ਫ਼ਾਜ਼ਿਲਕਾ, 20 ਜੁਲਾਈ-ਜ਼ਿਲੇ ਨੂੰ ਹਰਾ-ਭਰਾ ਅਤੇ ਸਾਫ-ਸੁਥਰਾ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਰੁੱਖ ਲਗਾਉਣ ਨਾਲ ਸਾਡੇ ਆਲੇ-ਦੁਆਲੇ ਜਿਥੇ ਛਾਂ ਰਹਿੰਦੀ ਹੈ ਉਥੇ ਕਈ ਬਿਮਾਰੀਆਂ ਤੋਂ ਵੀ ਨਿਜਾਤ ਮਿਲਦੀ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫ਼ਾਜ਼ਿਲਕਾ ਸ. ਦਵਿੰਦਰ ਸਿੰਘ ਘੁਬਾਇਆ ਵਲੋਂ ਰੁੱਖ ਲਗਾਓ ਮੁਹਿੰਮ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਉਨਾਂ ਦੱਸਿਆ ਕਿ ਇਹ ਮੁਹਿੰਮ ਨਗਰ ਕੌਂਸਲ ਫਾਜ਼ਿਲਕਾ, ਯੂਥ ਹੈਲਪਰ ਸੰਸਥਾ, ਰੋਬਿਨ ਹੁੱਡ ਅਤੇ ਹੋਰ ਸੰਸਥਾਵਾਂ ਦੇ ਸਹਿਯੋਗ ਨਾਲ ਚਾਲੂ ਕੀਤੀ ਗਈ। ਉਨਾਂ ਦੱਸਿਆ ਕਿ ਰੁੱਖ ਲਗਾਓ ਮੁਹਿੰਮ ਤਹਿਤ ਅੱਜ ਪਹਿਲੇ ਦਿਨ 500 ਬੂਟੇ ਲਗਾਏ ਗਏ।
ਵਿਧਾਇਕ ਸ. ਘੁਬਾਇਆ ਨੇ ਦੱਸਿਆ ਕਿ ਰੁੱਖ ਲਗਾਉਣ ਦੀ ਮੁਹਿੰਮ ਲਗਾਤਾਰਤਾ ਵਿਚ ਜਾਰੀ ਰਹੇਗੀ। ਉਨਾਂ ਕਿਹਾ ਕਿ ਹਰੇਕ ਵਾਰਡ ਵਾਇਜ ਗਲੀਆਂ, ਸੜਕਾਂ ਅਤੇ ਪਾਰਕਾਂ ’ਚ ਗਰੀਨਰੀ ਨੂੰ ਵਧਾਉਣ ਲਈ ਬੂਟੇ ਲਗਾਏ ਜਾਣਗੇ ਤਾਂ ਜੋ ਅਸੀਂ ਆਪਣੇ ਵਾਤਾਵਰਣ ਨੂੰ ਸਾਫ ਸੁਥਰਾ ਅਤੇ ਸ਼ੁੱਧ ਰੱਖ ਸਕਿਏ। ਉਨਾਂ ਨੇ ਵਿਸ਼ਵਾਸ਼ ਦਿਵਾਇਆ ਕਿ ਰੁੱਖ ਲਗਾਓ ਮੁਹਿੰਮ ਨੂੂੰ ਜੰਗੀ ਪੱਧਰ ’ਤੇ ਨੇਪਰੇ ਚੜਾਇਆ ਜਾਵੇਗਾ। ਉਨਾਂ ਕਿਹਾ ਕਿ ਰੁੱਖ ਲਗਾਉਣ ਨਾਲ ਸਾਡਾ ਕੰਮ ਪੂਰਾ ਨਹੀਂ ਹੁੰਦਾ ਸਗੋਂ ਇਸ ਦਾ ਪਾਲਣ ਪੋਸ਼ਣ ਤੇ ਇਸਦੀ ਸਾਂਭ-ਸੰਭਾਲ ਵੀ ਬਹੁਤ ਜ਼ਰੂਰੀ ਹੈ। ਉਨਾਂ ਕਿਹਾ ਕਿ ਜਿੰਦਗੀ ਨੂੰ ਜਿਆਦਾ ਜਿਉਣ ਲਈ ਆਪਣਾ ਆਲਾ-ਦੁਆਲਾ ਸਾਫ-ਸੁਥਰਾ ਤੇ ਗੰਦਗੀ ਮੁਕਤ ਹੋਣਾ ਚਾਹੀਦਾ ਹੈ।
ਵਿਧਾਇਕ ਫਾਜ਼ਿਲਕਾ ਨੇ ਕਿਹਾ ਕਿ ਸਾਨੂੰ ਸਭ ਨੂੰ ਘੱਟੋ-ਘੱਟ ਇਕ ਪੌਦਾ ਜ਼ਰੂਰ ਲਗਾਉਣਾ ਚਾਹੀਦਾ ਹੈ ਤੇ ਇਸਦੀ ਸਾਂਭ-ਸੰਭਾਲ ਵੀ ਕਰਨੀ ਚਾਹੀਦੀ ਹੈ। ਉਨਾਂ ਲੋਕਾਂ ਨੂੰ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਤੰਦਰੁਸਤ ਪੰਜਾਬ ਮਿਸ਼ਨ ਚਲਾਇਆ ਗਿਆ ਸੀ ਜਿਸ ਤਹਿਤ ਵੱਖ-ਵੱਖ ਵਿਭਾਗਾਂ ਵੱਲੋਂ ਗਤੀਵਿਧੀਆਂ ਉਲੀਕੀਆਂ ਗਈਆਂ ਸਨ। ਉਨਾਂ ਦੱਸਿਆ ਕਿ ਵਿਭਾਗਾਂ ਦੀਆਂ ਸਕੀਮਾਂ ਰਾਹੀਂ ਸੂਬੇ ਨੂੰ ਤੰਦਰੁਸਤ ਰੱਖਣ ਲਈ ਰੁੱਖ ਲਗਾਉਣ ਦੀ ਮੁਹਿੰਮ ਕਾਰਗਰ ਸਾਬਿਤ ਹੋਵੇਗੀ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਰ ਇਕ ਵਿਅਕਤੀ ਵੱਲੋਂ ਇਕ-ਇਕ ਪੌਦਾ ਲਗਾਇਆ ਜਾਵੇ ਅਤੇ ਇਸ ਦੀ ਸਾਂਭ-ਸੰਭਾਲ ਵੀ ਕੀਤੀ ਜਾਵੇ।
ਇਸ ਮੌਕੇ ਪ੍ਰੇਮ ਕੁਮਾਰ ਕੁਲਰੀਆਂ ਚੇਅਰਮੈਨ ਮਾਰਕੀਟ ਕਮੇਟੀ ਫਾਜ਼ਿਲਕਾ, ਬਿੱਟੁ ਬਾਡੀ ਵਾਲਾ ਵਾਇਸ ਚੇਅਰਮੈਨ ਮਾਰਕੀਟ ਕਮੇਟੀ ਫਾਜ਼ਿਲਕਾ, ਸੁੱਖਾ ਵਾਇਸ ਚੇਅਰਮੈਨ ਬਲਾਕ ਸੰਮਤੀ ਫਾਜ਼ਿਲਕਾ, ਰੌਸ਼ਨ ਲਾਲ ਖੁੰਗਰ ਸਾਬਕਾ ਜ਼ਿਲਾ ਪ੍ਰਧਾਨ, ਅਸ਼ਵਨੀ ਕੁਮਾਰ ਸੇਠੀ ਚੇਅਰਮੈਨ ਇੰਪਰੂਵਮੈਂਟ ਟਰੱਸਟ, ਸੁਰਿੰਦਰ ਕੁਮਾਰ ਕਾਲੜਾ ਬਲਾਕ ਪ੍ਰਧਾਨ, ਪਰਮਜੀਤ ਸਿੰਘ ਪੰਮੀ ਸੀਨੀਅਰ ਨੇਤਾ ਕਾਂਗਰਸ ਪਾਰਟੀ, ਅਸ਼ੋਕ ਸੋਨੀ, ਐਡਵੋਕੇਟ ਰਾਤੇਸ਼ ਗਗਨੇਜਾ ਪ੍ਰਧਾਨ ਬਾਰ ਐਸੋਸੀਏਸ਼ਨ ਫਾਜ਼ਿਲਕਾ, ਐਡਵੋਕੇਟ ਸੁਰਿੰਦਰ ਕੁਮਾਰ ਸਚਦੇਵਾ, ਦਵਿੰਦਰ ਕੁਮਾਰ ਸਚਦੇਵਾ, ਸਨਮ ਮੁੰਜਾਲ ਆਗੂ ਯੂਥ, ਚੇਤਨ ਗਰੋਵਰ, ਮੋਹਨ ਲਾਲ ਦਹੂਜਾ, ਅਨੀਸ਼ ਕੁਮਾਰ, ਮਹਾਵੀਰ ਐਮ ਸੀ, ਸੁਰਜੀਤ ਸਿੰਘ ਐਮ ਸੀ, ਬਾਬੂ ਰਾਮ ਐਮ ਸੀ, ਰੋਮੀ ਸਿੰਘ, ਅਮਨ ਬਾਵੇਜਾ, ਅਨੂਪ ਨਾਗਪਾਲ, ਲਵਲੀ ਬਾਲਮੀਕੀ, ਸ਼ਿੰਦਾ ਪ੍ਰਧਾਨ, ਵਿਸ਼ਾਲ ਬਜਾਜ, ਮਨੂ ਬਜਾਜ, ਗੁਲਸ਼ਨ ਕੁਮਾਰ ਕਾਲੜਾ ਸਾਬਕਾ ਐਮ ਸੀ, ਸ਼ਾਮ ਲਾਲ ਗਾਂਧੀ, ਨੀਲਾ ਮਦਾਨ, ਮਾਸਟਰ ਜੋਗਿੰਦਰ ਸਿੰਘ ਘੁਬਾਇਆ, ਸ਼ਿੰਦਾ ਲਾਧੂਕਾ, ਰਾਜ ਸਿੰਘ ਪੀ ਏ, ਬਲਕਾਰ ਸਿੰਘ ਸਿੱਧੂ ਸਲਾਹਕਾਰ ਸੋਸ਼ਲ ਮੀਡੀਆ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।