ਐਸ.ਏ.ਐਸ. ਨਗਰ, 29 ਜੁਲਾਈ 2020: ‘ਮੋਹਾਲੀ ਸ਼ਹਿਰ ਵਿਚ ਲਗਭਗ 14 ਕਰੋੜ ਰੁਪਏ ਦੀ ਲਾਗਤ ਨਾਲ ਸਮੁੱਚੇ ਜਲ ਸਪਲਾਈ ਪ੍ਰਬੰਧ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਜਿਸ ਨਾਲ ਸ਼ਹਿਰ ਵਾਸੀਆਂ ਨੂੰ ਬਿਹਤਰ ਅਤੇ ਮਿਆਰੀ ਜਲ ਸਪਲਾਈ ਸਹੂਲਤਾਂ ਮਿਲਣਗੀਆਂ।’ ਇਹ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇਥੇ ਪ੍ਰੈਸ ਬਿਆਨ ਰਾਹੀਂ ਕੀਤਾ। ਉਨ•ਾਂ ਦਸਿਆ ਕਿ 1390.54 ਲੱਖ ਰੁਪਏ ਦੀ ਲਾਗਤ ਨਾਲ ਸ਼ਹਿਰ ਦੇ ਜਲ ਸਪਲਾਈ ਪ੍ਰਬੰਧ ਨਾਲ ਜੁੜੇ ਵੱਖ-ਵੱਖ ਕਾਰਜਾਂ ਲਈ ਅਮਲੀ ਕਾਰਵਾਈ ਪਹਿਲਾਂ ਹੀ ਸ਼ੁਰੂ ਹੋ ਚੁਕੀ ਹੈ। ਸ. ਸਿੱਧੂ ਨੇ ਦਸਿਆ ਕਿ ਮੋਹਾਲੀ ਵਾਸੀਆਂ ਨੂੰ ਤੇਜ਼ ਪ੍ਰੈਸ਼ਰ ਨਾਲ ਪਾਣੀ ਦੀ ਸਪਲਾਈ ਕਰਨ ਲਈ ਸ਼ਹਿਰ ਵਿਚ ਪੰਜ ਥਾਵਾਂ ‘ਤੇ ਬੂਸਟਰ ਸਟੇਸ਼ਨ ਸਥਾਪਤ ਕੀਤੇ ਜਾ ਰਹੇ ਹਨ ਜਿਸ ਨਾਲ ਸ਼ਹਿਰ ਵਾਸੀਆਂ ਦੀ ਵੱਧ ਪ੍ਰੈਸ਼ਰ ਨਾਲ ਜਲ ਸਪਲਾਈ ਦੀ ਚਿਰੋਕਣੀ ਮੰਗ ਪੂਰੀ ਹੋ ਜਾਵੇਗੀ। ਇਨ•ਾਂ ਪੰਜ ਥਾਵਾਂ ਵਿਚ ਫ਼ੇਜ਼ 1, ਫ਼ੇਜ਼ 2, ਫ਼ੇਜ਼ 5, ਸੈਕਟਰ 70 (ਮਟੌਰ) ਅਤੇ ਸੈਕਟਰ 72 ਸ਼ਾਮਲ ਹਨ। ਉਨ•ਾਂ ਦਸਿਆ ਕਿ ਬੂਸਟਰ ਸਟੇਸ਼ਨ ਸਥਾਪਤ ਕਰਨ ਤੋਂ ਇਲਾਵਾ ਸ਼ਹਿਰ ਵਿਚ ਵੱਖ-ਵੱਖ ਥਾਈਂ ਵਾਟਰ ਪਲਾਂਟਾਂ ‘ਤੇ ਲੱਗੇ ਪੁਰਾਣੇ ਪੰਪ ਅਤੇ ਮੋਟਰਾਂ ਵੀ ਲੋੜ ਮੁਤਾਬਕ ਬਦਲ ਦਿਤੇ ਜਾਣਗੇ। ਇਸ ਤੋਂ ਇਲਾਵਾ ਲੋੜ ਮੁਤਾਬਕ ਪਾਣੀ ਦੀਆਂ ਪਾਈਪਾਂ ਵੀ ਬਦਲੀਆਂ ਜਾਣਗੀਆਂ। ਉਨ•ਾਂ ਦਸਿਆ ਕਿ ਪਾਈਪ ਲਾਈਨਾਂ ‘ਚ ਪਾਣੀ ਦੀ ਲੀਕੇਜ਼ ਆਦਿ ਦਾ ਪਤਾ ਲਾਉਣ ਅਤੇ ਉਸ ਨੂੰ ਤੁਰੰਤ ਠੀਕ ਕਰਵਾਉਣ ਲਈ ਆਧੁਨਿਕ ਸਕਾਡਾ ਸਿਸਟਮ ਵੀ ਸਥਾਪਤ ਕੀਤਾ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਸਬੰਧਤ ਅਧਿਕਾਰੀਆਂ ਨੂੰ ਤਮਾਮ ਵਿਕਾਸ ਕਾਰਜ ਛੇਤੀ ਤੋਂ ਛੇਤੀ ਮੁਕੰਮਲ ਕਰਨ ਦੀਆਂ ਹਦਾਇਤਾਂ ਦੇ ਦਿਤੀਆਂ ਗਈਆਂ ਹਨ। ਸਿਹਤ ਮੰਤਰੀ ਨੇ ਕਿਹਾ ਕਿ ਸ਼ਹਿਰ ਵਿਚ ਵੱਖ-ਵੱਖ ਥਾਵਾਂ ਤੋਂ ਕਾਫ਼ੀ ਚਿਰ ਤੋਂ ਸ਼ਿਕਾਇਤਾਂ ਆ ਰਹੀਆਂ ਸਨ ਕਿ ਘਰਾਂ ਅਤੇ ਹੋਰ ਥਾਵਾਂ ‘ਤੇ ਘੱਟ ਪ੍ਰੈਸ਼ਰ ਨਾਲ ਪਾਣੀ ਦੀ ਸਪਲਾਈ ਹੁੰਦੀ ਹੈ। ਉਨ•ਾਂ ਕਿਹਾ ਕਿ ਇਹ ਮਾਮਲਾ ਉਨ•ਾਂ ਦੇ ਧਿਆਨ ਵਿਚ ਲਿਆਂਦਾ ਗਿਆ ਸੀ ਜਿਸ ਤੋਂ ਬਾਅਦ ਉਨ•ਾਂ ਸਬੰਧਤ ਅਧਿਕਾਰੀਆਂ ਨੂੰ ਇਸ ਦਿਸ਼ਾ ਵਿਚ ਲੋੜੀਂਦੇ ਕਦਮ ਚੁੱਕਣ ਲਈ ਆਖਿਆ। ਹਲਕਾ ਵਿਧਾਇਕ ਨੇ ਕਿਹਾ ਕਿ ਜਲ ਸਪਲਾਈ ਸਿਸਟਮ ਦੇ ਨਵੀਨੀਕਰਨ ਨਾਲ ਮੋਹਾਲੀ ਵਾਸੀਆਂ ਨੂੰ ਜ਼ਾਹਰਾ ਤੌਰ ‘ਤੇ ਬਿਹਤਰ ਅਤੇ ਮਿਆਰੀ ਜਲ ਸਪਲਾਈ ਸਹੂਲਤਾਂ ਮਿਲਣਗੀਆਂ। ਉਨ•ਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਹਰ ਖੇਤਰ ਅਤੇ ਹਰ ਵਰਗ ਦੇ ਲੋਕਾਂ ਪ੍ਰਤੀ ਫ਼ਿਕਰਮੰਦ ਹੈ। ਉਨ•ਾਂ ਕਿਹਾ ਕਿ ਲੋਕਾਂ ਨੂੰ ਸਿਹਤ, ਰੁਜ਼ਗਾਰ, ਸਿਖਿਆ ਸਣੇ ਹਰ ਖੇਤਰ ਵਿਚ ਗੁਣਵੱਤਾ ਭਰਪੂਰ ਅਤੇ ਸੁਚੱਜੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਸੂਬੇ ਦੀ ਕਾਂਗਰਸ ਸਰਕਾਰ ਹਰ ਵਰਗ ਦੇ ਲੋਕਾਂ ਲਈ ਹਰ ਖੇਤਰ ਵਿਚ ਤਰੱਕੀ ਦੇ ਦਰਵਾਜ਼ੇ ਖੋਲ• ਰਹੀ ਹੈ। ਜਿਥੇ ਨੌਜਵਾਨਾਂ ਨੂੰ ਪਿਛਲੇ ਸਮੇਂ ਦੌਰਾਨ ਭਾਰੀ ਗਿਣਤੀ ਵਿਚ ਨੌਕਰੀਆਂ ਦਿਤੀਆਂ ਗਈਆਂ ਹਨ, ਉਥੇ ਭਾਰੀ ਗਿਣਤੀ ਵਿਚ ਕਿਸਾਨਾਂ ਦੇ ਕਰਜ਼ੇ ਮਾਫ਼ ਕੀਤੇ ਗਏ ਹਨ। ਪਿੰਡਾਂ ਦੇ ਨਾਲ-ਨਾਲ ਸ਼ਹਿਰਾਂ ਦਾ ਵੀ ਸਰਗਰਮੀ ਨਾਲ ਵਿਕਾਸ ਕੀਤਾ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਮੋਹਾਲੀ ਵਿਚ ਚੌਤਰਫ਼ਾ ਵਿਕਾਸ ਕਾਰਜ ਜੰਗੀ ਪੱਧਰ ‘ਤੇ ਚੱਲ ਰਹੇ ਹਨ। ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਆਰਥਕ ਤੰਗੀ ਦੇ ਬਾਵਜੂਦ ਦੌਰਾਨ ਵਿਕਾਸ ਕਾਰਜਾਂ ਲਈ ਗਰਾਂਟਾਂ ਦੇਣ ਵਿਚ ਕੋਈ ਕਮੀ ਨਹੀਂ ਛੱਡੀ ਜਾ ਰਹੀ। ਫ਼ੋਟੋ : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ।