ਨਵੀਂ ਦਿੱਲੀ, 25 ਜੁਲਾਈ 2020 – ਭਾਰਤ ‘ਚ ਕੋਰੋਨਾ ਵਾਇਰਸ ਲਗਾਤਾਰ ਵਧਦਾ ਜਾ ਰਿਹਾ ਹੈ। ਦੇਸ਼ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 13 ਲੱਖ ਤੋਂ ਪਹੁੰਚ ਚੁੱਕੀ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ ‘ਚ ਹੁਣ ਤੱਕ 1,337,022 ਲੋਕ ਕੋਰੋਨਾ ਵਾਇਰਸ ਤੋਂ ਪੀੜਤ ਹਨ। ਇਨ੍ਹਾਂ ‘ਚ 31,406 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦਕਿ 850,107 ਮਰੀਜ਼ ਠੀਕ ਹੋ ਚੁੱਕੇ ਹਨ। ਫਿਲਾਹਲ 455,509 ਕੋਰੋਨਾ ਦੇ ਐਕਟਿਵ ਕੇਸ ਹਨ। ਪਿਛਲੇ 24 ਘੰਟਿਆਂ ਦੌਰਾਨ ਭਾਰਤ ‘ਚ ਕੋਰੋਨਾ ਵਾਇਰਸ ਦੇ 48,916 ਨਵੇਂ ਮਾਮਲੇ ਸਾਹਮਣੇ ਆਏ ਤੇ 757 ਲੋਕਾਂ ਦੀ ਮੌਤ ਹੋ ਚੁੱਕੀ।