ਭੋਪਾਲ, 25 ਜੁਲਾਈ – ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ| ਇਸ ਗੱਲ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਟਵਿੱਟਰ ਤੇ ਟਵੀਟ ਕਰ ਕੇ ਦਿੱਤੀ| ਉਨ੍ਹਾਂ ਨੇ ਟਵੀਟ ਕੀਤਾ ਮੇਰੇ ਵਿੱਚ ਕੋਵਿਡ-19 ਦੇ ਲੱਛਣ ਆ ਰਹੇ ਸਨ| ਟੈਸਟ ਮਗਰੋਂ ਮੇਰੀ ਰਿਪੋਰਟ ਪਾਜ਼ੇਟਿਵ ਆਈ ਹੈ| ਮੇਰੇ ਸਾਰੇ ਸਾਥੀਆਂ ਨੂੰ ਅਪੀਲ ਹੈ ਕਿ ਜੋ ਵੀ ਮੇਰੇ ਸੰਪਰਕ ਵਿਚ ਆਏ ਹਨ, ਉਹ ਆਪਣਾ ਕੋਰੋਨਾ ਟੈਸਟ ਕਰਵਾ ਲੈਣ| ਮੇਰੇ ਨੇੜਲੇ ਸੰਪਰਕ ਵਾਲੇ ਲੋਕ ਕੁਆਰੰਟੀਨ ਵਿੱਚ ਚੱਲੇ ਜਾਣ|
ਉਨ੍ਹਾਂ ਨੇ ਇਸ ਦੇ ਨਾਲ ਹੀ ਇਕ ਹੋਰ ਟਵੀਟ ਵਿੱਚ ਲਿਖਿਆ ਕਿ ਕੋਵਿਡ-19 ਦਾ ਸਮੇਂ ਰਹਿੰਦੇ ਇਲਾਜ ਹੁੰਦਾ ਹੈ ਤਾਂ ਵਿਅਕਤੀ ਠੀਕ ਹੋ ਜਾਂਦਾ ਹੈ| ਉਹਨਾਂ ਕਿਹਾ ਕਿ ਉਹ 25 ਮਾਰਚ ਤੋਂ ਹਰੇਕ ਸ਼ਾਮ ਨੂੰ ਕੋਰੋਨਾ ਵਾਇਰਸ ਦੀ ਸਥਿਤੀ ਦੀ ਸਮੀਖਿਆ ਮੀਟਿੰਗ ਕਰਦੇ ਰਹੇ ਹਨ ਹਾਂ| ਮੈਂ ਹੁਣ ਵੀਡੀਓ ਕਾਨਫਰੰਸਿੰਗ ਤੋਂ ਕੋਰੋਨਾ ਦੀ ਸਮੀਖਿਆ ਕਰਨ ਦੀ ਕੋਸ਼ਿਸ਼ ਕਰਣਗੇ|