ਚੰਡੀਗੜ੍ਹ 16 ਮਈ : ਚੰਡੀਗੜ੍ਹ ਵਿੱਚ ਕਰੋਨਾ ਵਾਇਰਸ ਨੂੰ ਦੇਖਦਿਆਂ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਨਗਰ ਨਿਗਮ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਅਤੇ ਮੌਜੂਦਾ ਕੌਂਸਲਰ ਸ: ਹਰਦੀਪ ਸਿੰਘ ਬੁਟਰੇਲਾ ਵੱਲੋਂ ਪਿੰਡ ਬੁਟਰੇਲਾ ਵਿਖੇ ਮਿਤੀ 17 ਮਈ (ਐਤਵਾਰ) ਨੂੰ ਸੈਕਟਰ 41 ਦੇ ਕਮਿਊਨਿਟੀ ਸੈਂਟਰ ਵਿਖੇ ਸਵੇਰੇ 9 ਵਜੇ ਤੋਂ ਖੂਨਦਾਨ ਕੈਂਪ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ ।
ਸ੍ਰੀ ਬਟਰੇਲਾ, ਜੋ ਕਿ ਸ਼੍ਰੋਮਣੀ ਅਕਾਲੀ ਦਲ ਦੀ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਵੀ ਹਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਖ਼ੂਨਦਾਨ ਕੈਂਪ ਵਿਚ ਵੱਧ ਚੜ੍ਹ ਕੇ ਭਾਗ ਲੈਣ ਤਾਂ ਜੋ ਲੋੜਵੰਦ ਲੋਕਾਂ ਨੂੰ ਸਮੇਂ ਸਿਰ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ i
ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਵਿੱਚ ਚੱਲ ਰਹੇ ਲਾਕਡਾਊਨ ਦੇ ਮੱਦੇਨਜ਼ਰ ਉਨ੍ਹਾਂ ਨੇ ਆਪਣੇ ਵਾਰਡ ਵਿੱਚ ਲੋਕਾਂ ਲਈ ਲੰਗਰ ਵੀ ਲਗਾਇਆ ਹੋਇਆ ਹੈ।
ਅਕਾਲੀ ਆਗੂ ਹਰਦੀਪ ਸਿੰਘ ਬੁਟਰੇਲਾ ਨੇ ਕਿਹਾ ਕਿ ਭਵਿੱਖ ਵਿੱਚ ਵੀ ਲੋੜਵੰਦਾਂ ਦੀ ਇਸੇ ਤਰ੍ਹਾਂ ਮਦਦ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ ਨੂੰ ਫ਼ੈਲਣ ਤੋਂ ਰੋਕਣ ਦੀ ਵਜ੍ਹਾ ਨਾਲ ਆਮ ਲੋਕਾਂ ਦੇ ਹਿੱਤ ਵਿੱਚ ਪ੍ਰਸ਼ਾਸਨ ਵੱਲੋਂ ਲਾਕਡਾਊਨ ਕੀਤਾ ਗਿਆ
ਹੈ ਜਿਸ ਕਰਕੇ ਲੋਕਾਂ ਨੂੰ ਆਪਸੀ ਦੂਰੀ ਰੱਖਣੀ ਚਾਹੀਦੀ ਹੈ ਤੇ ਆਪਣੇ ਘਰਾਂ ਦੇ ਅੰਦਰ ਹੀ ਰਹਿਣਾ ਚਾਹੀਦਾ ਹੈ। ਉਨ੍ਹਾਂ ਹੋਰ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪੋ-ਆਪਣੇ ਇਲਾਕਿਆਂ ਵਿੱਚ ਲੋੜਵੰਦਾਂ ਦੀ ਸੁੱਕੇ ਰਾਸ਼ਨ ਅਤੇ ਲੰਗਰ ਰਾਹੀਂ ਸੇਵਾ ਕਰਦੇ ਰਹਿਣ।