ਫਰੀਦਕੋਟ, 15 ਜੁਲਾਈ 2020 – ਕੋਰੋਨਾ ਵਾਇਰਸ ਦੇ ਕਹਿਰ ਦੇ ਮੱਦੇਨਜ਼ਰ ਸਕੂਲ ਬੰਦ ਪਏ ਹੋਏ ਹਨ ਤੇ ਲੋੜਵੰਦ ਬੱਚੇ ਜਿਨ੍ਹਾਂ ਦੇ ਮਾਪੇ ਘਰੋਂ ਗਰੀਬ ਹਨ ਤੇ ਉਨ੍ਹਾਂ ਨੂੰ ਪੜ੍ਹਾਈ ਲਈ ਕਾਪੀਆਂ ਕਿਤਾਬਾਂ ਆਦਿ ਲੈਣ ਵਿੱਚ ਦਿੱਕਤਾਂ ਆ ਰਹੀਆਂ ਹਨ। ਸਮਾਜਸੇਵੀ ਪਰਵਿੰਦਰ ਸਿੰਘ ਕੰਧਾਰੀ ਨੇ ਕਿਹਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 20 ਜੁਲਾਈ ਨੂੰ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਕਾਪੀਆਂ ਅਤੇ ਕੋਰੋਨਾ ਮਹਾਂਮਾਰੀ ਤੋ ਬਚਣ ਲਈ ਮਾਸਕ ਵੀ ਵੰਡੇ ਜਾਣਗੇ। ਉਨ੍ਹਾਂ ਕਿਹਾ ਇਸ ਵਾਰ 10 ਲੋੜਵੰਦ ਬੱਚਿਆਂ ਦੀ ਪੜ੍ਹਾਈ ਦਾ ਸਾਰਾ ਖਰਚਾ ਆਪਣੀ ਜੇਬ ਵਿੱਚੋਂ ਚੁੱਕਾਂਗਾ। ਇਸ ਮੌਕੇ ਤੇ ਪਰਵਿੰਦਰ ਸਿੰਘ ਕੰਧਾਰੀ ਨੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੰਨਣ ਦੀ ਸਲਾਹ ਦਿੱਤੀ।