ਫਾਜ਼ਿਲਕਾ, 14 ਜੁਲਾਈ-ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ 15 ਅਗਸਤ ਨੂੰ ਮਨਾਏ ਜਾਣ ਵਾਲੇ ਸੁਤੰਤਰਤਾ ਦਿਵਸ ਨੂੰ ਲੈ ਕੇ ਚੋਣਵੇਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਉਨਾਂ ਅਧਿਕਾਰੀਆਂ ਨੂੰ ਜਾਣੂ ਕਰਵਾਉਂਦਿਆਂ ਕਿਹਾ ਕਿ ਕੋਰੋਨਾ ਵਾਇਰਸ ਦੇ ਮੱਦੇਨਜਰ ਇਸ ਦਿਵਸ ਨੂੰ ਪੰਜਾਬ ਸਰਕਾਰ ਦੀਆਂ ਅਗਲੇਰੀ ਹਦਾਇਤਾਂ ਦੇ ਮਦੇਨਜਰ ਹੀ ਮਨਾਇਆ ਜਾਵੇਗਾ।ਉਨਾਂ ਅਧਿਕਾਰੀਆਂ ਨੂੰ ਫਿਰ ਵੀ ਅਗਾਉ ਤਿਆਰੀਆਂ ਰੱਖਣ ਦੀ ਹਦਾਇਤ ਕੀਤੀ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ, ਸਿਹਤ ਵਿਭਾਗ, ਸਿੱਖਿਆ ਵਿਭਾਗ, ਫੂਡ ਸਪਲਾਈ ਵਿਭਾਗ, ਮਾਰਕੀਟ ਕਮੇਟੀ ਆਦਿ ਵਿਭਾਗੀ ਅਧਿਕਾਰੀਆਂ ਨੂੰ ਆਪੋ-ਆਪਣੇ ਵਿਭਾਗ ਨਾਲ ਸਬੰਧਤ ਅਗਾਉ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ। ਉਨਾਂ ਕਿਹਾ ਕਿ ਸਾਫ-ਸਫਾਈ, ਮੈਡੀਕਲ ਸੁਵਿਧਾ, ਰਿਫਰੈਸ਼ਮੈਂਟ, ਪੀਣ ਵਾਲੇ ਪਾਣੀ ਆਦਿ ਲੋੜੀਂਦੇ ਇੰਤਜਾਮ ਦੀਆਂ ਤਿਆਰੀਆਂ ਕਰ ਲਈਆਂ ਜਾਣ ਤਾਂ ਜ਼ੋ ਸਰਕਾਰ ਦੇ ਅਗਲੇ ਆਦੇਸ਼ਾਂ ਮੁਤਾਬਕ ਪ੍ਰਬੰਧਾਂ ਨੂੰ ਯਕੀਨੀ ਬਣਾ ਲਿਆ ਜਾਵੇ।
ਡਿਪਟੀ ਕਮਿਸ਼ਨਰ ਨੇ ਸਮੂਹ ਹਾਜਰੀਨ ਅਧਿਕਾਰੀਆਂ ਨੂੰ ਕੋਰੋਨਾ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਲਈ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਦੀ ਵਰਤੋਂ ਕਰਨ ਲਈ ਕਿਹਾ ਅਤੇ ਹੋਰਨਾਂ ਨੂੰ ਵੀ ਇਸ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।ਉਨਾਂ ਕਿਹਾ ਕਿ ਆਪੋ-ਆਪਣੇ ਦਫਤਰਾਂ ਵਿਖੇ ਵੀ ਕੋਵਿਡ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।
ਇਸ ਮੌਕੇ ਐਸ.ਡੀ.ਐਮ. ਫਾਜ਼ਿਲਕਾ ਸ੍ਰੀ ਕੇਸ਼ਵ ਗੋਇਲ, ਸਿਵਲ ਸਰਜਨ ਡਾ. ਚੰਦਰ ਮੋਹਨ ਕਟਾਰੀਆ, ਜ਼ਿਲਾ ਸਿੱਖਿਆ ਅਫਸਰ ਸੁਖਬੀਰ ਸਿੰਘ ਬੱਲ, ਸਕੱਤਰ ਜਿਲਾ ਰੈਡ ਕਰਾਸ ਸੋਸਾਇਟੀ ਸੁਭਾਸ਼ ਅਰੋੜਾ ਆਦਿ ਵਿਭਾਗੀ ਅਧਿਕਾਰੀ ਮੌਜੂਦ ਸਨ।