ਜਕਾਰਤਾ, 15 ਜੁਲਾਈ — ਇੰਡੋਨੇਸ਼ੀਆ ਦੇ ਰੂਤੈਂਗ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ| ਅਮਰੀਕੀ ਸਰਵੇਖਣ ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਤੇ 5.7 ਮਾਪੀ ਗਈ ਹੈ| ਇਸ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ| ਜਿਕਜਯੋਗ ਹੈ ਕਿ ਭੂਚਾਲ ਦੇ ਡਰ ਕਾਰਨ ਲੋਕ ਘਰਾਂ ਵਿਚੋਂ ਬਾਹਰ ਆ ਗਏ ਸਨ|
ਜ਼ਿਕਰਯੋਗ ਹੈ ਕਿ ਇੰਡੋਨੇਸ਼ੀਆ ਰਿੰਗ ਆਫ ਫਾਇਰ ਤੇ ਸਥਿਤ ਹੈ, ਜਿਸ ਕਾਰਨ ਇੱਥੇ ਲਗਾਤਾਰ ਭੂਚਾਲ ਆਉਂਦੇ ਰਹਿੰਦੇ ਹਨ|
ਇਸ ਤੋਂ ਕੁਝ ਦਿਨ ਪਹਿਲਾਂ ਵੀ ਇੱਥੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ|