ਚੰਡੀਗੜ੍ਹ, 16 ਜੁਲਾਈ, 2020 : ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਦੀ ਧਰਮ ਪਤਨੀ ਤੇ ਪੁੱਤਰ ਵੀ ਕੋਰੋਨਾ ਪਾਜ਼ੀਟਿਵ ਆ ਗਏ ਹਨ। ਉਹਨਾਂ ਦੀਆਂ ਰਿਪੋਰਟਾਂ ਵਿਚ ਇਹ ਗੱਲ ਸਾਹਮਣੇ ਆਈ।
ਇਸ ਦੌਰਾਨ ਬਾਜਵਾ ਦੀ ਸਿਹਤ ਵਿਚ ਵੱਡਾ ਸੁਧਾਰ ਹੋਇਆ ਹੋਇਆ ਹੈ ਤੇ ਉਹਨਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਪ੍ਰਾਈਵੇਟ ਵਾਰਡ ਵਿਚ ਸ਼ਿਫਟ ਕਰ ਦਿੱਤਾ ਗਿਆ ਹੈ। ਉਹਨਾਂ ਦੇ ਸਾਰੇ ਟੈਸਟ ਠੀਕ ਆਏ ਹਨ ਤੇ ਸੰਭਾਵਨਾ ਹੈ ਕਿ ਉਹਨਾਂ ਨੂੰ ਅੱਜ ਹਸਪਤਾਲ ਵਿਚੋਂ ਛੁੱਟੀ ਮਿਲ ਜਾਵੇਗੀ।