• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਤੁਹਾਡੀਆਂ ਧਮਕੀਆਂ ਮੈਨੂੰ ਪੰਜਾਬ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਕਰਨ ਤੋਂ ਨਹੀਂ ਰੋਕ ਸਕਦੀਆਂ; ਕੈਪਟਨ ਅਮਰਿੰਦਰ ਸਿੰਘ ਦੀ ਸੁਖਬੀਰ ਨੂੰ ਵੰਗਾਰ

Asli Punjabi by Asli Punjabi
July 29, 2020
in Top Stories
0
ਤੁਹਾਡੀਆਂ ਧਮਕੀਆਂ ਮੈਨੂੰ ਪੰਜਾਬ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਕਰਨ ਤੋਂ ਨਹੀਂ ਰੋਕ ਸਕਦੀਆਂ; ਕੈਪਟਨ ਅਮਰਿੰਦਰ ਸਿੰਘ ਦੀ ਸੁਖਬੀਰ ਨੂੰ ਵੰਗਾਰ
586
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ, 29 ਜੁਲਾਈ 2020: ਗੈਰ ਕਾਨੂੰਨੀ ਸਰਗਰਮੀਆਂ ਰੋਕੂ ਐਕਟ (ਯੂ.ਏ.ਪੀ.ਏ.) ਤਹਿਤ ਕੀਤੀਆਂ ਗਈਆਂ ਹਾਲੀਆਂ ਗ੍ਰਿਫਤਾਰੀਆਂ ਉਤੇ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੀ ਗਈ ਅਖੌਤੀ ਧਮਕੀ ਉਤੇ ਕਰੜੀ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਪੰਜਾਬ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਕਾਨੂੰਨ ਅਨੁਸਾਰ ਸਭ ਢੁੱਕਵੇਂ ਚੁੱਕਣਗੇ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਦੀਆਂ ਧਮਕੀਆਂ ਉਨ੍ਹਾਂ ਨੂੰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਰਾਹ ਤੋਂ ਹਟਾ ਨਹੀਂ ਸਕਦੀਆਂ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਦੇ ਦਾਅਵੇ ਅਨੁਸਾਰ ਯੂ.ਏ.ਪੀ.ਏ. ਤਹਿਤ ਪੰਜਾਬ ਪੁਲਿਸ ਵੱਲੋਂ ਗਲਤ ਢੰਗ ਨਾਲ ਗ੍ਰਿਫਤਾਰ ਕਰਨ ਜਾਂ ਮਾਮਲਾ ਦਰਜ ਸਬੰਧੀ ਕੋਈ ਵਿਸ਼ੇਸ਼ ਕੇਸ ਉਨ੍ਹਾਂ ਦੇ ਧਿਆਨ ਵਿੱਚ ਹੈ ਤਾਂ ਅਕਾਲੀ ਦਲ ਪ੍ਰਧਾਨ ਬੇਲੋੜੀ ਬਿਆਨਬਾਜ਼ੀ ਦੀ ਥਾਂ ਉਨ੍ਹਾਂ ਨੂੰ ਇਸ ਦੀ ਸੂਚੀ ਭੇਜ ਸਕਦੇ ਹਨ। ਉਨ੍ਹਾਂ ਸਾਫ ਕੀਤਾ ਕਿ ਕਿਸੇ ਉਤੇ ਵੀ ਝੂਠਾ ਮਾਮਲਾ ਦਰਜ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਅਤੇ ਅਕਾਲੀ ਦਲ ਦੇ ਪ੍ਰਧਾਨ ਨੂੰ ਪੰਜਾਬੀ ਨੌਜਵਾਨਾਂ ਖਾਸ ਕਰਕੇ ਸਿੱਖਾਂ ਨੂੰ ਪੰਜਾਬ ਪੁਲਿਸ ਖਿਲਾਫ ਭੜਕਾ ਕੇ ਵੱਖਵਾਦੀ ਤਾਕਤਾਂ ਦਾ ਹੱਥ ਠੋਕਾ ਬਣਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਮੁੱਖ ਮੰਤਰੀ ਨੇ ਅਗਾਂਹ ਕਿਹਾ ਕਿ ਯੂ.ਏ.ਪੀ.ਏ. ਕਾਫੀ ਸਮਾਂ ਪਹਿਲਾ ਤੋਂ ਹੀ ਵਜੂਦ ਵਿੱਚ ਹੈ ਅਤੇ ਸੁਖਬੀਰ ਸਿੰਘ ਬਾਦਲ ਨੂੰ ਇਹ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਕਿ ਅਕਾਲੀ-ਭਾਜਪਾ ਸਰਕਾਰ ਵੇਲੇ ਇਸ ਐਕਟ ਤਹਿਤ ਪੰਜਾਬ ਵਿੱਚ 60 ਤੋਂ ਵੱਧ ਮਾਮਲੇ ਦਰਜ ਕੀਤੇ ਗਏ ਸਨ ਜਿਨ੍ਹਾਂ ਵਿੱਚੋਂ 2010 ਵਿੱਚ 19 ਅਤੇ 2017 ਵਿੱਚ 12 ਮਾਮਲੇ ਸਨ। ਇਨ੍ਹਾਂ ਮਾਮਲਿਆਂ ਵਿੱਚ ਗ੍ਰਿਫਤਾਰ ਕੀਤੇ 225 ਵਿਅਕਤੀਆਂ ਵਿੱਚੋਂ 120 ਨੂੰ ਬਰੀ ਕਰ ਦਿੱਤਾ ਗਿਆ ਜੋ ਇਸ ਗੱਲ ਦਾ ਸਾਫ ਸੰਕੇਤ ਹੈ ਕਿ ਇਹ ਅਕਾਲੀ ਹਕੂਮਤ ਦੌਰਾਨ ਹੀ ਇਸ ਐਕਟ ਦੀ ਅੰਨ੍ਹੇਵਾਹ ਦੁਰਵਰਤੋਂ ਕੀਤੀ ਗਈ ਸੀ।

ਪੰਜਾਬ ਪੁਲਿਸ ਖਾਸ ਕਰ ਕੇ ਡੀ.ਜੀ.ਪੀ. ਜਿਨ੍ਹਾਂ ਦੀ ਧਰਮ ਨਿਰਪੱਖਤਾ ਅਤੇ ਆਪਣੇ ਫਰਜ਼ ਪ੍ਰਤੀ ਸਮਰਪਣ ਉਤੇ ਉਂਗਲੀ ਨਹੀਂ ਚੁੱਕੀ ਜਾ ਸਕਦੀ, ਖਿਲਾਫ ਸਿਆਸਤ ਤੋਂ ਪ੍ਰੇਰਿਤ ਗੁੰਮਰਾਹਕੁਨ ਪ੍ਰਚਾਰ ਰਾਹੀਂ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਕਰੜੇ ਹੱਥੀ ਲੈਂਦਿਆ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਇਕ ਅਜਿਹੀ ਪਾਰਟੀ ਜੋ ਕਿ ਸਿੱਖੀ ਦੀ ਅਲੰਬਰਦਾਰ ਹੋਣ ਦਾ ਦਾਅਵਾ ਕਰਦੀ ਹੈ, ਦੇ ਪ੍ਰਧਾਨ ਹੋਣ ਦੇ ਬਾਵਜੂਦ ਪੰਜਾਬ ਪੁਲਿਸ ਵੱਲੋਂ ਵੱਖਵਾਦੀ ਅਤੇ ਦਹਿਸ਼ਤਗਰਦੀ ਤੱਤਾਂ ਖਿਲਾਫ ਵਿੱਢੀ ਗਈ ਮੁਹਿੰਮ ਦੀ ਵਿਰੋਧਤਾ ਕਰ ਕੇ ਸਿੱਖਾਂ ਵਿੱਚ ਫਿਰਕੂ ਵੰਡੀਆਂ ਪਾਉਣ ਦਾ ਕੋਝਾ ਯਤਨ ਕਰ ਰਹੇ ਹਨ।

ਪਾਕਿਸਤਾਨ ਦੀ ਆਈ.ਸੀ.ਆਈ. ਵੱਲੋਂ ਸਰਹੱਦ ਪਾਰ ਤੋਂ ਪੰਜਾਬ ਵਿੱਚ ਦਹਿਸ਼ਤਗਰਦਾਂ ਦੀ ਘੁਸਪੈਠ ਅਤੇ ਹਥਿਆਰਾਂ ਦੀ ਤਸਕਰੀ ਕਰਵਾਉਣ ਦੀਆਂ ਵਧਦੀਆਂ ਜਾ ਰਹੀਆਂ ਕੋਸ਼ਿਸ਼ਾਂ ਵੱਲ ਧਿਆਨ ਦਿਵਾਉਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਾਨੂੰਨ ਅਨੁਸਾਰ ਲੋੜੀਂਦੇ ਕਦਮ ਚੁੱਕ ਰਹੀ ਹੈ ਤਾਂ ਜੋ ਨਾ ਸਿਰਫ ਪੰਜਾਬ ਸਗੋਂ ਸਮੁੱਚੇ ਦੇਸ਼ ਦੀ ਅਜਿਹੇ ਤੱਤਾਂ ਤੋਂ ਰਾਖੀ ਕੀਤੀ ਜਾ ਸਕੇ। ਉਨ੍ਹਾਂ ਸਿੱਖਸ ਫਾਰ ਜਸਟਿਸ (ਐਸ.ਐਫ.ਜੇ.) ਦੇ ਖਾਲਿਸਤਾਨੀ ਏਜੰਡੇ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਕੁਝ ਅਜਿਹੀਆਂ ਤਾਕਤਾਂ ਹਨ ਜੋ ਵੱਖਵਾਦੀ ਵਿਚਾਰਧਾਰਾ ਨੂੰ ਉਤਸ਼ਾਹਤ ਕਰ ਕੇ ਦੇਸ਼ ਵਿੱਚ ਗੜਬੜੀ ਪੈਦਾ ਕਰਨਾ ਚਾਹੁੰਦੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਐਸ.ਐਫ.ਜੇ. ਨੂੰ ਭਾਰਤ ਸਰਕਾਰ ਵੱਲੋਂ ਗੈਰ-ਕਾਨੂੰਨੀ ਸੰਸਥਾ ਐਲਾਨਿਆ ਜਾ ਚੁੱਕਾ ਹੈ ਅਤੇ ਇਸ ਦੇ ਮੁਖੀ ਗੁਰਪਤਵੰਤ ਪੰਨੂੰ ਨੂੰ ਅਤਿਵਾਦੀ ਘੋਸ਼ਿਤ ਕੀਤਾ ਗਿਆ ਹੈ। ਇਸ ਨਾਲ ਪੰਜਾਬ ਸਮੇਤ ਸਾਰੇ ਸੂਬਿਆਂ ਦੀ ਪੁਲਿਸ ਫੋਰਸ ਕੌਮੀ ਸੁਰੱਖਿਆ ਨੂੰ ਢਾਹ ਲਾਉਣ ਦੀਆਂ ਕੋਸ਼ਿਸ਼ਾਂ ਕਰਨ ਵਾਲਿਆਂ ਵਿਰੁੱਧ ਹਰ ਕਾਨੂੰਨੀ ਕਦਮ ਚੁੱਕਣ ਲਈ ਪਾਬੰਦ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਦੁਨੀਆਂ ਭਰ ਦੇ ਮੁਲਕ ਐਸ.ਐਫ.ਜੇ. ਦੇ ਖਾਲਿਸਤਾਨੀ ਪੱਖੀ ਏਜੰਡੇ ਨੂੰ ਰੱਦ ਕਰ ਰਹੇ ਹਨ ਤਾਂ ਉਸ ਵੇਲੇ ਸੁਖਬੀਰ ਵੱਲੋਂ ਆਪਣੇ ਸੂਬੇ ਦੀ ਪੁਲਿਸ ‘ਤੇ ਹੀ ਨਿਸ਼ਾਨਾ ਸਾਧ ਕੇ ਅਸਲ ਮਾਅਨਿਆਂ ‘ਚ ਇਸ ਦੀ ਹਮਾਇਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਲਿਸ ਨੇ ਵੱਖਵਾਦੀਆਂ ਦੀਆਂ ਧਮਕੀਆਂ ਦਾ ਸਾਹਮਣਾ ਕਰਦਿਆਂ ਪੰਜਾਬ ਦੀ ਅਮਨ ਸ਼ਾਂਤੀ ਤੇ ਸਥਿਰਤਾ ਨੂੰ ਯਕੀਨੀ ਬਣਾਉਣ ਲਈ ਮਾਰਚ 2017 ਤੋਂ 30 ਅੱਤਵਾਦੀ ਗਿਰੋਹਾਂ ਦਾ ਪਰਦਾਫਾਸ਼ ਕੀਤਾ ਅਤੇ 170 ਅਤਿਵਾਦੀ ਗ੍ਰਿਫਤਾਰ ਕੀਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਵਾਈਆਂ ਦੌਰਾਨ ਪੁਲਿਸ ਨੇ ਲਗਭਗ 85 ਅਤਿ ਆਧੁਨਿਕ ਰਾਈਫਲਜ਼/ਪਿਸਤੌਲ ਸਮੇਤ ਏ.ਕੇ-47 ਅਤੇ ਐਮ.ਪੀ.-9/ਐਮ.ਪੀ.-5 ਰਾਈਫਲਜ਼, ਚੀਨ ਦੇ ਬਣੇ ਤਿੰਨ ਸ਼ਕਤੀਸ਼ਾਲੀ ਡਰੋਨ, 5 ਸੈਟੇਲਾਈਟ ਫੋਨ ਅਤੇ ਹੋਰ ਸਾਜ਼ੋ-ਸਾਮਾਨ ਬਰਾਮਦ ਕੀਤਾ ਗਿਆ ਜੋ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਦੇ ਸੰਕੇਤ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਪੱਸ਼ਟ ਤੌਰ ‘ਤੇ ਸੁਖਬੀਰ ਦੀ ਇਨ੍ਹਾਂ ਤੱਥਾਂ ਵਿੱਚ ਕੋਈ ਦਿਲਚਸਪੀ ਨਹੀਂ ਅਤੇ ਉਹ ਸਿਰਫ਼ ਤੇ ਸਿਰਫ਼ ਆਪਣੇ ਸੌੜੇ ਸਿਆਸੀ ਏਜੰਡੇ ਨੂੰ ਅੱਗੇ ਵਧਾਉਣ ਵੱਲ ਹੀ ਧਿਆਨ ਦਿੰਦਾ ਹੈ, ਭਾਵੇਂ ਇਸ ਦੀ ਪੰਜਾਬ ਅਤੇ ਇੱਥੋਂ ਦੇ ਲੋਕਾਂ ਨੂੰ ਕੋਈ ਵੀ ਕੀਮਤ ਚੁਕਾਉਣੀ ਪਵੇ।

ਸੁਖਬੀਰ ਵੱਲੋਂ ਪੰਜਾਬ ਦੇ ‘ਕਾਲੇ ਦੌਰ’ ਦਾ ਜ਼ਿਕਰ ਕਰਨ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਕਾਲੇ ਦੌਰ ਵਿੱਚ ਜਾਣ ਤੋਂ ਰੋਕਣ ਲਈ ਉਨ੍ਹਾਂ ਦੀ ਸਰਕਾਰ ਅਤੇ ਸੂਬੇ ਦੀ ਪੁਲੀਸ ਸਾਰੇ ਅਤਿਵਾਦੀਆਂ ਅਤੇ ਵੱਖਵਾਦੀ ਗਤੀਵਿਧੀਆਂ ‘ਤੇ ਸ਼ਿਕੰਜਾ ਕੱਸ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇੱਥੋਂ ਤੱਕ ਕਿ ਉਨ੍ਹਾਂ ਦੀ ਸਰਕਾਰ ਨੇ ਨੌਜਵਾਨਾਂ ਨੂੰ ਗਰਮਖ਼ਿਆਲੀ ਵਿਚਾਰਾਂ ਤੋਂ ਲਾਂਭੇ ਕਰਨ ਵਾਸਤੇ ਸੋਸ਼ਲ ਮੀਡੀਆ ਰਾਹੀਂ ਵਿਆਪਕ ਮੁਹਿੰਮ ਚਲਾਈ ਤਾਂ ਕਿ ਪੰਜਾਬ ਵਿੱਚ ਨੌਜਵਾਨਾਂ ਨੂੰ ਗਰਮਖ਼ਿਆਲੀ ਵਿਚਾਰਧਾਰਾ ਨਾਲ ਜੋੜਣ ਅਤੇ ਉਨ੍ਹਾਂ ਨੂੰ ਅੱਤਵਾਦੀ ਜਾਂ ਹਿੰਸਕ ਗਤੀਵਿਧੀਆਂ ਲਈ ਉਕਸਾਉਣ ਵਾਲੇ ਪਾਕਿਸਤਾਨ ਅਤੇ ਐਸ.ਐਫ.ਜੇ. ਦੇ ਹੱਥਠੋਕਿਆਂ ਦੇ ਮਨਸੂਬਿਆਂ ਨੂੰ ਪੱਟੜੀ ਤੋਂ ਲਾਹਿਆ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ‘ਤੇ ਦੋਸ਼ ਲਾਉਣ ਜਾਂ ਗ੍ਰਿਫਤਾਰ ਕਰਨ ਦੀ ਬਜਾਏ ਅਸਲ ਵਿੱਚ ਇਨ੍ਹਾਂ ਨੂੰ ਕਾਊਂਸਲਿੰਗ ਕਰਕੇ ਸਮਝਾਇਆ ਗਿਆ ਅਤੇ ਸਮਾਜਿਕ ਮੁੱਖ ਧਾਰਾ ਵਿੱਚ ਵਾਪਸ ਲਿਆਂਦਾ ਗਿਆ।

Previous Post

ਅੰਬਾਲਾ ‘ਚ ਰਾਫੇਲ ਦੀ ਹੈਪੀ ਲੈਂਡਿੰਗ – ਵਾਟਰ ਸਲੂਟ ਨਾਲ ਹੋਇਆ ਸਵਾਗਤ

Next Post

ਭਾਰਤ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 15 ਲੱਖ ਤੋਂ ਟੱਪੀ, 34 ਹਜ਼ਾਰ ਤੋਂ ਵੱਧ ਮੌਤਾਂ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਭਾਰਤ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 15 ਲੱਖ ਤੋਂ ਟੱਪੀ, 34 ਹਜ਼ਾਰ ਤੋਂ ਵੱਧ ਮੌਤਾਂ

ਭਾਰਤ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 15 ਲੱਖ ਤੋਂ ਟੱਪੀ, 34 ਹਜ਼ਾਰ ਤੋਂ ਵੱਧ ਮੌਤਾਂ

Recommended

ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ ਵਿੱਚ ਬੀਬੀਆਂ ਦਾ ਖਾਸ ਯੋਗਦਾਨ : ਸੁਖਦੇਵ ਸਿੰਘ ਢੀਂਡਸਾ

ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ ਵਿੱਚ ਬੀਬੀਆਂ ਦਾ ਖਾਸ ਯੋਗਦਾਨ : ਸੁਖਦੇਵ ਸਿੰਘ ਢੀਂਡਸਾ

October 29, 2020
ਸ਼ਾਂਤੀ ਬਣਾਏ ਰੱਖਣ ਦੇ ਭਰੋਸੇ ਮਗਰੋਂ ਲੱਖਾ ਸਿਧਾਣਾ ਰਿਹਾਅ

ਸ਼ਾਂਤੀ ਬਣਾਏ ਰੱਖਣ ਦੇ ਭਰੋਸੇ ਮਗਰੋਂ ਲੱਖਾ ਸਿਧਾਣਾ ਰਿਹਾਅ

November 8, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In