ਫਿਰੋਜ਼ਪੁਰ, 22 ਜੁਲਾਈ 2020 – ਫਿਰੋਜ਼ਪੁਰ ਭਾਰਤ-ਪਾਕਿ ਬਾਰਡਰ ‘ਤੇ ਬੀਐੱਸਐੱਫ ਦੀ 116 ਬਟਾਲੀਅਨ ਨੇ 1 ਕਿਲੋ 170 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਬੀਐੱਸਐੱਫ ਪੰਜਾਬ ਫਰੰਟੀਅਰ ਦੇ ਪਬਲਿਕ ਰਿਲੇਸ਼ਨ ਅਫਸਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਹੈਰੋਇਨ ਪਾਕਿਸਤਾਨੀ ਤਸਕਰਾਂ ਵੱਲੋਂ ਫਿਰੋਜ਼ਪੁਰ ਸੈਕਟਰ ਵਿਚ ਭੇਜੀ ਗਈ ਸੀ, ਜਿਸ ਨੂੰ ਬੀਐੱਸਐੱਫ ਨੇ ਬਰਾਮਦ ਕਰਦੇ ਹੋਏ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਫਡ਼ੀ ਗਈ ਹੈਰੋਇਨ ਦੀ ਕੀਮਤ ਕੌਮਾਂਤਰੀ ਬਾਜ਼ਾਰ ਵਿਚ ਕੀਮਤ 5 ਕਰੋੜ 85 ਲੱਖ ਰੁਪਏ ਦੱਸੀ ਜਾ ਰਹੀ ਹੈ।