ਸ੍ਰੀ ਮੁਕਤਸਰ ਸਾਹਿਬ, 2 ਅਗਸਤ 2020 – ਕੋਵਿਡ-19 ਸੈਂਟਰ ਵਿਖੇ ਦਾਖ਼ਲ ਕੋਰੋਨਾ ਮਰੀਜ਼ਾਂ ਵਿੱਚੋਂ ਅੱਜ ਦੋ ਮਰੀਜ਼ਾਂ ਨੂੰ ਮਿਸ਼ਨ ਫਤਹਿ ਤਹਿਤ ਠੀਕ ਕਰਕੇ ਘਰ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਹੁਣ ਜ਼ਿਲ੍ਹੇ ਅੰਦਰ ਕੋਰੋਨਾ ਦੇ ਐਕਟਿਵ ਕੇਸ 34 ਰਹਿ ਗਏ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਕੋਰੋਨਾ ਮਾਮਲਿਆਂ ਦੀ ਗਿਣਤੀ 239 ਹੈ, ਜਿੰਨ੍ਹਾਂ ਵਿੱਚੋਂ 203 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜਾਂਚ ਲਈ ਭੇਜੇ ਗਏ ਸੈਂਪਲਾਂ ਵਿੱਚੋਂ ਅੱਜ 184 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 113 ਸੈਂਪਲ ਬਕਾਇਆ ਹਨ। ਵਰਣਨਯੋਗ ਹੈ ਕਿ ਕੋਰੋਨਾ ਨਾਲ ਜ਼ਿਲ੍ਹੇ ਅੰਦਰ ਦੋ ਮੌਤਾਂ ਵੀ ਹੋ ਚੁੱਕੀਆਂ ਹਨ।