ਚੰਡੀਗੜ੍ਹ, , 18 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਇੱਕ ਬਹੁਤ ਵੱਡਾ ਧਮਾਕਾ ਕੀਤਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਹੁਣ ਰਾਜਸਥਾਨ ਤੋਂ ਆਪਣੇ ਪਾਣੀ ਦੀ ਰਾਇਲਟੀ ਮੰਗੇਗੀ। ਉਨ੍ਹਾਂ ਮੁਤਾਬਕ ਰਾਜਸਥਾਨ ਵੱਲ ਪੰਜਾਬ ਦੇ ਪਾਣੀ ਦਾ ਲਗਭਗ 1.44 ਲੱਖ ਕਰੋੜ ਰੁਪਏ ਦਾ ਬਕਾਇਆ ਖੜ੍ਹਾ ਹੈ।
ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ, ਸਾਲ 1920 ਵਿੱਚ ਹੋਏ ਸਮਝੌਤੇ ਮੁਤਾਬਕ ਰਾਜਸਥਾਨ ਪੰਜਾਬ ਨੂੰ ਪਾਣੀ ਦੇ ਬਦਲੇ ਪੈਸੇ (ਫੀਸ) ਦਿੰਦਾ ਰਿਹਾ ਸੀ। ਇਹ ਸਿਲਸਿਲਾ ਸਾਲ 1960 ਤੱਕ ਜਾਰੀ ਰਿਹਾ। 1960 ਤੋਂ ਬਾਅਦ ਰਾਜਸਥਾਨ ਨੇ ਪੈਸੇ ਦੇਣੇ ਬੰਦ ਕਰ ਦਿੱਤੇ। ਮੁੱਖ ਮੰਤਰੀ ਅਨੁਸਾਰ, ਜੇਕਰ ਅੱਜ ਦੇ ਸਮੇਂ ਮੁਤਾਬਕ ਹਿਸਾਬ ਲਾਇਆ ਜਾਵੇ ਤਾਂ ਇਹ ਰਕਮ 1 ਲੱਖ 44 ਹਜ਼ਾਰ ਕਰੋੜ ਰੁਪਏ ਬਣਦੀ ਹੈ।
















