ਰੂਪਨਗਰ 03 ਅਗਸਤ 2020 : ਸ਼੍ਰੀਮਤੀ ਸੋਨਾਲੀ ਗਿਰੀ, ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਰੂਪਨਗਰ ਜ਼ਿਲ੍ਹੇ ਦੇ ਨਿਵਾਸੀਆਂ ਨੂੰ ਅਪੀਲ ਕਰਦਿਆ ਕਿਹਾ ਕਿ ਜਿਹੜੇ ਵਿਅਕਤੀਆਂ ਦੀ ਮਿਤੀ 01.01.2020 ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਹੋ ਗਈ ਹੈ ਉਹ ਆਪਣੀ ਵੋਟ ਤੁਰੰਤ ਬਨਾਵਾਉਣ । ਉਨ੍ਹਾਂ ਕਿਹਾ ਕਿ ਆਪਣੀ ਵੋਟ ਬਨਾਉਣ ਲਈ ਆਪਣੇ ਖੇਤਰ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਉੱਪ ਮੰਡਲ ਮੈਜਿਸਟ੍ਰੇਟ ਜਾਂ ਆਪਣੇ ਪੋਲਿੰਗ ਬੂਥ ਦੇ ਬੀ.ਐਲ.ਓ. ਨੂੰ ਫਾਰਮ ਨੰਬਰ-6 ਭਰ ਕੇ ਦਿੱਤਾ ਜਾ ਸਕਦਾ ਹੈ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਰੂਪਨਗਰ ਨੇ ਕਿਹਾ ਕਿ ਪ੍ਰਵਾਸੀ ਭਾਰਤੀਆਂ ਦੀ ਵੋਟ ਬਨਾਉਣ ਲਈ ਫਾਰਮ ਨੰਬਰ-6-A, ਵੋਟ ਕੱਟਣ ਲਈ ਫਾਰਮ ਨੰਬਰ-7, ਵੋਟ ਦੇ ਇੰਦਰਾਜਾਂ ਵਿੱਚ ਸੋਧ ਕਰਨ ਲਈ ਫਾਰਮ ਨੰਬਰ-8 ਅਤੇ ਇੱਕੋ ਚੋਣ ਹਲਕੇ ਵਿੱਚ ਵੋਟ ਦੀ ਬਦਲੀ ਲਈ ਫਾਰਮ-8-A ਵੀ ਭਰਿਆ ਜਾ ਸਕਦਾ ਹੈ। ਇਹ ਫਾਰਮ nvsp portal (www.nvsp.in) ਤੇ ਆਨਲਾਈਨ ਵੀ ਅਪਲਾਈ ਕੀਤੇ ਜਾ ਸਕਦੇ ਹਨ। ਹੋਰ ਵਧੇਰੇ ਜਾਣਕਾਰੀ ਲਈ 1950 ਟੌਲ ਫਰੀ ਨੰਬਰ ਤੇ ਪੁੱਛ-ਗਿੱਛ ਕੀਤੀ ਜਾ ਸਕਦੀ ਹੈ।