ਫਿਰੋਜ਼ਪੁਰ : ਕੋਰੋਨਾ ਵਾਇਰਸ ਦੇ ਖੌਫ਼ ਵਿਚਾਲੇ ਅੱਜ ਪੰਜਾਬ ਤੋਂ ਇਕ ਵਾਰ ਫ਼ਿਰ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ‘ਚ ਕੋਰੋਨਾ ਵਾਇਰਸ ਦਾ ਅੰਕੜਾ ਨਾਂਦੇੜ ਤੋਂ ਪਰਤੇ ਸ਼ਰਧਾਲੂਆਂ ਦੇ ਪਾਜ਼ੀਟਿਵ ਆਉਣ ਨਾਲ ਅਚਾਨਕ ਵਧ ਗਿਆ ਸੀ। ਇਸ ਨਾਲ ਸਭ ਦੀਆਂ ਚਿੰਤਾਵਾਂ ਵੱਧ ਗਈਆਂ ਸਨ ਪਰ ਅੱਜ ਰਾਹਤ ਭਰੀ ਖ਼ਬਰ ਇਹ ਹੈ ਕਿ ਫਿਰੋਜ਼ਪੁਰ ਜ਼ਿਲੇ ਵਿਚ ਆਖ਼ਰੀ ਤਿੰਨ ਲੋਕਾਂ ਨੂੰ ਠੀਕ ਹੋਣ ‘ਤੇ ਹਸਪਤਾਲ ‘ਚੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ।
ਫਿਰੋਜ਼ਪੁਰ ਵਿਚ ਆਖਰੀ ਤਿੰਨ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਰਿਪੋਰਟ ਵੀ ਨੈਗੇਟਿਵ ਆ ਗਈ ਹੈ। ਇਸ ਦੇ ਨਾਲ ਹੀ ਫਿਰੋਜ਼ਪੁਰ ਕੋਰੋਨਾ ਮੁਕਤ ਹੋ ਗਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ ਹੈ। ਜਦਕਿ ਸ਼ੁੱਕਰਵਾਰ ਨੂੰ 39 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਉਣ ‘ਤੇ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਸੀ। ਜਦਕਿ ਤਿੰਨ ਬਚੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਰਿਪੋਰਟ ਅੱਜ ਨੈਗੇਟਿਵ ਆਉਣ ‘ਤੇ ਉਨ੍ਹਾਂ ਨੂੰ ਵੀ ਘਰ ਭੇਜ ਦਿੱਤਾ ਗਿਆ ਹੈ।
ਇਸ ਦੌਰਾਨ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਸਿਹਤ ਵਿਭਾਗ ਦੀ ਟੀਮ ਵਲੋਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੇ ਠੀਕ ਹੋਣ ‘ਤੇ ਉਨ੍ਹਾਂ ‘ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਹੁਣ ਫਿਰੋਜ਼ਪੁਰ ਵਿਚ ਕੋਈ ਵੀ ਕੋਰੋਨਾ ਵਾਇਰਸ ਦਾ ਮਰੀਜ਼ ਨਹੀਂ ਹੈ। ਜ਼ਿਕਰਯੋਗ ਹੈ ਕਿ ਫਿਰੋਜ਼ਪੁਰ ਜ਼ਿਲੇ ਵਿਚ ਤਿੰਨ ਲੋਕਾਂ ਦੇ ਠੀਕ ਹੋਣ ਨਾਲ ਇਹ ਜ਼ਿਲਾ ਹੁਣ ਕੋਰੋਨਾ ਮੁਕਤ ਹੋ ਗਿਆ ਹੈ।