ਨਵੀਂ ਦਿੱਲੀ, 26 ਜੁਲਾਈ 2020 – ਭਾਰਤ ‘ਚ ਕੋਰੋਨਾ ਵਾਇਰਸ ਦੇ ਕੇਸ ਦਿਨੋ-ਦਿਨ ਹੀ ਵਧਦੇ ਜਾ ਰਹੇ ਹਨ ਅਜਿਹੇ ‘ਚ ਹੀ ਬੀਤੇ ਦਿਨ ਸ਼ਨੀਵਾਰ ਨੂੰ ਭਾਰਤ ‘ਚ ਇਕੋ ਦਿਨ ‘ਚ 48 ਹਜ਼ਾਰ ਤੋਂ ਜ਼ਿਆਦਾ ਕੋਰੋਨਾ ਕੇਸ ਦਰਜ ਕੀਤੇ ਗਏ ਹਨ। ਦੇਸ਼ ‘ਚ ਹੁਣ ਕੁੱਲ ਪੀੜਤਾਂ ਦੀ ਗਿਣਤੀ 1,385,494 ਹੋ ਚੁੱਕੀ ਹੈ ਤੇ ਹੁਣ ਤੱਕ 32,096 ਮੌਤਾਂ ਹੋ ਚੁੱਕੀਆਂ ਹਨ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ ‘ਚ ਕੁੱਲ 467,163 ਐਕਟਿਵ ਕੇਸ ਹਨ ਅਤੇ 886,235 ਮਰੀਜ਼ ਠੀਕ ਹੋ ਚੁੱਕੇ ਹਨ।