• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਸਰਕਾਰ ਵਲੋਂ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਵਿਚੋਂ ਕੱਢਣ ਲਈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ

Asli Punjabi by Asli Punjabi
July 22, 2020
in Punjab
0
ਪੰਜਾਬ ਸਰਕਾਰ ਵਲੋਂ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਵਿਚੋਂ ਕੱਢਣ ਲਈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ
587
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਚੰਡੀਗੜ੍ਹ, ਜੁਲਾਈ 22, 2020: ਪੰਜਾਬ ਸਰਕਾਰ ਵਲੋਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੂੰ ਵਿੱਤੀ ਸੰਕਟ ਵਿਚੋਂ ਬਾਹਰ ਕੱਢਣ ਲਈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।ਅੱਜ ਇਥੋਂ ਜਾਰੀ ਬਿਆਨ ਵਿਚ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਵਿੱਤ ਮੰਤਰੀ ਸ਼੍ਰੀ ਮਨਪ੍ਰੀਤ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਪੰਜਾਬੀ ਯੂਨੀਵਰਸਿਟੀ ਦੇ ਮੌਜੂਦਾ ਵਿੱਤੀ ਸੰਕਟ ਵਿੱਚੋ ਕਢਣ ਸਬੰਧੀ ਇਕ ਉੱਚ ਪੱਧਰੀ ਮੀਟਿੰਗ ਕੀਤੀ ਗਈ।ਮੀਟੰਗ ਦੌਰਾਨ ਵਾਇਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਡਾ. ਬੀ.ਐਸ ਘੁੰਮਣ ਵਲੋਂ ਪੇਸ਼ ਕੀਤੀ ਗਈ ਰਿਪੋਰਟ ਦੇ ਆਧਾਰ ਤੇ ਵਿੱਤ ਮੰਤਰੀ ਸ਼੍ਰੀ ਮਨਪ੍ਰੀਤ ਸਿੰਘ ਬਾਦਲ ਨੇ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਤੋਂ ਉਭਰਣ ਲਈ ਵਿੱਤ ਵਿਭਾਗ ਨੂੰ ਤੁਰੰਤ 20 ਕਰੋੜ ਰੁਪਏ ਦੀ ਰਾਸ਼ੀ ਬਤੌਰ ਸਪੈਸ਼ਲ ਗ੍ਰਾਂਟ ਜਾਰੀ ਕਰਨ ਦੀ ਹਦਾਇਤ ਕੀਤੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਮੀਟਿੰਗ ਦੌਰਾਨ ਵਾਇਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਹਦਾਇਤ ਕੀਤੀ ਗਈ ਕਿ ਸਰਕਾਰ ਵਲੋਂ ਸ੍ਰੀ ਐਮ.ਐਸ ਨਾਰੰਗ (ਆਈ.ਏ.ਐਸ ਰਿਟਾਇਰਡ) ਜਿੰਨਾਂ ਨੂੰ ਬਤੌਰ ਵਿਸ਼ੇਸ਼ ਅਧਿਕਾਰੀ ਯੂਨੀਵਰਸਿਟੀ ਵਿਖੇ ਵਿਸ਼ੇਸ਼ ਤੌਰ ਤੇ ਯੂਨੀਵਰਸਿਟੀ ਦੀ ਵਿੱਤੀ ਸਥਿਤੀ ਸੁਧਾਰਨ ਹਿੱਤ ਵਾਇਸ ਚਾਂਸਲਰ ਦੀ ਮਦਦ ਲਈ ਤਾਇਨਾਤ ਕੀਤਾ ਗਿਆ ਹੈ ਦੀ ਸਹਾਇਤਾ ਨਾਲ ਯੂਨੀਵਰਸਿਟੀ ਵਲੋਂ ਅਗਲੀ ਮੀਟਿੰਗ ਜੋ ਕਿ ਅਗਸਤ ਮਹੀਨੇ ਦੇ ਪਹਿਲੇ ਹਫਤੇ ਰੱਖੀ ਜਾਵੇਗੀ ਦੌਰਾਨ ਆਪਣੇ ਖਰਚਿਆਂ ਨੂੰ ਘਟਾਉਣ ਲਈ ਠੋਸ ਉਪਾਅ/ਸੁਝਾਅ ਦਿੱਤੇ ਜਾਣ।ਇਹ ਵੀ ਹਦਾਇਤ ਕੀਤੀ ਕੀ ਗਈ ਕਿ ਉਸ ਵਿੱਚ ਯੂਨੀਵਰਸਿਟੀ ਵਲੋਂ ਇਕ ਮੁਕਮੰਲ ਅਤੇ ਸਵੈ-ਸਪੱਸ਼ਟ ਰੋਡ ਮੈਪ ਯੂਨੀਵਰਸਿਟੀ ਦੀ ਵਿੱਤੀ ਹਾਲਤ ਨੂੰ ਮੁੜ ਲੀਹ ਤੇ ਲੈ ਕੇ ਆਉਣ ਲਈ ਵਾਇਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਵਲੋਂ ਪੇਸ਼ ਕੀਤਾ ਜਾਵੇ।ਅਗਲੀ ਮੀਟਿੰਗ ਤੋਂ ਦੌਰਾਨ ਯੂਨੀਵਰਸਿਟੀ ਵਲੋਂ ਕਿੰਨੇ ਵਿੱਤੀ ਸਾਧਨ ਜੁਟਾਏ ਗਏ ਹਨ ਬਾਰੇ ਵੀ ਰਿਪੋਰਟ ਪੇਸ਼ ਕੀਤੀ ਜਾਵੇ।
ਮੀਟਿੰਗ ਦੌਰਾਨ ਆਡੀਟਰ ਜਨਰਲ ਪੰਜਾਬ ਦੀ ਰਿਪੋਰਟ `ਤੇ ਵੀ ਵਾਇਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਨੂੰ ਠੋਸ ਅਤੇ ਨਿਰਣਾਇਕ ਕਾਰਵਾਈ ਕਰਨ ਲਈ ਕਿਹਾ ਗਿਆ।ਇਹ ਵੀ ਫੈਸਲਾ ਲਿਆ ਗਿਆ ਕਿ ਭਵਿੱਖ ਵਿੱਚ ਵਿੱਤੀ, ਅਕਾਦਮਿਕ ਅਤੇ ਇਮਤਿਹਾਨਾਂ ਸਬੰਧੀ ਜਿਸ ਵਿੱਚ ਟੀਚਿੰਗ ਅਤੇ ਨਾਨ-ਟੀਚਿੰਗ ਅਮਲੇ ਦੀ ਰੈਸ਼ਨਲਾਇਜਸ਼ਨ ਵੀ ਸ਼ਾਮਿਲ ਹੈ ਸਬੰਧੀ ਸੁਧਾਰ ਲਿਆਉਣ ਦੀ ਸਥਿਤੀ ਵਿੱਚ ਹੀ ਯੂਨੀਵਰਸਿਟੀ ਨੂੰ ਹੋਰ ਵਿੱਤੀ ਸਹਾਇਤ ਦੇਣ ਤੇ ਵਿਚਾਰ ਕੀਤਾ ਜਾਵੇਗਾ।ਇਨ੍ਹਾਂ ਸਾਰੀਆਂ ਮੁੱਦਿਆ ਤੇ ਫੈਸਲਾ ਲੈਣ ਲਈ ਸਿੰਡੀਕੇਟ ਦੀ ਮੀਟਿੰਗ ਵੀ ਜਲਦ ਤੋਂ ਜਲਦ ਬੁਲਾਉਣ ਲਈ ਵਾਇਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਨੂੰ ਹਦਾਇਤ ਕੀਤੀ ਗਈ।
ਇਸ ਮੌਕੇ ਇਹ ਵੀ ਫੈਸਲਾ ਲਿਆ ਗਿਆ ਕਿ ਯੂਨੀਵਰਸਿਟੀ ਆਪਣੇ ਕੈਂਪਸ ਅਤੇ ਆਪਣੇ ਨਾਲ ਸਬੰਧਤ ਕਾਲਜਾਂ ਵਿੱਚ ਤੁਰੰਤ ਦਾਖਲੇ ਸ਼ੁਰੂ ਕਰੇਗੀ।
ਇਸ ਤੋਂ ਪਹਿਲਾਂ ਮੀਟਿੰਂਗ ਦੌਰਾਨ ਡਾ. ਘੁੰਮਣ ਵਲੋਂ ਯੂਨੀਵਰਸਿਟੀ ਦੀ ਮਾੜੀ ਵਿੱਤੀ ਹਾਲਤ ਬਾਰੇ ਜਾਣਕਾਰੀ ਦਿੰਦੇ ਹੋਏ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਮਾਲਵੇ ਦੀ ਸਿਰਮੌਰ ਯੂਨੀਵਰਸਿਟੀ ਦੀ ਇਸ ਸੰਕਟ ਦੀ ਘੜੀ ਵਿੱਚ ਮਦਦ ਕਰੇ ਤਾਂ ਜੋ ਕਿ ਯੂਨੀਵਰਸਿਟੀ ਦੇ ਮੁਲਾਜਮਾਂ ਦੀਆਂ ਤਨਖਾਹਾਂ ਅਤੇ ਪੈਨਸ਼ਨ ਆਦਿ ਦੇ ਬਕਾਏ ਅਦਾ ਕੀਤੇ ਜਾ ਸਕਣ।
ਮੀਟਿੰਗ ਦੌਰਾਨ ਸਕੱਤਰ ਉੱਚੇਰੀ ਸਿੱਖਿਆ ਸ੍ਰੀ ਰਾਹੁਲ ਭੰਡਾਰੀ ਅਤੇ ਸਕੱਤਰ ਵਿੱਤ ਸ਼੍ਰੀ ਕੇ.ਏ.ਪੀ ਸਿਨਹਾ, ਡੀ.ਪੀ.ਆਈ ਕਾਲਜਾਂ ਪੰਜਾਬ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਇਸ ਚਾਂਸਲਰ ਡਾ.ਘੁੰਮਣ ਹਾਜਰ ਸਨ।

Previous Post

267 ਪਾਵਨ ਸਰੂਪ ਮਾਮਲਾ : ਗਠਿਤ ਕਮੇਟੀ ਵਲੋਂ ਗੁਰਦੁਆਰਾ ਰਾਮਸਰ ਸਾਹਿਬ ਤੋਂ ਜਾਂਚ ਆਰੰਭ

Next Post

ਬਾਦਲਾਂ ਦੀ ਕੋਠੀ ਘੇਰਨ ਵਾਲੇ ਛੇ ਸੌ ਤੋਂ ਵੱਧ ਕਿਸਾਨਾਂ ’ਤੇ ਕੇਸ ਦਰਜ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਬਾਦਲਾਂ ਦੀ ਕੋਠੀ ਘੇਰਨ ਵਾਲੇ ਛੇ ਸੌ ਤੋਂ ਵੱਧ ਕਿਸਾਨਾਂ ’ਤੇ ਕੇਸ ਦਰਜ

ਬਾਦਲਾਂ ਦੀ ਕੋਠੀ ਘੇਰਨ ਵਾਲੇ ਛੇ ਸੌ ਤੋਂ ਵੱਧ ਕਿਸਾਨਾਂ ’ਤੇ ਕੇਸ ਦਰਜ

Recommended

ਭਾਰਤ ਸਰਕਾਰ ਅਫ਼ਗਾਨਿਸਤਾਨ ’ਚ ਵੱਸਦੇ ਘੱਟਗਿਣਤੀ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮੇ ਉਠਾਏ-ਬੀਬੀ ਜਗੀਰ ਕੌਰ

ਭਾਰਤ ਸਰਕਾਰ ਅਫ਼ਗਾਨਿਸਤਾਨ ’ਚ ਵੱਸਦੇ ਘੱਟਗਿਣਤੀ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮੇ ਉਠਾਏ-ਬੀਬੀ ਜਗੀਰ ਕੌਰ

October 6, 2021
ਪੰਜਾਬ ਸਰਕਾਰ ਵੱਲੋਂ ਸੂਬੇ ਦੀ ਅਮੀਰ ਸਭਿਆਚਾਰਕ ਵਿਰਾਸਤ ਨੂੰ ਸੰਭਾਲਣ ਲਈ ਵਿਲੱਖਣ ਮਿਸ਼ਨ ‘ਫੁਲਕਾਰੀ’ ਦੀ ਸ਼ੁਰੂਆਤ

ਪੰਜਾਬ ਸਰਕਾਰ ਵੱਲੋਂ ਸੂਬੇ ਦੀ ਅਮੀਰ ਸਭਿਆਚਾਰਕ ਵਿਰਾਸਤ ਨੂੰ ਸੰਭਾਲਣ ਲਈ ਵਿਲੱਖਣ ਮਿਸ਼ਨ ‘ਫੁਲਕਾਰੀ’ ਦੀ ਸ਼ੁਰੂਆਤ

July 20, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In