ਨਵੀਂ ਦਿੱਲੀ, 23 ਜੁਲਾਈ, 2020 : ਸੁਪਰੀਮ ਕੋਰਟ ਨੇ ਅੱਜ ਰਾਜਸਥਾਨ ਦੇ ਸਪੀਕਰ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦਆਿਂ ਰਾਜਸਥਾਨ ਹਾਈ ਕੋਰਟ ਵੱਲੋਂ ਮਾਮਲੇ ਦੀ ਕੀਤੀ ਜਾ ਰਹੀ ਸੁਣਵਾਈ ‘ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ। ਸਪੀਕਰ ਨੇ ਦਲੀਲ ਦਿੱਤੀ ਸੀ ਕਿ ਅਦਾਲਤਾਂ ਇਸ ਕੇਸ ਵਿਚ ਦਖਲ ਨਹੀਂ ਦੇ ਸਕਦੀਆਂ
ਸੁਪਰੀਮ ਕੋਰਟ ਨੇ ਹਾਈ ਕੋਰਟ ਨੂੰ ਮਾਮਲੇ ‘ਤੇ ਆਪਣਾ ਫੈਸਲਾ ਸੁਣਾਉਣ ਦੀ ਆਗਿਆ ਦੇ ਦਿੱਤੀ ਹੈ। ਇਸ ਤਰੀਕੇ ਰਾਜਸਥਾਨ ਵਿਧਾਨ ਸਭਾ ਦੇ ਸਪੀਕਰ ਨੂੰ ਸੁਪਰੀਮ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ। ਸੁਪਰੀਮ ਕੋਰਟ ਵਿਚ ਜਸਟਿਸ ਅਰੁਣ ਮਿਸ਼ਰਾ, ਬੀ ਆਰ ਗਵਈ ਤੇ ਕ੍ਰਿਸ਼ਨ ਮੁਰਾਰੀ ‘ਤੇ ਆਧਾਰਿਤ ਬੈਂਚ ਨੇ ਕਿਹਾ ਕਿ ਦੋਸ਼ੀ ਦੀ ਪਟੀਸ਼ਨ ਵਿਚ ਕਈ ਅਹਿਮ ਸਵਾਲ ਚੁੱਕੇ ਗਏ ਹਨ ਜਿਹਨਾਂ ‘ਤੇ ਲੰਬੀ ਸੁਣਵਾਈ ਦੀ ਜ਼ਰੂਰਤ ਹੈ। ਅਸੀਂ ਹਾਈ ਕੋਰਟ ਨੂੰ ਹੁਕਮ ਸੁਣਾਉਣ ਤੋਂ ਨਹੀਂ ਰੋਕ ਰਹੇ ਪਰ ਸੁਪਰੀਮ ਕੋਰਟ ਵਿਚ ਦਾਇਰ ਮੌਜੂਦਾ ਪਟੀਸ਼ਨ ਦੇ ਨਿਪਟਾਰੇ ‘ਤੇ ਇਸਦਾ ਫੈਸਲਾ ਨਿਰਭਰ ਕਰੇਗਾ। ਅਦਾਲਤ ਨੇ ਇਹ ਵੀ ਕਿਹਾ ਸੀ ਕਿ ਲੋਕਤੰਤਰ ਵਿਚ ਬਗਾਵਤੀ ਆਵਾਜ਼ ਦਬਾਈ ਨਹੀਂ ਜਾ ਸਕਦੀ। ਯਾਦ ਰਹੇ ਕਿ ਹਾਈ ਕੋਰਟ ਵੱਲੋਂ ਆਪਣਾ ਫੈਸਲਾ ਕੱਲ• 24 ਜੁਲਾਈ ਦਿਨ ਨੂੰ ਸ਼ੁੱਕਰਵਾਰ ਨੂੰ ਸੁਣਾਇਆ ਜਾਣਾ ਹੈ।