਈ ਜਾਨ

April 21, 2025
ਕਾਂਗਰਸ ਪ੍ਰਧਾਨ ਦੀ ਕੁਰਸੀ ਦਾ ਮੁੱਦਾ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੀ ਸ਼ਾਜਿਸ਼ ਬੇਨਕਾਬ- ਜਸਵੀਰ ਸਿੰਘ ਗੜ੍ਹੀ

ਕਾਂਗਰਸ ਪ੍ਰਧਾਨ ਦੀ ਕੁਰਸੀ ਦਾ ਮੁੱਦਾ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੀ ਸ਼ਾਜਿਸ਼ ਬੇਨਕਾਬ- ਜਸਵੀਰ ਸਿੰਘ ਗੜ੍ਹੀ

July 26, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ
Uncategorized

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ

June 4, 2025
ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

June 4, 2025
ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ
Punjab

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

June 4, 2025
ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”
World

ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”

June 4, 2025
ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ
Punjab

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

June 4, 2025
ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ
National

ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ

June 4, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In