ਫਿਰੋਜ਼ਪੁਰ 27 ਜੁਲਾਈ 2020 : ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਫੈਸਲੇ ਅਨੁਸਾਰ ਸਿਵਲ ਸਰਜਨ ਦਫਤਰ ਫਿਰੋਜ਼ਪੁਰ ਵਿਖੇ ਤੀਜੇ ਦਿਨ ਵੀ ਭੁੱਖ ਹੜਤਾਲ ਜਾਰੀ ਰਹੀ। ਕੋਵਿਡ 19 ਨੂੰ ਧਿਆਨ ਵਿਚ ਰੱਖਦਿਆਂ ਹੋਇਆ ਪੰਜ ਸਾਥੀ ਦਲਜੀਤ ਸਿੰਘ, ਨਰਿੰਦਰ ਸਿੰਘ, ਗੁਰਦੇਵ ਸਿੰਘ, ਸਰੋਜ ਬਾਲਾ ਤੇ ਪਰਮਜੀਤ ਕੌਰ ਭੁੱਖ ਹੜਤਾਲ ਤੇ ਬੈਠੇ। ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਆਗੂਆਂ ਸਤਪਾਲ ਸਿੰਘ, ਰਮਨ ਅੱਤਰੀ, ਅਮਰਜੀਤ ਸਿੰਘ, ਵਿਕਾਸ ਕੁਮਾਰ ਤੇ ਅਮਰਜੀਤ ਕੌਰ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਸਰਕਾਰ ਵੱਲੋਂ ਅਣਗੋਲਿਆ ਜਾ ਰਿਹਾ ਹੈ, ਜਿਸ ਕਰਕੇ ਮੁਲਾਜ਼ਮ ਭੁੱਖ ਹੜਤਾਲ ਲਈ ਮਜ਼ਬੂਰ ਹਨ। ਉਨ੍ਹਾਂ ਦੱਸਿਆ ਕਿ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੀਆਂ ਹੱਕੀ ਮੰਗਾਂ ਸਰਕਾਰ ਵੱਲੋਂ 6 ਅਗਸਤ 2020 ਤੱਕ ਮੰਗਾਂ ਮੰਨ ਕੇ ਲਾਗੂ ਨਾ ਕੀਤੀਆਂ ਤਾਂ 7 ਅਗਸਤ 2020 ਨੂੰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਮੋਤੀ ਮਹਿਲ ਪਟਿਆਲਾ ਨੂੰ ਘੇਰਨ ਵਾਸਤੇ ਮਜ਼ਬੂਰ ਹੋਣਗੇ। ਇਸ ਮੌਕੇ ਸ਼ਾਮ ਲਾਲ ਸਚਦੇਵਾ, ਚੇਅਰਮੈਨ ਤਾਲਮੇਲ ਕਮੇਟੀ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਜ਼ਿਲ੍ਹਾ ਫਿਰੋਜ਼ਪੁਰ, ਮਨੋਜ ਗਰੋਵਰ ਪ੍ਰਧਾਨ ਲੋਬਾਰਟਰੀ ਟੈਕਨੀਸ਼ਨ, ਸੰਦੀਪ ਸਿੰਘ ਸਿੱਧੂ ਪ੍ਰਧਾਨ ਰੇਡਿਓ ਗਰਾਫਰ, ਸੇਖਰ ਆਦਿ ਨੇ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਨੂੰ ਵਿਸਵਾਸ਼ ਦੁਆਇਆ ਕਿ ਇਸ ਹੱਕੀ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਵਿਚ ਪੂਰਨ ਸਹਿਯੋਗ ਕਰਨਗੇ।