ਚੰਡੀਗੜ੍ਹ ਗਰੁੱਪ ਆਫ ਕਾਲਜਿਜ਼ (ਸੀਜੀਸੀ) ਲਾਂਡਰਾ ਵਿਖੇ ਵਿਸ਼ਵ ਦੇ ਸਭ ਤੋਂ ਵੱਡੇ ਓਪਨ ਇਨੋਵੇਸ਼ਨ ਮਾਡਲ ਦੇ ਤਿੰਨ ਦਿਨਾ ਗੈ੍ਰਂਡ ਫਿਨਾਲੇ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਗਈ। ਸੀਜੀਸੀ ਲਾਂਡਰਾ ਪੂਰੇ ਭਾਰਤ ਦੇ ਨੋਡਲ ਕੇਂਦਰਾਂ ਵਿੱਚੋਂ ਇੱਕ ਹੈ ਜਿਸ ਨੂੰ ਸਮਾਰਟ ਇੰਡੀਆ ਹੈਕਾਥਾੱਨ 2020 ਸਾਫਟਵੇਅਰ ਐਡੀਸਨ ਦੇ ਉਦਘਾਟਨੀ ਸਮਾਗਮ ਦੀ ਮੇਜ਼ਬਾਨੀ ਕਰਨ ਲਈ ਲਗਾਤਾਰ ਚੌਥੀ ਵਾਰ ਚੁਣਿਆ ਗਿਆ ਹੈ।ਜ਼ਿਕਰਯੋਗ ਹੈ ਕਿ ਸਮਾਰਟ ਇੰਡੀਆ ਹੈਕੇਥਾਨ 2020 ਸਾਫਟਵੇਅਰ ਐਡੀਸ਼ਨ ਨੂੰ ਮਨੁੱਖੀ ਵਿਕਾਸ ਮੰਤਰਾਲੇ (ਐਮਐਚਆਰਡੀ) ਦੀ ਅਗਵਾਈ ਹੇਠ ਅਤੇ ਅੰਤਰ ਸੰਸਥਾਗਤ ਸਮਾਵੇਸ਼ੀ ਇਨੋਵੇਸ਼ਨ ਕੇਂਦਰ (ਆਈਫਾੱਰਸੀ), ਮਾਈ ਗੋਵ ਪਰਸੈਂਟਿਵ ਸਿਸਟਮਜ਼ ਅਤੇ ਰਾਮਭਾਊ ਮਹਾਲਗੀ ਪ੍ਰਬੋਧਨੀ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।ਇਸ ਸਾਲ ਸੀਜੀਸੀ ਲਾਂਡਰਾ ਨੇ ਕੁੱਲ 138 ਪ੍ਰਤੀਯੋਗੀਆਂ ਦੀਆਂ 23 ਟੀਮਾਂ ਦੀ ਮੇਜ਼ਬਾਨੀ ਕੀਤੀ ਜਾ ਰਹੀ ਹੈ । ਇਸ ਵੱਡੇ ਪੱਧਰ ਦੇ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੀਆਂ ਸਾਰੀਆਂ ਟੀਮਾਂ ਵੱਲੋਂ ਪੰਜ ਸਮੱਸਿਆਵਾਂ ਦੇ ਹੱਲ ਪੇਸ਼ ਕੀਤੇ ਜਾਣਗੇ।
ਇਸ ਉਦਘਾਟਨੀ ਸਮਾਰੋਹ ਵਿੱਚ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ ਰੋਪੜ ਦੇ ਆਈਸੀਐਸਆਰ ਪ੍ਰੋਫੈਸਰ ਅਤੇ ਡੀਨ ਡਾ ਹਰਪ੍ਰੀਤ ਸਿੰਘ ਨੇ ਸ਼ਿਰਕਤ ਕੀਤੀ ਅਤੇ ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਵਿਿਦਆਰਥੀਆਂ ਨੂੰ ਆਤਮ ਨਿਰਭਰ ਭਾਰਤ ਬਣਾਉਣ ਵਿੱਚ ਯੋਗਦਾਨ ਪਾਉਣ ਤੇ ਜ਼ੋਰ ਦਿੱਤਾ।
ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਸੀਜੀਸੀ ਲਾਂਡਰਾ ਦੇ ਚੇਅਰਮੈਨ ਸ.ਸਤਨਾਮ ਸਿੰਘ ਸੰਧੂ ਅਤੇ ਪ੍ਰਧਾਨ ਸ.ਰਛਪਾਲ ਸਿੰਘ ਧਾਲੀਵਾਲ ਨੇ ਇਸ ਵਿਸ਼ੇਸ਼ ਉਪਰਾਲੇ ਲਈ ਸਤਿਕਾਰਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਸਤਿਕਾਰਯੋਗ ਸਿੱਖਿਆ ਮੰਤਰੀ ਸ੍ਰੀ ਰਮੇਸ਼ ਪੋਖਰਿਆਲ ਨੂੰ ਤਹਿ ਦਿਲੋਂ ਵਧਾਈ ਦਿੱਤੀ ਅਤੇ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ ਸਾਰੇ ਪ੍ਰਤੀਯੋਗੀਆਂ ਨੂੰ ਸ਼ੁਭਕਾਮਨਾਂਵਾਂ ਵੀ ਦਿੱਤੀਆਂ।ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਰਾਸ਼ਟਰੀ ਪੱਧਰ ਦਾ ਹੈਕਾਥਾੱਨ ਇੱਕ ਅਜਿਹਾ ਮੰਚ ਅਤੇ ਮਾਹੌਲ ਸਿਰਜਦਾ ਹੈ ਜਿੱਥੇ ਦੇਸ਼ ਦੇ ਨੌਜਵਾਨ ਦਿਮਾਗ ਆਪਣੇ ਹੁਨਰ ਦੀ ਵਰਤੋਂ ਸਮਾਜ ਦੀ ਬਿਹਤਰੀ ਅਤੇ ਭਲਾਈ ਲਈ ਕਰ ਸਕਦੇ ਹਨ। ਅੱਗੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਅੱਜ ਦੇ ਨੌਜਵਾਨਾਂ ਨੂੰ ਦੇਸ਼ ਦੀ ਤਰੱਕੀ ਵਿੱਚ ਆਪਣੇ ਯੋਗਦਾਨ ਪ੍ਰਤੀ ਸੁਚੇਤ ਹੋਣਾ ਚਾਹੀਦਾ ਹੈ ਅਤੇ ਇਸ ਤਰ੍ਹਾਂ ਦੇ ਹੈਕਾਥਾੱਨ ਦਾ ਆਯੋਜਨ ਉਨ੍ਹਾਂ ਨੂੰ ਦਿਨ ਪ੍ਰਤੀ ਦਿਨ ਦੀਆਂ ਸਮੱਸਿਆਵਾਂ ਦੇ ਲਈ ਹੱਲ ਲਈ ਮਾਨਸਿਕਤਾ ਪੈਦਾ ਕਰਨ ਲਈ ਬੇਮਿਸਾਲ ਮੰਚ ਪ੍ਰਦਾਨ ਕੀਤਾ ਜਾਂਦਾ ਹੈ।
ਸੰਸਥਾਗਤ ਉਦਘਾਟਨ ਤੋਂ ਬਾਅਦ ਰਾਸ਼ਟਰੀ ਉਦਘਾਟਨ ਲਗਭਗ ਨਵੀਂ ਦਿੱਲੀ ਵਿਖੇ ਹੋਇਆ ਜਿਸ ਵਿੱਚ ਸਤਿਕਾਰਯੋਗ ਮਨੁੱਖੀ ਸੰਸਾਧਨ ਵਿਕਾਸ (ਐਚਆਰਡੀ) ਮੰਤਰੀ ਸ੍ਰੀ ਰਮੇਸ਼ ਪੋਖਰਿਆਲ ਨਿਸ਼ੰਕ, ਸਤਿਕਾਰਯੋਗ ਰਾਜ ਮੰਤਰੀ ਸ੍ਰੀ ਸੰਜੇ ਥੋਤਰੇ, ਚੇਅਰਮੈਨ ਏਆਈਸੀਟੀਈ ਪ੍ਰੋਫੈਸਰ ਅਨਿਕਲ ਸਹਿਸਬੁਧੇ ਅਤੇ ਸਕੱਤਰ ਐਮਐਚਆਰਡੀ ਸ੍ਰੀ ਅਮਿਤ ਖਰੇ, ਮਨੁੱਖੀ ਸੰਸਾਧਨ ਵਿਕਾਸ ਮੰਤਰਾਲੇ ਵਿੱਚ ਮੁੱਖ ਇਨੋਵੇਸ਼ਨ ਅਧਿਕਾਰੀ (ਸੀਆਈਓ) ਅਭੈ ਜੇਰੇ ਅਤੇ ਐਮਐਚਆਰਡੀ ਦੇ ਇਨੋਵੇਸ਼ਨ ਸੈੱਲ ਦੇ ਇਨੋਵੇਸ਼ਨ ਡਾਇਰੈਕਟਰ ਡਾ ਮੋਹਿਤ ਗੰਭੀਰ ਆਦਿ ਨੇ ਪ੍ਰਤੀਯੋਗੀਆਂ ਨੂੰ ਸੰਬੋਧਿਤ ਕੀਤਾ ਅਤੇ ਉਨ੍ਹਾਂ ਦੀ ਹੌਂਸਲਾ ਅਫਜਾਈ ਕੀਤੀ।