• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਇਟਲੀ ਦੇ ਪੰਜਾਬੀਆਂ ਨੇ ਹਰਸਿਮਰਤ ਕੌਰ ਬਾਦਲ ਦਾ ਕੀਤਾ ਧੰਨਵਾਦ

Asli Punjabi by Asli Punjabi
July 20, 2020
in Top Stories
0
ਇਟਲੀ ਦੇ ਪੰਜਾਬੀਆਂ ਨੇ ਹਰਸਿਮਰਤ ਕੌਰ ਬਾਦਲ ਦਾ ਕੀਤਾ ਧੰਨਵਾਦ
589
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ, 20 ਜੁਲਾਈ 2020: ਇਟਲੀ ਵਿਚ ਰਹਿੰਦੇ ਹਜ਼ਾਰਾਂ ਪੰਜਾਬੀਆਂ ਨੂੰ ਹੁਣ ਇਟਲੀ ਸਰਕਾਰ ਵੱਲੋਂ ਐਲਾਨੀ ਮੁਆਫੀ ਸਕੀਮ ਤਹਿਤ ਨਾਗਰਿਕਤਾ ਮਿਲਣ ਦੀ ਪ੍ਰਕਿਰਿਆ ਸਿਰੇ ਲੱਗਣ ਲੱਗੀ ਹੈ ਤੇ ਉਹਨਾਂ ਨੇ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕੀਤਾ ਹੈ ਜਿਹਨਾਂ ਵੱਲੋਂ ਭਾਰਤ ਸਰਕਾਰ ਕੋਲ ਇਹ ਮਾਮਲਾ ਉਠਾਉਣ ਤੇ ਉਹਨਾਂ ਦੇ ਜ਼ਰੂਰੀ ਕਾਗਜ਼ ਉਹਨਾਂ ਨੂੰ ਮਿਲਣੇ ਯਕੀਨੀ ਬਣਾਉਣ ਸਦਕਾ ਹੁਣ ਉਹ ਇਟਲੀ ਵਿਚ ਰੈਗੂਲਰ ਹੋ ਜਾਣਗੇ।

ਇਹਨਾਂ ਨੌਜਵਾਨਾਂ, ਜਿਹਨਾਂ ਨੇ ਅੱਜ ਵੈਰੋਨਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਐਨ ਆਰ ਆਈ ਵਿੰਗ ਵੱਲੋਂ ਰੱਖੇ ਸਮਾਗਮ ਵਿਚ ਆਪਣੇ ਪ੍ਰਤੀਨਿਧਾਂ ਰਾਹੀਂ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕੀਤਾ, ਨੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨਾਲ ਵੀਡੀਓ ਕਾਨਫਰੰਸ ਕੀਤੀ ਤੇ ਉਹਨਾਂ ਦਾ ਵੀ ਧੰਨਵਾਦ ਕੀਤਾ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਅਕਾਲੀ ਦਲ ਦੇ ਐਨ ਆਰ ਆਈ ਵਿੰਗ ਦੇ ਪ੍ਰਧਾਨ ਜਗਵੰਤ ਸਿੰਘ ਨੇ ਵੀਡੀਓ ਕਾਨਫਰੰਸ ਵਿਚ ਸ਼ਮੂਲੀਅਤ ਕਰਦਿਆਂ ਕਿਹਾ ਕਿ ਭਾਵੇਂ ਇਟਲੀ ਸਰਕਾਰ ਨੇ 13 ਸਾਲਾਂ ਮਗਰੋਂ ਆਮ ਮੁਆਫੀ ਦਾ ਐਲਾਨ ਕੀਤਾ ਸੀ ਪਰ ਇਟਲੀ ਵਿਚ ਰਹਿੰਦੇ ਬਹੁਤੇ ਪੰਜਾਬੀ ਇਸਦਾ ਲਾਭ ਨਹੀਂ ਲੈ ਸਕਦੇ ਸਨ ਕਿਉਂਕਿ ਉਹਨਾਂ ਕੋਲ ਲੋੜੀਂਦਾ ਭਾਰਤੀ ਪਾਸਪੋਰਟ ਨਹੀਂ ਸੀ। ਉਹਨਾਂ ਕਿਹਾ ਕਿ ਬਹੁਤੇ ਨੌਜਵਾਨਾਂ ਦੇ ਪਾਸਪੋਰਟ ਜਾਂ ਤਾਂ ਗੁਆਚ ਗਏ ਸਨ ਜਾਂ ਫਿਰ ਟਰੈਵਲ ਏਜੰਟਾਂ ਨੇ ਤਬਾਹ ਕਰ ਦਿੱਤੇ ਸਨ ਕਿਉਂਕਿ ਉਹ ਗੈਰ ਕਾਨੂੰਨੀ ਤੌਰ ‘ਤੇ ਇਟਲੀ ਵਿਚ ਦਾਖਲ ਹੋਏ ਸਨ। ਉਹਨਾਂ ਦੱਸਿਆ ਕਿ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਇਸ ਮਸਲੇ ਨੂੰ ਹੱਲ ਕਰਨ ਵਾਸਤੇ ਇਹ ਮਾਮਲਾ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਕੋਲ ਚੁੱਕਿਆ। ਸ੍ਰੀ ਜਗਵੰਤ ਸਿੰਘ ਤੇ ਪਾਰਟੀ ਦੇ ਐਨ ਆਰ ਆਈ ਵਿੰਗ ਦੇ ਜਨਰਲ ਸਕੱਤਰ ਜਗਜੀਤ ਸਿੰਘ ਨੇ ਕਿਹਾ ਕਿ ਸ੍ਰੀਮਤੀ ਬਾਦਲ ਦੇ ਯਤਨਾਂ ਮਗਰੋਂ ਇਟਲੀ ਵਿਚ ਭਾਰਤੀ ਸਫਾਰਤਖਾਨੇ ਵਿਚਲੇ ਸਹਾਇਤਾ ਡੈਸਕ ਨੇ ਅਕਾਲੀ ਦਲ ਦੇ ਵਾਲੰਟੀਅਰਾਂ ਦੇ ਨਾਲ ਮਿਲ ਕੇ ਪੰਜਾਬੀਆਂ ਨੂੰ ਲੋੜੀਂਦੇ ਦਸਤਾਵੇਜ਼ ਉਪਲਬਧ ਕਰਵਾਏ ਤਾਂ ਕਿ ਉਹ ਰੈਗੂਲਰ ਕੀਤੇ ਜਾ ਸਕਣ। ਇਹਨਾਂ ਆਗੂਆਂ ਤੇ ਨੌਜਵਾਨਾਂ ਨੇ ਕਿਹਾ ਕਿ ਅਸੀਂ ਇਸ ਦਖਲ ਲਈ ਸ੍ਰੀਮਤੀ ਬਾਦਲ ਦਾ ਧੰਨਵਾਦ ਕਰਦੇ ਹਾਂ।

ਯੂਥ ਅਕਾਲੀ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨਾਲ ਗੱਲਬਾਤ ਕਰਦਿਆਂ ਇਹਨਾਂ ਨੌਜਵਾਨਾਂ ਨੇ ਕਿਹਾ ਕਿ ਪਿਛਲੀ ਅਕਾਲੀ ਦਲ ਤੇ ਭਾਜਪਾ ਸਰਕਾਰ ਵਿਕਾਸ ਲਈ ਜਾਣੀ ਜਾਂਦੀ ਸੀ ਪਰ ਮੰਦੇਭਾਗਾਂ ਨੂੰ ਕਾਂਗਰਸ ਦੇ ਰਾਜਕਾਲ ਵਿਚ ਇਹ ਵਿਕਾਸ ਕਾਰਜ ਠੱਪ ਹੋ ਕੇ ਰਹਿ ਗਏ ਹਨ। ਉਹਨਾਂ ਕਿਹਾ ਕਿ ਨੌਜਵਾਨ ਵਰਗ ਸਭ ਤੋਂ ਵੱਧ ਪ੍ਰਭਾਵਤ ਹੋਇਆ ਹੈ ਕਿਉਂਕਿ ਉਹ ਮਹਿਸੂਸ ਕਰਦੇ ਹਨ ਕਿ ਮੌਜੂਦਾ ਕਾਂਗਰਸ ਸਰਕਾਰ ਦੇ ਰਾਜਕਾਲ ਵਿਚ ਉਹਨਾਂ ਦਾ ਪੰਜਾਬ ਵਿਚ ਕੋਈ ਭਵਿੱਖ ਨਹੀਂ ਹੈ।

ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਇਸ ਕਰ ਕੇ ਵੀ ਸੰਤਾਪ ਭੁਗਤ ਰਿਹਾ ਹੈ ਕਿਉਂਕਿ ਅਕਾਲੀ ਦਲ ਨੂੰ ਛੱਡ ਕੇ ਹੋਰ ਵਿਰੋਧੀ ਧਿਰਾਂ ਕਾਂਗਰਸ ਪਾਰਟੀ ਦੇ ਮੂਹਰਲੇ ਸੰਗਠਨ ਬਣ ਗਏ ਹਨ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਆਮ ਆਦਮੀ ਪਾਰਟੀ ਤੇ ਨਵੇਂ ਬਣੇ ਢੀਂਡਸਾ ਦਲ ਦੀ ਵਰਤੋਂ ਆਪਣੀਆਂ ਅਸਫਲਤਾਵਾਂ ‘ਤੇ ਪਰਦਾ ਪਾਉਣ ਲਈ ਕਰਨੀ ਸ਼ੁਰੂ ਕਰ ਦਿੱਤੀ ਹੈ।

ਸ੍ਰੀ ਰੋਮਾਣਾ ਨੇ ਇਹ ਵੀ ਦੱਸਿਆ ਕਿ ਕਿਵੇਂ ਕਾਂਗਰਸ ਪਾਰਟੀ ਨੇ 2017 ਵਿਚ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਖਿਲਵਾੜ ਕਰਨ ਤੋਂ ਬਾਅਦ ਹੁਣ ਮੁੜਕੇ ਇਹ ਕੰਮ ਸ਼ੁਰੂ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਦਾ ਬੇਅਦਬੀ ਕੇਸਾਂ ਵਿਚ ਇਨਸਾਫ ਦੇਣ ਦਾ ਕੋਈ ਇਰਾਦਾ ਨਹੀਂ ਹੈ ਤੇ ਉਹ ਇਸ ਸੰਵੇਦਨਸ਼ੀਲ ਮੁੱਦੇ ‘ਤੇ ਰਾਜਨੀਤੀ ਕਰ ਕੇ ਲੋਕਾਂ ਦੀਆਂ ਭਾਵਨਾਵਾਂ ਭੜਕਾਉਣ ਦਾ ਯਤਨ ਕਰ ਰਹੀ ਹੈ। ਉਹਨਾਂ ਨੇ ਲੋਕਾਂ ਨੂੰ ਚੇਤੇ ਕਰਵਾਇਆ ਕਿ ਪਾਰਟੀ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਪਹਿਲਾਂ ਹੀ ਅਰਦਾਸ ਕੀਤੀ ਹੈ ਕਿ ਜਿਸਨੇ ਬੇਅਦਬੀ ਕੀਤੀ, ਕਰਵਾਈ ਜਾਂ ਇਸਦੀ ਵਰਤੋਂ ਸਿਆਸਤ ਵਾਸਤੇ ਕੀਤੀ, ਉਸਦਾ ਕੱਖ ਨਾ ਰਹੇ। ਉੁਹਨਾਂ ਇਹ ਵੀ ਦੱਸਿਆ ਕਿ ਕਿਵੇਂ ਹਾਲ ਹੀ ਵਿਚ ਕਾਂਗਰਸ ਦੇ ਇਕ ਮੰਤਰੀ ਤੇ ਵਿਧਾਇਕ ਦੀ ਭੂਮਿਕਾ ਬਹਿਬਲ ਕਲਾਂ ਪੁਲਿਸ ਫਾਇਰਿੰਗ ਕੇਸ ਦੇ ਮੁੱਖ ਗਵਾਹ ਦੀ ਮੌਤ ਦੇ ਮਾਮਲੇ ਵਿਚ ਸਾਹਮਣੇ ਆਈ ਹੈ।

ਅਕਾਲੀ ਦਲ ਤੇ ਭਾਜਪਾ ਸਰਕਾਰ ਵੇਲੇ ਕੀਤੇ ਵਿਕਾਸ ਦੀ ਗੱਲ ਕਰਦਿਆਂ ਸ੍ਰੀ ਰੋਮਾਣਾ ਨੇ ਕਿਹਾ ਕਿ ਪੰਜਾਬ ਨੂੰ ਬਿਜਲੀ ਸਰਪਲੱਸ ਬਣਾਉਣ ਤੋਂ ਇਲਾਵਾ 46 ਹਜ਼ਾਰ ਕਰੋੜ ਰੁਪਏ ਦੇ ਸੜਕ ਪ੍ਰਾਜੈਕਟ ਲਿਆਂਦੇ ਗਏ ਤੇ ਨਵੇਂ ਹਵਾਈ ਅੱਡੇ ਤੇ ਵਿਸ਼ਵ ਪੱਧਰ ਦੀਆਂ ਸੰਸਥਾਵਾਂ ਸਥਾਪਿਤ ਕੀਤੀਆਂ ਗਈਆਂ ਤੇ ਸਰਕਾਰ ਨੇ ਐਨ ਆਰ ਆਈਜ਼ ਦੀ ਭਲਾਈ ਵਾਸਤੇ ਅਹਿਮ ਫੈਸਲੇ ਲਏ। ਉਹਨਾਂ ਕਿਹਾ ਕਿ ਇਹਨਾਂ ਫੈਸਲਿਆਂ ਵਿਚ ਐਨ ਆਰ ਆਈ ਪੁਲਿਸ ਥਾਣਿਆਂ ਦੀ ਸਥਾਪਨਾ, ਐਨ ਆਰ ਆਈ ਵੈਕੇਸ਼ਨ ਆਫ ਪ੍ਰਾਪਰਟੀ ਐਕਟ ਤੇ ਕਾਲੀ ਸੂਚੀ ਨੂੰ ਖਤਮ ਕਰਨ ਲਈ ਕੰਮ ਕਰਨਾ ਸ਼ਾਮਲ ਹਨ। ਉਹਨਾਂ ਕਿਹਾ ਕਿ ਹੁਣ ਵੀ ਅਕਾਲੀ ਦਲ ਐਨ ਆਰ ਆਈਜ਼ ਦੀ ਭਲਾਈ ਵਾਸਤੇ ਕੰਮ ਕਰ ਰਿਹਾ ਹੈ। ਉਹਨਾਂ ਇਹ ਵੀ ਦੱਸਿਆ ਕਿ ਪਾਰਟੀ ਨੇ ਮਲੇਸ਼ੀਆ ਤੋਂ ਪੰਜਾਬੀ ਨੌਜਵਾਨਾਂ ਨੂੰ ਵਾਪਸ ਲਿਆਉਣ ਵਿਚ ਅਹਿਮ ਭੂਮਿਕਾ ਅਦਾ ਕੀਤੀ ਹੈ।

Previous Post

ਫ਼ੇਜ਼ 3ਬੀ1 ਦਾ ਮੁੱਢਲਾ ਸਿਹਤ ਕੇਂਦਰ ਅਪਗ੍ਰੇਡ ਕਰ ਕੇ ਕਮਿਊਨਿਟੀ ਹੈਲਥ ਸੈਂਟਰ ਬਣਾਉਣ ਨੂੰ ਹਰੀ ਝੰਡੀ: ਬਲਬੀਰ ਸਿੱਧੂ

Next Post

ਨਿਊਜ਼ੀਲੈਂਡ ਦੇ ਵਿਚ ਚਾਰ ਹੋਰ ਰਾਜਨੀਤਿਕ ਪਾਰਟੀਆਂ ਚੋਣਾਂ ਦੇ ਪਿੜ ‘ਚ ਨਿਤਰਨ ਨੂੰ ਤਿਆਰ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਨਿਊਜ਼ੀਲੈਂਡ ਦੇ ਵਿਚ ਚਾਰ ਹੋਰ ਰਾਜਨੀਤਿਕ ਪਾਰਟੀਆਂ ਚੋਣਾਂ ਦੇ ਪਿੜ ‘ਚ ਨਿਤਰਨ ਨੂੰ ਤਿਆਰ

ਨਿਊਜ਼ੀਲੈਂਡ ਦੇ ਵਿਚ ਚਾਰ ਹੋਰ ਰਾਜਨੀਤਿਕ ਪਾਰਟੀਆਂ ਚੋਣਾਂ ਦੇ ਪਿੜ 'ਚ ਨਿਤਰਨ ਨੂੰ ਤਿਆਰ

Recommended

MP ਅੰਮ੍ਰਿਤਪਾਲ ਅੱਜ ਰਿਹਾਈ ਲਈ ਪਟੀਸ਼ਨ ਦਾਖਲ ਕਰੇਗਾ

MP ਅੰਮ੍ਰਿਤਪਾਲ ਅੱਜ ਰਿਹਾਈ ਲਈ ਪਟੀਸ਼ਨ ਦਾਖਲ ਕਰੇਗਾ

June 11, 2024
ਅਹਿਮਦਨਗਰ ਵਿੱਚ ਬਿੱਲੀ ਨੂੰ ਬਚਾਉਣ ਲਈ ਬਾਇਓ ਗੈਸ ਚੈਂਬਰ ਵਿੱਚ ਉਤਰੇ ਲੋਕ, ਪੰਜ ਦੀ ਮੌਤ

ਅਹਿਮਦਨਗਰ ਵਿੱਚ ਬਿੱਲੀ ਨੂੰ ਬਚਾਉਣ ਲਈ ਬਾਇਓ ਗੈਸ ਚੈਂਬਰ ਵਿੱਚ ਉਤਰੇ ਲੋਕ, ਪੰਜ ਦੀ ਮੌਤ

April 10, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In