ਮਾਨਸਾ, 14 ਜੁਲਾਈ 2020 – ਮਾਨਸਾ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ 4 ਮੁਕੱਦਮੇ ਦਰਜ ਕੀਤੇ ਹਨ। ਮੁਲਜ਼ਮਾਂ ਤੋਂ 165 ਲੀਟਰ ਲਾਹਣ ਅਤੇ 45 ਬੋਤਲਾਂ ਸਰਾਬ ਦੀ ਬਰਾਮਦਗੀ ਕੀਤੀ ਗਈ ਹੈ। ਇਸੇ ਤਰ੍ਹਾਂ ਜੂਆ ਐਕਟ ਤਹਿਤ 2 ਮੁਕੱਦਮੇ ਦਰਜ ਕਰਕੇ 9 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਹਨਾਂ ਪਾਸੋਂ 31,550/-ਰੁਪਏ ਦੀ ਨਗਦੀ ਸਮੇਤ 52 ਪੱਤੇ ਤਾਸ਼ ਬਰਾਮਦ ਕੀਤੀ ਗਈ ਹੈ। ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਥਾਣਾ ਜੌੜਕੀਆਂ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਸੰਦੀਪ ਸਿੰਘ ਉਰਫ ਸੀਪਾ ਪੁੱਤਰ ਪ੍ਰਿਤਪਾਲ ਸਿੰਘ ਵਾਸੀ ਭੰਮੇ ਕਲਾਂ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕਰਾਇਆ, ਅਤੇ ਮੁਲਜ਼ਮ ਨੂੰ ਕਾਬੂ ਕਰਕੇ 150 ਲੀਟਰ ਲਾਹਣ ਬਰਾਮਦ ਕੀਤੀ ਗਈ।
ਆਬਕਾਰੀ ਸਟਾਫ ਨੇ ਆਤਮਾ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਮੰਢਾਲੀ ਵਿਰੁੱਧ ਥਾਣਾ ਬੋਹਾ ਵਿਖੇ ਮੁਕੱਦਮਾ ਦਰਜ ਕਰਵਾ ਕੇ 36 ਬੋਤਲਾਂ ਸਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ) ਬਰਾਮਦ ਕੀਤੀ, ਪਰ ਗ੍ਰਿਫਤਾਰੀ ਬਾਕੀ ਹੈ। ਇਸੇ ਤਰ੍ਹਾਂ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਨੇ ਮੁਖਬਰੀ ਦੇ ਆਧਾਰ ਤੇ ਸਤਵੀਰ ਸਿੰਘ ਪੁੱਤਰ ਠੰਢੂ ਸਿੰਘ ਵਾਸੀ ਅਹਿਮਦਪੁਰ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕਰਾਇਆ ਅਤੇ 15 ਲੀਟਰ ਲਾਹਣ ਬਰਾਮਦ ਕੀਤੀ, ਪਰ ਗ੍ਰਿਫਤਾਰੀ ਬਾਕੀ ਹੈ। ਥਾਣਾ ਸਿਟੀ ਬੁਢਲਾਡਾ ਦੀ ਹੀ ਪੁਲਿਸ ਨੇ ਕਰਨਦੀਪ ਪੁੱਤਰ ਪੰਜਾਬ ਰਾਮ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਠੇਕਾ ਦੇਸੀ (ਹਰਿਆਣਾ) ਬਰਾਮਦ ਹੋਣ ਤੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ। ਐਸ.ਐਸ.ਪੀ. ਨੇ ਦੱਸਿਆ ਕਿ ਨਸ਼ਿਆਂ ਤੇ ਮਾੜੇ ਅਨਸਰਾਂ ਖਿਲਾਫ ਮੁਹਿੰਮ ਇਸੇ ਤਰ੍ਹਾਂ ਹੀ ਜਾਰੀ ਰਹੇਗੀ।
ਜੂਏਬਾਜਾਂ ਅਤੇ ਸੱਟੇਬਾਜਾਂ ਖਿਲਾਫ ਕਾਰਵਾਈ
ਥਾਣਾ ਸਰਦੂਲਗੜ੍ਹ ਦੀ ਪੁਲਿਸ ਪਾਰਟੀ ਨੇ ਸੋਨੂੰ ਪੁੱਤਰ ਬੁੱਧ ਰਾਮ, ਅੰਗਰੇਜ ਕੁਮਾਰ ਪੁੱਤਰ ਸੰਕਰ ਲਾਲ, ਸੁਰਜੀਤ ਸਿੰਘ ਪੁੱਤਰ ਦਲੀਪ ਸਿੰਘ, ਜੱਸਾ ਸਿੰਘ ਪੁੱਤਰ ਕਰਨੈਲ ਸਿੰਘ, ਰਾਜੂ ਪੁੱਤਰ ਸੰਕਰ ਲਾਲ, ਰਾਜਾ ਰਾਮ ਪੁੱਤਰ ਰਾਮ ਭਗਤ ਅਤੇ ਦੀਪਕ ਸਰਮਾ ਪੁੱਤਰ ਰਾਮ ਨਾਥ ਵਾਸੀਆਨ ਸਰਦੂਲਗੜ੍ਹ ਨੂੰ ਤਾਸ਼ ਦੇ ਪੱਤਿਆ ਪਰ ਪੈਸੇ ਲਗਾ ਕੇ ਜੂਆ ਖੇਡਦਿਆਂ ਨੂੰ ਮੌਕਾ ਤੇ ਕਾਬੂ ਕਰਕੇ ਉਹਨਾਂ ਪਾਸੋਂ 29,550/-ਰੁਪਏ ਦੀ ਨਗਦੀ ਸਮੇਤ 52 ਪੱਤੇ ਤਾਸ਼ ਬਰਾਮਦ ਹੋਣ ਤੇ ਸਾਰਿਆਂ ਵਿਰੁੱਧ ਥਾਣਾ ਸਰਦੂਲਗੜ ਵਿਖੇ ਜੂਆ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।ਥਾਣਾ ਬਰੇਟਾ ਦੀ ਪੁਲਿਸ ਨੇ ਅਮਨਦੀਪ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਬਰੇਟਾ ਅਤੇ ਗਗਨ ਕੁਮਾਰ ਉਰਫ ਗਾਗੀ ਪੁੱਤਰ ਧਰਮਵੀਰ ਵਾਸੀ ਬਰੇਟਾ ਨੂੰ ਦੜਾ ਸੱਟਾ ਲਗਾਉਦਿਆਂ ਮੌਕਾ ਤੇ ਕਾਬੂ ਕਰਕੇ ਉਹਨਾਂ ਪਾਸੋਂ 2,000/-ਰੁਪਏ ਦੀ ਨਗਦੀ ਬਰਾਮਦ ਹੋਣ ਤੇ ਦੋਨਾਂ ਵਿਰੁੱਧ ਜੂਆ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।