• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਰਿਹਾਇਸ਼ੀ ਸੈਕਟਰ ਲਈ ਗਮਾਡਾ ਦੀ ਲੈਂਡ ਪੂਲਿੰਗ ਨੀਤੀ ਨੂੰ ਹੋਰ ਆਕਰਸ਼ਿਤ ਬਣਾਇਆ

Asli Punjabi by Asli Punjabi
July 22, 2020
in Top Stories
0
ਰਿਹਾਇਸ਼ੀ ਸੈਕਟਰ ਲਈ ਗਮਾਡਾ ਦੀ ਲੈਂਡ ਪੂਲਿੰਗ ਨੀਤੀ ਨੂੰ ਹੋਰ ਆਕਰਸ਼ਿਤ ਬਣਾਇਆ
587
SHARES
3.3k
VIEWS
Share on FacebookShare on TwitterShare on Whatsapp

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਚੰਡੀਗੜ੍ਹ, 22 ਜੁਲਾਈ 2020: ਵਿਕਾਸ ਪ੍ਰਾਜੈਕਟਾਂ ਲਈ ਸਵੈ-ਇੱਛਾ ਨਾਲ ਆਪਣੀ ਜਾਇਦਾਦ ਦੇਣ ਵਾਲਿਆਂ ਲਈ ਲੈਂਡ ਪੂਲਿੰਗ ਪਾਲਿਸੀ ਨੂੰ ਹੋਰ ਆਕਰਸ਼ਿਤ ਬਣਾਉਂਦਿਆਂ ਪੰਜਾਬ ਸਰਕਾਰ ਨੇ ਅਜਿਹੇ ਵਿਅਕਤੀਆਂ ਨੂੰ ਮੁਆਵਜ਼ੇ ਵਜੋਂ ਵਾਧੂ ਜ਼ਮੀਨ ਦੇਣ ਦਾ ਫੈਸਲਾ ਕੀਤਾ ਹੈ। ਮਤੰਰੀ ਮੰਡਲ ਨੇ ਉਦਯੋਗਿਕ ਸੈਕਟਰ ਲਈ ਵੀ ਅਜਿਹੀ ਹੀ ਨਵੀਂ ਨੀਤੀ ਲਿਆਂਦੀ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ ਅਧਿਕਾਰ ਖੇਤਰ ਵਿੱਚ ਰਿਹਾਇਸ਼ੀ ਸੈਕਟਰ ਸਬੰਧੀ ਲੈਂਡ ਪੂਲਿੰਗ ਨੀਤੀ ਨੂੰ ਸੋਧਣ ਅਤੇ ਇਸ ਨੀਤੀ ਨੂੰ ਇੰਡਸਟਰੀਅਲ ਸੈਕਟਰ ਵਿੱਚ ਵੀ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਫੈਸਲਾ ਗਮਾਡਾ ਵੱਲੋਂ ਐਰੋਟ੍ਰੋਪੋਲਿਸ ਅਸਟੇਟ ਦੇ ਵਿਕਾਸ ਲਈ ਪਹਿਲੇ ਪੜਾਅ ਵਿੱਚ 1680 ਏਕੜ ਜ਼ਮੀਨ ਐਕੁਵਾਇਰ ਕਰਨ ਮੌਕੇ ਲਿਆ ਗਿਆ। ਇਹ ਸੋਧੀ ਹੋਈ ਨੀਤੀ ਐਸ.ਏ.ਐਸ. ਨਗਰ (ਮੁਹਾਲੀ) ਵਿੱਚ 101 ਅਤੇ 103 ਸੈਕਟਰਾਂ ਵਿੱਚ ਉਦਯੋਗਿਕ ਅਸਟੇਟ ਦੇ ਵਿਕਾਸ ਲਈ ਵੀ ਸਹਾਈ ਹੋਵੇਗੀ ਜਿੱਥੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਚਲਾਉਣ ਲਈ ਜ਼ਮੀਨ ਗ੍ਰਹਿਣ ਕਰਨ ਦੀ ਪ੍ਰਕ੍ਰਿਆ ਸੁਖਾਲੀ ਬਣਾ ਦਿੱਤੀ ਗਈ ਹੈ।
ਗਮਾਡਾ ਦੀ ਸੋਧੀ ਹੋਈ ਲੈਂਡ ਪੂਲਿੰਗ ਨੀਤੀ ਤਹਿਤ ਨਵੀਂ ਬਣ ਰਹੀ ਐਰੋਟ੍ਰੋਪੋਲਿਸ ਰੈਜ਼ੀਡੈਂਸ਼ੀਅਲ ਅਸਟੇਟ ਲਈ ਜ਼ਮੀਨ ਮਾਲਕਾਂ ਪਾਸੋਂ ਐਕੁਵਾਇਰ ਕੀਤੇ ਜਾਣ ਵਾਲੇ ਹਰੇਕ ਇਕ ਏਕੜ ਲਈ ਨਗਦ ਮੁਆਵਜ਼ੇ ਦੇ ਬਦਲੇ ਵਿਕਸਤ ਕੀਤੇ ਪਲਾਟਾਂ ਵਿੱਚੋਂ 1000 ਵਰਗ ਗਜ਼ ਰਿਹਾਇਸ਼ੀ ਪਲਾਟ ਤੇ 200 ਵਰਗ ਗਜ਼ ਕਮਰਸ਼ੀਅਲ ਪਲਾਟ (ਪਾਰਕਿੰਗ ਬਿਨਾਂ) ਦਿੱਤਾ ਜਾਵੇਗਾ।
ਉਦਯੋਗਿਕ ਸੈਕਟਰ ਦੇ ਵਿਕਾਸ ਲਈ ਪਹਿਲੀ ਵਾਰ ਲਾਗੂ ਕੀਤੀ ਜਾਣ ਵਾਲੀ ਲੈਂਡ ਪੂਲਿੰਗ ਨੀਤੀ ਤਹਿਤ ਹਰੇਕ ਇਕ ਏਕੜ ਲਈ ਮੁਆਵਜ਼ੇ ਦੇ ਬਦਲੇ ਜ਼ਮੀਨ ਮਾਲਕ ਨੂੰ ਉਦਯੋਗਿਕ ਪਲਾਟਾਂ ਵਿੱਚੋਂ 1100 ਵਰਗ ਗਜ਼ ਉਦਯੋਗਿਕ ਪਲਾਟ ਅਤੇ 200 ਵਰਗ ਗਜ਼ ਕਮਰਸ਼ੀਅਲ ਪਲਾਟ (ਪਾਰਕਿੰਗ ਬਿਨਾਂ) ਦਿੱਤਾ ਜਾਵੇਗਾ।
ਇਸੇ ਤਰ੍ਹਾਂ ਜਿਹੜਾ ਜ਼ਮੀਨ ਮਾਲਕ ਲੈਂਡ ਪੂਲਿੰਗ ਨੀਤੀ ਤਹਿਤ ਪ੍ਰਾਪਤ ਕੀਤੇ ਪਲਾਟ ਨੂੰ ਵੇਚਣ ਉਪਰੰਤ ਜੇਕਰ ਉਕਤ ਪੈਸੇ ਨਾਲ ਕਿਤੇ ਹੋਰ ਖੇਤੀਬਾੜੀ ਵਾਲੀ ਜ਼ਮੀਨ ਖਰੀਦਦਾ ਹੈ ਤਾਂ ਉਸ ਨੂੰ ਕਈ ਲਾਭ ਮੁਹੱਈਆ ਕਰਵਾਉਣ ਲਈ ਵਿਭਾਗ ਵੱਲੋਂ ‘ਸਹੂਲੀਅਤ ਸਰਟੀਫਿਕੇਟ’ ਜਾਰੀ ਕੀਤਾ ਜਾਂਦਾ ਹੈ ਅਤੇ ਨਵੀਂ ਨੀਤੀ ਤਹਿਤ ਇਸ ਸਰਟੀਫਿਕੇਟ ਦੀ ਮਿਆਦ ਨੂੰ ਜ਼ਮੀਨ ਮਾਲਕ ਨੂੰ ਅਲਾਟ ਕੀਤੇ ਪਲਾਟ ਦੀ ਤਰੀਕ ਤੋਂ ਮੰਨਿਆ ਜਾਵੇਗਾ। ਇਸ ਤੋਂ ਪਹਿਲਾਂ ਇਸ ਦੀ ਮਿਆਦ ਐਵਾਰਡ ਐਲਾਨਣ ਦੀ ਮਿਤੀ ਤੋਂ 2 ਸਾਲਾਂ ਤੱਕ ਹੁੰਦੀ ਸੀ। ਇਸ ਸਰਟੀਫਿਕੇਟ ਨਾਲ ਜ਼ਮੀਨ ਮਾਲਕ ਵੱਲੋਂ ਲੈਂਡ ਪੂਲਿੰਗ ਅਧੀਨ ਮਿਲੇ ਪਲਾਟ ਨੂੰ ਵੇਚ ਕੇ ਖੇਤੀਬਾੜੀ ਜ਼ਮੀਨ ਖਰੀਦਣ ਲਈ ਸਟੈਂਪ ਡਿਊਟੀ ਤੋਂ ਛੋਟ ਮਿਲਣ ਤੋਂ ਇਲਾਵਾ ਹੋਰ ਕਈ ਲਾਭ ਮਿਲਦੇ ਹਨ।
ਇਹ ਕਦਮ ਇਸ ਕਰਕੇ ਚੁੱਕਿਆ ਗਿਆ ਹੈ ਕਿਉਂਕਿ ਜ਼ਮੀਨ ਮਾਲਕਾਂ ਦੀ ਮੰਗ ਸੀ ਕਿ ਸਰਟੀਫਿਕੇਟ ਦੀ ਮਿਆਦ ਨੂੰ ਪਲਾਟ ਦੇਣ ਦੀ ਵਿਵਹਾਰਕ ਕਬਜ਼ੇ ਦੀ ਪੇਸ਼ਕਸ਼ ਦੀ ਤਰੀਕ ਤੋਂ ਲਾਗੂ ਕੀਤਾ ਜਾਵੇ ਕਿਉਂ ਜੋ ਬੁਨਿਆਦੀ ਢਾਂਚੇ ਦੀ ਸਥਾਪਨਾ ਨਾਲ ਇਸ ਦੀ ਸੰਭਾਵਿਤ ਕੀਮਤ ਵਧ ਜਾਂਦੀ ਹੈ।
ਗਮਾਡਾ ਵੱਲੋਂ ਸਾਲ 2001 ਤੋਂ 2017 ਤੱਕ ਦੇ ਸਮੇਂ ਦਰਮਿਆਨ 4484 ਏਕੜ ਜ਼ਮੀਨ ਐਕੁਵਾਇਰ ਕੀਤੀ ਗਈ ਹੈ। ਇਸ ਜ਼ਮੀਨ ਵਿੱਚੋਂ ਹੁਣ ਤੱਕ ਲੈਂਡ ਪੂਲਿੰਗ ਨੀਤੀ ਰਾਹੀਂ 2145 ਏਕੜ ਜ਼ਮੀਨ ਐਕੁਵਾਇਰ ਕੀਤੀ ਗਈ ਹੈ। ਇਹ ਨੀਤੀ ਸਾਲ 2008 ਵਿੱਚ ਸ਼ੁਰੂ ਕੀਤੀ ਗਈ ਸੀ ਜਿਸ ਨੂੰ ਸਮੇਂ-ਸਮੇਂ ‘ਤੇ ਸੋਧਿਆ ਗਿਆ।
ਲੈਂਡ ਪੂਲਿੰਗ ਨੀਤੀ ਲਿਆਉਣ ਦਾ ਉਦੇਸ਼ ਜ਼ਮੀਨ ਐਕੁਵਾਇਰ ਦੀ ਪ੍ਰਕ੍ਰਿਆ ਨੂੰ ਤੇਜ਼ ਕਰਨ ਅਤੇ ਗਮਾਡਾ ‘ਤੇ ਵਿੱਤੀ ਬੋਝ ਘਟਾਉਣ ਨੂੰ ਯਕੀਨੀ ਬਣਾਉਣਾ ਹੈ ਕਿਉਂ ਜੋ ਗਮਾਡਾ ਨਗਦ ਮੁਆਵਜ਼ੇ ਦੇ ਜ਼ਰੀਏ ਜ਼ਮੀਨਾਂ ਦੀ ਪ੍ਰਾਪਤੀ ‘ਤੇ ਅਦਾਲਤ ਦੁਆਰਾ ਵਾਧੂ ਮੁਆਵਜ਼ੇ ਦੀ ਅਦਿਾਇਗੀ ਦੇ ਖਦਸ਼ਿਆਂ ਦਾ ਸਾਹਮਣਾ ਕਰ ਰਹੀ ਹੈ। ਗਮਾਡਾ ਪਹਿਲਾਂ ਹੀ ਅਦਾਲਤਾਂ ਵਿੱਚ ਪਹਿਲੀ ਰੈਫਰੈਂਸ ਅਪੀਲ (ਆਰ.ਐਫ.ਏ.) ਦੇ ਫੈਸਲਿਆਂ ਅਨੁਸਾਰ ਲਗਪਗ 9700 ਕਰੋੜ ਦਾ ਵਾਧੂ ਮੁਆਵਜ਼ੇ ਦੀ ਅਦਾਇਗੀ ਕਰਨ ਦਾ ਸਾਹਮਣਾ ਕਰ ਰਹੀ ਹੈ।

Previous Post

ਅਮਰਿੰਦਰ ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ 60 ਕਿੱਲੋ ਹੈਰੋਇਨ ਦੀ ਖੇਪ ਫੜਨ ਵਾਲੀ 10ਵੀਂ ਬਟਾਲੀਅਨ ਦੀ ਸ਼ਲਾਘਾ ਲਈ ਬੀ.ਐਸ.ਐਫ. ਦੇ ਡਾਇਰੈਕਟਰ ਜਨਰਲ ਨੂੰ ਪੱਤਰ ਲਿਖਿਆ

Next Post

ਯੂ.ਪੀ. ਵਿੱਚ ਕੋਰੋਨਾ ਤੋਂ ਵੱਧ ਖਤਰਨਾਕ ਹੈ ਕ੍ਰਾਈਮ ਵਾਇਰਸ : ਮਾਇਆਵਤੀ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਯੂ.ਪੀ. ਵਿੱਚ ਕੋਰੋਨਾ ਤੋਂ ਵੱਧ ਖਤਰਨਾਕ ਹੈ ਕ੍ਰਾਈਮ ਵਾਇਰਸ : ਮਾਇਆਵਤੀ

ਯੂ.ਪੀ. ਵਿੱਚ ਕੋਰੋਨਾ ਤੋਂ ਵੱਧ ਖਤਰਨਾਕ ਹੈ ਕ੍ਰਾਈਮ ਵਾਇਰਸ : ਮਾਇਆਵਤੀ

Recommended

ਰਾਹੁਲ ਗਾਂਧੀ ਵੀ ਹੋਏ ਕੋਰੋਨਾ ਪਾਜ਼ੇਟਿਵ ਖੁਦ ਹੀ ਟਵੀਟ ਕਰਕੇ ਦਿੱਤੀ ਜਾਣਕਾਰੀ

ਆਕਸੀਜਨ ਅਤੇ ਆਈ.ਸੀ.ਯੂ. ਬੈੱਡ ਦੀ ਘਾਟ ਲਈ ਸਰਕਾਰ ਜਿੰਮੇਵਾਰ : ਰਾਹੁਲ ਗਾਂਧੀ

April 24, 2021
ਬੰਦ ਕਾਰਨ ਬੰਗਲੁਰੂ ਹਵਾਈ ਅੱਡੇ ਤੇ 44 ਉਡਾਣਾਂ ਰੱਦ

ਬੰਦ ਕਾਰਨ ਬੰਗਲੁਰੂ ਹਵਾਈ ਅੱਡੇ ਤੇ 44 ਉਡਾਣਾਂ ਰੱਦ

September 29, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In