• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਫ਼ੇਜ਼ 3ਬੀ1 ਦਾ ਮੁੱਢਲਾ ਸਿਹਤ ਕੇਂਦਰ ਅਪਗ੍ਰੇਡ ਕਰ ਕੇ ਕਮਿਊਨਿਟੀ ਹੈਲਥ ਸੈਂਟਰ ਬਣਾਉਣ ਨੂੰ ਹਰੀ ਝੰਡੀ: ਬਲਬੀਰ ਸਿੱਧੂ

Asli Punjabi by Asli Punjabi
July 20, 2020
in Top Stories
0
ਫ਼ੇਜ਼ 3ਬੀ1 ਦਾ ਮੁੱਢਲਾ ਸਿਹਤ ਕੇਂਦਰ ਅਪਗ੍ਰੇਡ ਕਰ ਕੇ ਕਮਿਊਨਿਟੀ ਹੈਲਥ ਸੈਂਟਰ ਬਣਾਉਣ ਨੂੰ ਹਰੀ ਝੰਡੀ: ਬਲਬੀਰ ਸਿੱਧੂ
589
SHARES
3.3k
VIEWS
Share on FacebookShare on TwitterShare on Whatsapp

ਐਸ.ਏ.ਐਸ. ਨਗਰ, 20 ਜੁਲਾਈ 2020: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿਹਤ ਸੇਵਾਵਾਂ ਵਿੱਚ ਵਿਆਪਕ ਸੁਧਾਰ ਲਿਆਉਣ ਦੇ ਅਹਿਦ ਨਾਲ ਜਿੱਥੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਵੱਡੇ ਪੱਧਰ ਉਤੇ ਮੁਲਾਜ਼ਮਾਂ ਦੀ ਭਰਤੀ ਕਰ ਰਹੀ ਹੈ, ਉਥੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਈ ਵੀ ਇਨਕਲਾਬੀ ਕਦਮ ਚੁੱਕੇ ਜਾ ਰਹੇ ਹਨ। ਇਸੇ ਵਚਨਬੱਧਤਾ ਤਹਿਤ ਮੁਹਾਲੀ ਦੇ ਫ਼ੇਜ਼-3ਬੀ1 ਦੇ ਮੁੱਢਲੇ ਸਿਹਤ ਕੇਂਦਰ ਨੂੰ ਅਪਗ੍ਰੇਡ ਕਰ ਕੇ ਕਮਿਊਨਿਟੀ ਹੈਲਥ ਸੈਂਟਰ ਬਣਾਉਣ ਨੂੰ ਹਰੀ ਝੰਡੀ ਦਿੱਤੀ ਗਈ ਹੈ।

ਇਹ ਖੁਲਾਸਾ ਕਰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਮੁੱਢਲਾ ਸਿਹਤ ਕੇਂਦਰ (ਪੀ.ਐਚ.ਸੀ.) 3ਬੀ1 ਨੂੰ ਅਪਗ੍ਰੇਡ ਕਰ ਕੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.) ਬਣਾਉਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ ਤਾਂ ਕਿ ਲੋਕਾਂ ਨੂੰ ਮਿਆਰੀ ਸਹੂਲਤਾਂ ਮਿਲ ਸਕਣ ਅਤੇ ਫ਼ੇਜ਼ 6 ਦੇ ਸਿਵਲ ਹਸਪਤਾਲ ਉਤੇ ਵਧ ਰਹੇ ਬੋਝ ਨੂੰ ਕੁੱਝ ਘੱਟ ਕੀਤਾ ਜਾ ਸਕੇ। ਉਨਾਂ ਕਿਹਾ ਕਿ ਫ਼ੇਜ਼ 6 ਦਾ ਸਿਵਲ ਹਸਪਤਾਲ ਅਤੇ ਨਿਰਮਾਣ ਅਧੀਨ ਮੈਡੀਕਲ ਕਾਲਜ ਸ਼ਹਿਰ ਦੇ ਇਕ ਪਾਸੇ ਪੈਂਦਾ ਸੀ, ਜਿਸ ਕਾਰਨ ਬਜ਼ੁਰਗਾਂ ਨੂੰ ਆਉਣ-ਜਾਣ ਵਿੱਚ ਦਿੱਕਤ ਆਉਂਦੀ ਸੀ, ਜਦੋਂ ਕਿ ਫ਼ੇਜ਼ 3ਬੀ1 ਸ਼ਹਿਰ ਦਾ ਕੇਂਦਰ ਬਿੰਦੂ ਹੈ, ਜਿੱਥੇ ਹਰੇਕ ਦਾ ਪਹੁੰਚਣਾ ਸਿਵਲ ਹਸਪਤਾਲ ਦੇ ਮੁਕਾਬਲੇ ਜ਼ਿਆਦਾ ਆਸਾਨ ਹੈ। ਉਨਾਂ ਦੱਸਿਆ ਕਿ ਇਸ ਪੀ.ਐਚ.ਸੀ. ਨੂੰ ਸੀ.ਐਚ.ਸੀ. ਕਰਨ ਸਬੰਧੀ ਮਨਜ਼ੂਰੀ ਪੱਤਰ ਜਾਰੀ ਕਰ ਕੇ ਸਿਵਲ ਸਰਜਨ ਮੁਹਾਲੀ ਨੂੰ ਹਦਾਇਤ ਕੀਤੀ ਗਈ ਹੈ ਕਿ ਇਸ ਵਿੱਚ ਸਟਾਫ਼ ਦੀ ਘਾਟ ਨਹੀਂ ਆਉਣੀ ਚਾਹੀਦੀ ਅਤੇ ਜਿਹੜੀਆਂ ਆਸਾਮੀਆਂ ਦੀ ਰਚਨਾ ਕਰਵਾਉਣੀ ਹੈ, ਉਸ ਦੀ ਤਜਵੀਜ਼ ਦੋ ਦਿਨਾਂ ਵਿੱਚ ਬਣਾ ਕੇ ਭੇਜੀ ਜਾਵੇ, ਜਿਸ ਮਗਰੋਂ ਆਸਾਮੀਆਂ ਪ੍ਰਵਾਨ ਕਰ ਲਈਆਂ ਜਾਣਗੀਆਂ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਸਿਹਤ ਮੰਤਰੀ ਨੇ ਦੱਸਿਆ ਕਿ ਇਸ ਸੀ.ਐਚ.ਸੀ. ਦਾ ਕਵਰਡ ਏਰੀਆ 40 ਹਜ਼ਾਰ ਵਰਗ ਫੁੱਟ ਹੋਵੇਗਾ, ਜਿਸ ਉਤੇ 10 ਕਰੋੜ ਰੁਪਏ ਦੀ ਲਾਗਤ ਆਵੇਗੀ। ਉਨਾਂ ਦੱਸਿਆ ਕਿ ਇਸ ਕੰਮ ਵਿੱਚ ਫੌਰੀ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ ਗਈ ਹੈ ਤਾਂ ਕਿ ਕੋਵਿਡ-19 ਤੋਂ ਲੋਕਾਂ ਨੂੰ ਬਚਾਉਣ ਲਈ ਕੰਮ ਕੀਤਾ ਜਾਵੇ। ਸਿਹਤ ਤੇ ਸਿੱਖਿਆ ਨੂੰ ਸਰਕਾਰ ਦੇ ਤਰਜੀਹੀ ਖੇਤਰ ਦੱਸਦਿਆਂ ਉਨਾਂ ਕਿਹਾ ਕਿ ਇਸ ਮਹਾਂਮਾਰੀ ਦੇ ਸਮੇਂ ਦੌਰਾਨ ਸਰਕਾਰ ਦਾ ਪੂਰਾ ਧਿਆਨ ਲੋਕਾਂ ਦੀ ਸਿਹਤ ਸੰਭਾਲ ਤੇ ਸਿਹਤ ਸੰਭਾਲ ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਵਧਾਉਣ ਉਤੇ ਲੱਗਿਆ ਹੋਇਆ ਹੈ।

ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਕੈਬਨਿਟ ਨੇ ਵਿਭਾਗ ਵਿਚਲੀਆਂ ਤਕਰੀਬਨ 4000 ਹਜ਼ਾਰ ਆਸਾਮੀਆਂ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਵਿੱਚ ਤਕਰੀਬਨ 250 ਆਸਾਮੀਆਂ ਭਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਇਸ ਵਿੱਚ ਡਾਕਟਰਾਂ, ਲੈਬ ਟੈਕਨੀਸ਼ਅਨਾਂ ਸਮੇਤ ਹੋਰ ਟੈਕਨੀਕਲ ਆਸਾਮੀਆਂ ਹਨ, ਜਿਨਾਂ ਦੀ ਭਰਤੀ ਨਾਲ ਸਿਹਤ ਸੰਭਾਲ ਢਾਂਚਾ ਹੋਰ ਮਜ਼ਬੂਤ ਹੋਵੇਗਾ।

ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸਾਬਕਾ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਪ੍ਰਧਾਨ ਬਲਾਕ ਕਾਂਗਰਸ ਕਮੇਟੀ ਸ਼ਹਿਰੀ ਜਸਪ੍ਰੀਤ ਸਿੰਘ ਗਿੱਲ, ਸਾਬਕਾ ਕੌਂਸਲਰ ਕੁਲਜੀਤ ਸਿੰਘ ਬੇਦੀ, ਅਮਰੀਕ ਸਿੰਘ ਸੋਮਲ, ਨਰਾਇਣ ਸਿੰਘ ਸਿੱਧੂ, ਤਰਨਜੀਤ ਕੌਰ ਗਿੱਲ ਸਾਰੇ ਸਾਬਕਾ ਕੌਂਸਲਰ, ਸੁਰਿੰਦਰ ਸਿੰਘ ਰਾਜਪੂਤ, ਨਛੱਤਰ ਸਿੰਘ, ਜਸਵੀਰ ਸਿੰਘ ਮਣਕੂ ਅਤੇ ਰਾਜਾ ਰਾਣੀ, ਸਾਰੇ ਸਾਬਕਾ ਕੌਂਸਲਰ, ਐਡਵੋਕੇਟ ਨਰਪਿੰਦਰ ਸਿੰਘ ਰੰਗੀ, ਗੁਰਸਾਹਿਬ ਸਿੰਘ, ਜੀ.ਐਸ. ਰਿਆੜ, ਮਾਸਟਰ ਰਾਮ ਸਰੂਪ ਜੋਸ਼ੀ ਅਤੇ ਅਮਿਤ ਮਰਵਾਹਾ ਵੀ ਹਾਜ਼ਰ ਸਨ।

Previous Post

ਕਿਸਾਨਾਂ ਵੱਲੋਂ ਡੀਸੀ ਦਫਤਰ ਸਾਹਮਣੇ ਕੀਤਾ ਟਰੈਕਟਰ ਮਾਰਚ

Next Post

ਇਟਲੀ ਦੇ ਪੰਜਾਬੀਆਂ ਨੇ ਹਰਸਿਮਰਤ ਕੌਰ ਬਾਦਲ ਦਾ ਕੀਤਾ ਧੰਨਵਾਦ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਇਟਲੀ ਦੇ ਪੰਜਾਬੀਆਂ ਨੇ ਹਰਸਿਮਰਤ ਕੌਰ ਬਾਦਲ ਦਾ ਕੀਤਾ ਧੰਨਵਾਦ

ਇਟਲੀ ਦੇ ਪੰਜਾਬੀਆਂ ਨੇ ਹਰਸਿਮਰਤ ਕੌਰ ਬਾਦਲ ਦਾ ਕੀਤਾ ਧੰਨਵਾਦ

Recommended

112 ਪਿੰਡਾਂ ਦੇ ਸਵਾ ਲੱਖ ਤੋਂ ਜ਼ਿਆਦਾ ਲੋਕਾਂ ਨੂੰ ਮਿਲੇਗੀ ਸ਼ੁੱਧ ਪੀਣ ਵਾਲੇ ਪਾਣੀ ਦੀ ਸਪਲਾਈ : ਜਿੰਪਾ ਜਲਦੀ ਹੀ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਦੇ ਪੱਬਰਾ ਜਲ ਸਪਲਾਈ ਪ੍ਰੋਜੈਕਟ ਨੂੰ ਕਰਨਗੇ ਲੋਕ ਅਰਪਿਤ

112 ਪਿੰਡਾਂ ਦੇ ਸਵਾ ਲੱਖ ਤੋਂ ਜ਼ਿਆਦਾ ਲੋਕਾਂ ਨੂੰ ਮਿਲੇਗੀ ਸ਼ੁੱਧ ਪੀਣ ਵਾਲੇ ਪਾਣੀ ਦੀ ਸਪਲਾਈ : ਜਿੰਪਾ ਜਲਦੀ ਹੀ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਦੇ ਪੱਬਰਾ ਜਲ ਸਪਲਾਈ ਪ੍ਰੋਜੈਕਟ ਨੂੰ ਕਰਨਗੇ ਲੋਕ ਅਰਪਿਤ

August 12, 2023
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪਿੰਡ ਦਾਨਗੜ੍ਹ ਮਾਮਲੇ ਵਿੱਚ ਐਸ.ਐਸ.ਪੀ. ਬਰਨਾਲਾ ਤੋਂ ਰਿਪੋਰਟ ਤਲਬ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪਿੰਡ ਦਾਨਗੜ੍ਹ ਮਾਮਲੇ ਵਿੱਚ ਐਸ.ਐਸ.ਪੀ. ਬਰਨਾਲਾ ਤੋਂ ਰਿਪੋਰਟ ਤਲਬ

October 30, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In