ਤਾਮਿਲਨਾਡੂ, 2 ਅਗਸਤ 2020 – ਤਾਮਿਲਨਾਡੂ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਕੋਰੋਨਾ ਵਾਇਰਸ ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ। ਚੇਨਈ ਦੇ ਕਾਵੇਰੀ ਹਸਪਤਾਲ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਜਿਸ ਤੋਂ ਬਾਅਦ ਰਾਜਪਾਲ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਘਰ ਵਿੱਚ ਏਕਾਂਤਵਾਸ ਰਹਿਣ, ਜਿਥੇ ਹਸਪਤਾਲ ਦੇ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕਰੇਗੀ। ਅੱਜ ਸਵੇਰੇ ਉਨ੍ਹਾਂ ਦੀ ਸਿਹਤ ਖਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਅਤੇ ਜਿਸ ਤੋਂ ਕੁਝ ਘੰਟਿਆਂ ਬਾਅਦ ਹੀ ਉਨ੍ਹਾਂ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਖਬਰ ਸਾਹਮਣੇ ਆਈ ਹੈ।