ਸਰੀ, 17 ਜੁਲਾਈ 2020 – ਪੰਜਾਬੀ ਮਾਂ-ਬੋਲੀ ਦੇ ਅਲੰਬਰਦਾਰ, ਪ੍ਰਸਿੱਧ ਗ਼ਜ਼ਲਗੋ, ਕਈ ਭਾਸ਼ਾਵਾਂ ਦੇ ਗਿਆਤਾ, ਮਹਾਨ ਵਿਦਵਾਨ ਸ. ਹਰਭਜਨ ਸਿੰਘ ਬੈਂਸ ਦੇ ਸਦੀਵੀ ਵਿਛੋੜੇ ਉਪਰ ਕੈਨੇਡਾ ਦੇ ਸਾਹਿਤਕਾਰਾਂ, ਲੇਖਕਾਂ ਅਤੇ ਪੰਜਾਬੀ ਪ੍ਰੇਮੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਨਾਮਵਰ ਸਿੱਖ ਵਿਦਵਾਨ ਅਤੇ ਲੇਖਕ ਜੈਤੇਗ ਸਿੰਘ ਅਨੰਤ, ਪ੍ਰਸਿੱਧ ਪੰਜਾਬੀ ਨਾਵਲਕਾਰ ਜਰਨੈਲ ਸਿੰਘ ਸੇਖਾ, ਵਿਸ਼ਵ ਪ੍ਰਸਿੱਧ ਗ਼ਜ਼ਲਗੋ ਜਸਵਿੰਦਰ, ਪ੍ਰਸਿੱਧ ਚਿੱਤਰਕਾਰ ਜਰਨੈਲ ਸਿੰਘ ਆਰਟਿਸਟ, ਪੰਜਾਬ ਭਵਨ ਸਰੀ ਦੇ ਬਾਨੀ ਸੁੱਖੀ ਬਾਠ, ਵੈਨਕੂਵਰ ਵਿਚਾਰ ਮੰਚ ਦੇ ਆਗੂ ਅਤੇ ਪ੍ਰਸਿੱਧ ਸ਼ਾਇਰ ਮੋਹਨ ਗਿੱਲ, ਅੰਗਰੇਜ਼ ਬਰਾੜ, ਪਰਮਜੀਤ ਸਿੰਘ ਸੇਖੋਂ, ਗ਼ਜ਼ਲ ਮੰਚ ਸਰੀ ਦੇ ਸ਼ਾਇਰ ਰਾਜਵੰਤ ਰਾਜ, ਦਵਿੰਦਰ ਗੌਤਮ, ਪ੍ਰੀਤ ਮਨਪ੍ਰੀਤ, ਕ੍ਰਿਸ਼ਨ ਭਨੋਟ, ਕਵਿੰਦਰ ਚਾਂਦ, ਹਰਦਮ ਮਾਨ, ਗੁਰਮੀਤ ਸਿੱਧੂ, ਇੰਦਰਜੀਤ ਧਾਮੀ, ਦਸਮੇਸ਼ ਗਿੱਲ ਫਿਰੋਜ਼, ਬਲਦੇਵ ਸੀਹਰਾ, ਕੇਂਦਰੀ ਪੰਜਾਬੀ ਲੇਖਕ (ਉਤਰੀ ਅਮਰੀਕਾ) ਦੇ ਸਾਬਕਾ ਪ੍ਰਧਾਨ ਚਰਨ ਸਿੰਘ, ਬਹੁਪੱਖੀ ਕਲਾਕਾਰ ਗੁਰਚਰਨ ਟੱਲੇਵਾਲੀਆ ਅਤੇ ਗੁਰਦੀਪ ਆਰਟਸ ਅਕੈਡਮੀ ਦੇ ਗੁਰਦੀਪ ਭੁੱਲਰ ਨੇ ਉਨ੍ਹਾਂ ਦੀ ਮੌਤ ਨੂੰ ਪੰਜਾਬੀ ਸਾਹਿਤ ਲਈ ਬਹੁਤ ਵੱਡਾ ਘਾਟਾ ਕਿਹਾ ਹੈ।
ਜ਼ਿਕਰਯੋਗ ਹੈ ਕਿ ਸ. ਹਰਭਜਨ ਸਿੰਘ ਬੈਂਸ ਨੂੰ ਭਾਰਤ, ਪਾਕਿਸਤਾਨ, ਅਮਰੀਕਾ, ਕੈਨੇਡਾ, ਇੰਗਲੈਂਡ ਅਤੇ ਹੋਰ ਕਈ ਦੇਸ਼ਾਂ ਵਿੱਚ ਅਨੇਕਾਂ ਮਾਣ-ਸਨਮਾਨ ਮਿਲੇ ਹਨ। ਉਹ ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਅਤੇ ਪੰਜਾਬੀ ਲਿਖਾਰੀ ਸਭਾ ਸਿਆਟਲ (ਅਮਰੀਕਾ) ਦੇ ਪ੍ਰਧਾਨ ਵੀ ਰਹੇ ਸਨ।