ਫਿਰੋਜ਼ਪੁਰ, 21 ਜੁਲਾਈ 2020 – ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਤਲਾਸ਼ੀ ਦੌਰਾਨ ਇਕ ਹਵਾਲਾਤੀ ਕੋਲੋਂ ਇਕ ਮੋਬਾਇਲ ਫੋਨ ਸਮੇਤ ਬੈਟਰੀ ਤੇ ਸਿੰਮ ਕਾਰਡ ਬਰਾਮਦ ਹੋਇਆ ਹੈ। ਇਹ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਦੇ ਏਐੱਸਆਈ ਜੰਗੀਰ ਸਿੰਘ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਸੁਖਵੰਤ ਸਿੰਘ ਵੱਲੋਂ ਇਕ ਪੱਤਰ ਨੰਬਰ 2155 ਰਾਹੀਂ ਦੱਸਿਆ ਕਿ ਉਹ ਬੀਤੀ 20 ਜੁਲਾਈ 2020 ਨੂੰ ਜਦ ਹਵਾਲਾਤੀਆਂ ਦੀ ਤਲਾਸ਼ੀ ਲੈ ਰਹੇ ਸਨ ਤਾਂ ਇਸ ਦੌਰਾਨ ਹਵਾਲਾਤੀ ਸੁਖਚੈਨ ਸਿੰਘ ਪੁੱਤਰ ਰਾਮ ਸਿੰਘ ਵਾਸੀ ਝੁੱਗੇ ਲਾਲ ਸਿੰਘ ਵਾਲਾ ਕੋਲੋਂ ਇਕ ਮੋਬਾਇਲ ਫੋਨ ਮਾਰਕਾ ਸੈਮਸੰਗ ਸਮੇਤ ਬੈਟਰੀ ਤੇ ਸਿੰਮ ਕਾਰਡ ਬਰਾਮਦ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਉਕਤ ਹਵਾਲਾਤੀ ਖਿਲਾਫ 52-ਏ ਪਰੀਸੰਨਜ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।