ਪਟਿਆਲਾ, 2 ਅਗਸਤ 2020 – ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਦੇ ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਭੇਤਭਰੇ ਹਾਲਾਤਾਂ ‘ਚ ਮੌਤ ਹੋਣ ਦੀ ਖਬਰ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਹਰਮਿੰਦਰ ਸਿੰਘ (22) ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਸਾਲ 2017 ਵਿਚ ਕੰਪਿਊਟਰ ਦੀ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ ਅਤੇ ਪੜ੍ਹਾਈ ਪੂਰੀ ਹੋਣ ਤੋਂ ਬਾਅਦ ਮ੍ਰਿਤਕ ਵੱਲੋਂ ਪੀ.ਆਰ. ਅਪਲਾਈ ਵੀ ਕੀਤੀ ਹੋਈ ਸੀ।
















